08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪੰਜਾਬ ਦੇ ਮੁੱਦਿਆਂ ਨੂੰ ਹਰ ਘਰ ਤੱਕ ਲੈ ਕੇ ਜਾਵਾਂਗੇ-ਰਾਮਪਾਲ ਸਿੰਘ ਬਹਿਣੀਵਾਲ

Ad Position 21
No active advertisement
ਅਜੀਤ ਡੈਸਕ 09-04-2026
ਲਹਿਰਾਗਾਗਾ, 8 ਅਪ੍ਰੈਲ (ਅਸ਼ੋਕ ਗਰਗ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜੋ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਆਦੇਸ਼ ਮੁਤਾਬਿਕ ਪੰਜ ਮੈਂਬਰੀ ਕਮੇਟੀ ਰਾਹੀਂ ਭਰਤੀ ਕਰ ਕੇ ਹੋਂਦ ਵਿੱਚ ਆਇਆ ਹੈ ਜੋ ਸਿੱਖੀ ਸਿਧਾਂਤਾਂ 'ਤੇ ਪਹਿਰਾ ਦਿੰਦਾ ਹੋਇਆ ਸਿੱਖੀ ਪਰੰਪਰਾਵਾਂ ਅਤੇ ਰਵਾਇਤਾਂ ਦੀ ਤਰਜਮਾਨੀ ਕਰਦਾ ਹੋਇਆ ਪੰਜਾਬ ਅਤੇ ਪੰਜਾਬੀਅਤ ਦੇ ਲਈ ਪਹਿਰਾ ਦਿੰਦਾ ਰਹੇਗਾ | ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ,ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਹਰ ਘਰ 'ਤੇ ਦਸਤਕ ਦੇਵੇਗਾ | ਇਸ ਗੱਲ ਦਾ ਪ੍ਰਗਟਾਵਾ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ, ਕਿ ਅਕਾਲੀ ਏਕਤਾ ਸਿੱਖੀ ਸਿਧਾਂਤਾਂ ਦੇ ਮੁੱਦਿਆਂ 'ਤੇ ਹੀ ਹੋ ਸਕਦੀ ਹੈ | ਜਿਹੜੇ ਲੋਕ ਸ੍ਰੀ ਅਕਾਲ ਤਖਤ ਦੀ ਸਰਬ ਉੱਚਤਾ ਨੂੰ ਮੰਨਦੇ ਹੋਏ 2 ਦਸੰਬਰ 2024 ਦੇ ਹੁਕਮਨਾਮੇ ਦੀ ਪਾਲਣਾ ਕਰਨ ਲਈ ਬਚਨਵੱਧ ਹੋਣਗੇ ਤਾਂ ਹੀ ਏਕਤਾ ਦੀ ਗੱਲ ਹੋ ਸਕਦੀ ਹੈ | ਜਥੇਦਾਰ ਬਹਿਣੀਵਾਲ ਨੇ ਕਿਹਾ ਕਿ ਮੌਜੂਦਾ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ, ਲੋਕਾਂ ਦਾ ਮੌਜੂਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ | ਪੰਜਾਬ ਦੇ ਲੋਕ ਬੇਸਬਰੀ ਨਾਲ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ | ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚਲਦਾ ਕਰਨ ਲਈ ਅੱਜ ਪੰਜਾਬ ਦੇ ਲੋਕ ਕਾਹਲੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਜ਼ੋਰਾਂ 'ਤੇ ਹੈ, ਜਿਸ ਕਾਰਨ ਨੌਜਵਾਨ ਪੀੜੀ ਨਸ਼ਿਆਂ ਦੇ ਦਲ ਦਲ ਵਿੱਚ ਫਸਦੀ ਜਾ ਰਹੀ ਹੈ | ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਦੇ ਮਸਲੇ 'ਤੇ ਸਰਕਾਰ ਫ਼ੇਲ੍ਹ ਹੋ ਚੁੱਕੀ ਹੈ, ਸੂਬੇ ਅੰਦਰ ਅਰਾਜਕਤਾ ਦਾ ਮਾਹੌਲ ਹੈ | ਵਪਾਰੀ ਵਰਗ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ, ਜਿਸ ਕਰ ਕੇ ਇੰਡਸਟਰੀ ਪੰਜਾਬ ਤੋਂ ਬਾਹਰ ਜਾ ਰਹੀ ਹੈ | ਕੋਈ ਨਵਾਂ ਉਦਯੋਗ ਨਹੀਂ ਲੱਗ ਰਿਹਾ, ਜਿਸ ਨਾਲ ਰੁਜ਼ਗਾਰ ਦੇ ਸਾਧਨ ਪੈਦਾ ਹੋ ਸਕਣ |
Ad Position 22
No active advertisement
ਪਿਛਲੀ ਖ਼ਬਰ ਆਦਰਸ਼ ਸਕੂਲਾਂ ਦੇ ਲਟਕਦੇ ਮਸਲੇ ਜਲਦੀ ਹੱਲ ਕਰਾਂਗੇ - ਵਿੱਤ ਮੰਤਰੀ ਚੀਮਾ ਅਗਲੀ ਖ਼ਬਰ ਵਿਰੋਧੀ ਸੁਖਬੀਰ ਦੀ ਵੱਧ ਰਹੀ ਲੋਕਪਿ੍ਅਤਾ ਤੋਂ ਪ੍ਰੇਸ਼ਾਨ-ਪੂਨੀਆ <br/>
Ad Position 24