ਸੰਗਰੂਰ, 8 ਅਪ੍ਰੈਲ (ਦਮਨਜੀਤ ਸਿੰਘ) - ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸੰਗਰੂਰ ਤੋਂ ਸੀਨੀਅਰ ਆਗੂ ਇਕਬਾਲਜੀਤ ਸਿੰਘ ਪੂਨੀਆ ਨੇ ਕਿਹਾ ਹੈ ਕਿ ਸੱਤਾਧਿਰ ਆਮ ਆਦਮੀ ਪਾਰਟੀ ਸਣੇ ਸਾਰੇ ਵਿਰੋਧੀ ਸ਼ੋ੍ਰਮਣੀ ਅਕਾਲੀ ਦਲ ਦੀ ਦਿਨੋ-ਦਿਨ ਵੱਧ ਰਹੀ ਲੋਕਪਿ੍ਅਤਾ ਤੋਂ ਪ੍ਰੇਸ਼ਾਨ ਅਤੇ ਘਬਰਾਏ ਹੋਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਜਾ ਰਹੀਆਂ ਲੜੀਵਾਰ ਰੈਲੀਆਂ ਵਿੱਚ ਪੰਜਾਬ ਵਾਸੀਆਂ ਦੇ ਮਿਲ ਰਹੇ ਪਿਆਰ ਨੇ ਇਹ ਗੱਲ ਸਪਸ਼ਟ ਕਰ ਦਿੱਤੀ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣ ਰਹੀ ਹੈ | ਸ. ਪੂਨੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਣੇ ਸਾਰੇ ਹੀ ਸਿਆਸੀ ਵਿਰੋਧੀ ਅੱਜ ਆਪਣੀਆਂ ਰੈਲੀਆਂ ਜਾ ਸਮਾਗਮਾਂ ਵਿੱਚ ਸਿਰਫ਼ ਅਤੇ ਸਿਰਫ਼ ਸੁਖਬੀਰ ਸਿੰਘ ਬਾਦਲ ਉੱਤੇ ਦੋਸ਼ ਲਗਾ ਰਹੇ ਹਨ ਜਦਕਿ ਦੱਸਣੀਆਂ ਆਪਣੀਆਂ ਉੱਪਲਭਦੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਸ. ਬਾਦਲ ਦੀ ਵੱਧ ਦੀ ਰਹੀ ਚੜ੍ਹਾਈ ਕਾਰਣ ਹੀ ਪਾਰਟੀ ਤੋਂ ਵੱਖ ਹੋਏ ਧੜੇ ਦੇ ਆਗੂ ਹੀ ਰੋਜ਼ਾਨਾ ਵਾਂਗ ਮੁੜ ਆਪਣੀ ਮਾਂ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਵਿੱਚ ਵਾਪਸੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਦੇ ਹਾਲਾਤ ਸਭ ਦੇ ਸਾਹਮਣੇ ਹਨ | ਰੋਜ਼ਾਨਾ ਹੀ ਪੰਜਾਬ ਅੰਦਰ ਕਤਲੋ-ਗਾਰਦ ਹੋ ਰਹੀ ਹੈ, ਵਪਾਰੀਆਂ ਤੋਂ ਫਿਰੋਤੀਆਂ ਮੰਗੀਆਂ ਜਾ ਰਹੀਆਂ ਹਨ, ਸ਼ਰੇਆਮ ਲੁੱਟਾ-ਖੋਹ ਹੋ ਰਹੀਆਂ ਹਨ ਪਰ ਪੰਜਾਬ ਸਰਕਾਰ ਅਤੇ ਇਸ ਦੇ ਨੁਮਾਇੰਦੇ ਆਪਣੇ ਢਿੱਡ ਭਰਨ ਉੱਤੇ ਲੱਗੇ ਹੋਏ ਹਨ | ਸ. ਪੂਨੀਆ ਨੇ ਕਿਹਾ ਕਿ ਸਾਜ਼ਿਸ਼ਾਂ ਤਹਿਤ ਸ਼ੋ੍ਰਮਣੀ ਅਕਾਲੀ ਦਲ ਉੱਤੇ ਲਗਾਏ ਇਲਜ਼ਾਮਾਂ ਦੀ ਸਚਾਈ ਵੀ ਲੋਕਾਂ ਸਾਹਮਣੇ ਆ ਗਈ ਹੈ ਅਤੇ ਲੋਕ ਹੁਣ 2027 ਵਿੱਚ ਝੂਠ ਦੀ ਰਾਜਨੀਤੀ ਕਰ ਰਹੀ ਆਮ ਆਦਮੀ ਪਾਰਟੀ ਤੋਂ ਖਿਹੜਾ ਛਡਵਾਉਣ ਲਈ ਕਾਹਲੇ ਹਨ |