08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਭਗੌੜਾ ਵਿਅਕਤੀ ਪੁਲਿਸ ਹਿਰਾਸਤ 'ਚੋਂ ਫ਼ਰਾਰ <br/>

Ad Position 21
No active advertisement
ਅਜੀਤ ਡੈਸਕ 09-04-2026
ਸ਼ੇਰਪੁਰ, 8 ਅਪ੍ਰੈਲ (ਦਰਸ਼ਨ ਸਿੰਘ ਖੇੜੀ) - ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਵਿਅਕਤੀ ਨੂੰ ਧੂਰੀ ਅਦਾਲਤ ਵਿੱਚ ਪੇਸ਼ ਕਰਨ ਲਈ ਲੈ ਕੇ ਗਈ ਸ਼ੇਰਪੁਰ ਥਾਣੇ ਦੀ ਪੁਲਿਸ ਪਾਰਟੀ ਦੀ ਹਿਰਾਸਤ ਵਿੱਚੋਂ ਫ਼ਰਾਰ ਹੋ ਜਾਣ ਦੀ ਸੂਚਨਾ ਮਿਲੀ ਹੈ | ਜਾਣਕਾਰੀ ਅਨੁਸਾਰ ਸੰਦੀਪ ਸਿੰਘ ਉਰਫ਼ ਗੋਰਾ ਵਾਸੀ ਈਨਾ ਬਾਜਵਾ ਵੱਖ-ਵੱਖ ਮਾਮਲਿਆਂ ਵਿੱਚ ਮਾਨਯੋਗ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਹੋਇਆ ਸੀ | ਜਿਸ ਨੰੂ ਸ਼ੇਰਪੁਰ ਪੁਲਿਸ ਵੱਲੋਂ ਗਿ੍ਫ਼ਤਾਰ ਕੀਤਾ ਗਿਆ ਸੀ ਤੇ ਅੱਜ ਜਦੋਂ ਧੂਰੀ ਵਿਖੇ ਮਾਨਯੋਗ ਅਦਾਲਤ ਵਿੱਚ ਪੁਲਿਸ ਪਾਰਟੀ ਉਸ ਨੰੂ ਪੇਸ਼ ਕਰਨ ਲਈ ਲੈ ਕੇ ਗਈ ਤਾਂ ਉਹ ਕੋਰਟ ਕੰਪਲੈਕਸ ਅੰਦਰੋਂ ਪੁਲਿਸ ਹਿਰਾਸਤ ਵਿੱਚੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ | ਥਾਣਾ ਸ਼ੇਰਪੁਰ ਦੀ ਪੁਲਿਸ ਪਾਰਟੀ ਵੱਲੋਂ ਫ਼ਰਾਰ ਹੋਏ ਭਗੌੜੇ ਵਿਅਕਤੀ ਨੂੰ ਕਾਬੂ ਕਰਨ ਲਈ ਉਸ ਦੀ ਭਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਦੇ ਯਤਨਾਂ ਸਦਕਾ ਪੰਜਾਬ 'ਚ ਖੇਤਾਂ ਲਈ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵੱਧ ਕੇ 78 ਫ਼ੀਸਦੀ... ਅਗਲੀ ਖ਼ਬਰ ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਦੀ ਮੀਟਿੰਗ
Ad Position 24