08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਭਗਵੰਤ ਮਾਨ ਸਰਕਾਰ ਦੇ ਯਤਨਾਂ ਸਦਕਾ ਪੰਜਾਬ 'ਚ ਖੇਤਾਂ ਲਈ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵੱਧ ਕੇ 78 ਫ਼ੀਸਦੀ ਹੋਈ - ਈਲਵਾਲ <br/>

Ad Position 21
No active advertisement
ਅਜੀਤ ਡੈਸਕ 09-04-2026
ਸੰਗਰੂਰ, 8 ਅਪ੍ਰੈਲ (ਧੀਰਜ ਪਸੋਰੀਆ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਵਿਚ ਨਹਿਰੀ ਸਿੰਚਾਈ ਤੇ 6700 ਕਰੋੜ ਰੁਪਏ ਦਾ ਇਤਿਹਾਸਿਕ ਨਿਵੇਸ਼ ਕਰਨ ਤੋਂ ਬਾਅਦ ਪੰਜਾਬ ਵਿਚ ਖੇਤਾਂ ਲਈ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 78 ਫ਼ੀਸਦੀ ਹੋ ਗਈ ਹੈ | ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਕਿਹਾ ਕਿ ਪੰਜਾਬ ਦੀ ਨਹਿਰ ਸਿੰਚਾਈ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਨਾਲ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ | ਹੁਣ ਪੰਜਾਬ ਦੀਆਂ ਟੇਲਾਂ ਤੇ ਪਾਣੀ ਪਹੁੰਚ ਰਿਹਾ ਹੈ | ਕੀਤੇ ਯਤਨਾਂ ਸਦਕਾ ਦਿਨੋ ਦਿਨ ਡਿੱਗਦੇ ਜਾ ਰਹੇ ਰਾਜ ਦੇ ਪਾਣੀ ਦਾ ਧਰਤੀ ਹੇਠਲਾ ਪੱਧਰ ਸਥਿਰ ਹੀ ਨਹੀਂ ਹੋਇਆ ਸਗੋਂ ਪਾਣੀ ਦਾ ਪੱਧਰ ਇਕ ਸਾਲ ਦੌਰਾਨ ਸੰਤੋਸ਼ਜਨਕ ਢੰਗ ਨਾਲ ਵਧਿਆ ਹੈ | ਆ ਰਹੇ ਕਣਕ ਦੇ ਸੀਜ਼ਨ ਬਾਰੇ ਗੱਲ ਕਰਦਿਆਂ ਚੇਅਰਮੈਨ ਈਲਵਾਲ ਨੇ ਕਿਹਾ ਕਿ ਕਣਕ ਦੀ ਖ਼ਰੀਦ ਲਈ ਪੂਰੇ ਪ੍ਰਬੰਧ ਕਰ ਲਏ ਗਏ ਹਨ, ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਲਾਨ ਕਰ ਚੁੱਕੇ ਹਨ ਕਿ ਮੰਡੀਆਂ ਵਿਚੋਂ ਕਿਸਾਨਾਂ ਨੂੰ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਕਿਸਾਨਾਂ ਦਾ ਦਾਣਾ ਦਾਣਾ ਮੰਡੀਆਂ ਵਿਚੋਂ ਚੁੱਕਿਆ ਜਾਵੇਗਾ | ਬੇ ਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਮੁੱਖ ਮੰਤਰੀ ਪਹਿਲਾਂ ਹੀ ਸਪੈਸ਼ਲ ਗਿਰਦਾਵਰੀ ਦੇ ਹੁਕਮ ਦੇ ਚੁੱਕੇ ਹਨ | ਈਲਵਾਲ ਨੇ ਕਿਹਾ ਕਿ ਇਸ ਅÏਖੀ ਘੜੀ ਵਿਚ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ |


Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਵਿਖੇ 21 ਨੂੰ ਮਨਾਇਆ ਜਾਵੇਗਾ ਗ਼ਦਰ ਪਾਰਟੀ ਦਾ ਸਥਾਪਨਾ ਦਿਵਸ ਅਗਲੀ ਖ਼ਬਰ ਭਗੌੜਾ ਵਿਅਕਤੀ ਪੁਲਿਸ ਹਿਰਾਸਤ 'ਚੋਂ ਫ਼ਰਾਰ <br/>
Ad Position 24