08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਆਦਰਸ਼ ਸਕੂਲਾਂ ਦੇ ਲਟਕਦੇ ਮਸਲੇ ਜਲਦੀ ਹੱਲ ਕਰਾਂਗੇ - ਵਿੱਤ ਮੰਤਰੀ ਚੀਮਾ

Ad Position 21
No active advertisement
ਅਜੀਤ ਡੈਸਕ 09-04-2026
ਧਰਮਗੜ੍ਹ, 8 ਅਪ੍ਰੈਲ (ਗੁਰਜੀਤ ਸਿੰਘ ਚਹਿਲ)-ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਦੀ ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਨਾਲ ਇਕ ਬਹੁਤ ਹੀ ਅਹਿਮ ਮੀਟਿੰਗ ਹੋਈ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਥੇਬੰਦੀ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਕਿ ਇਕ ਮਹੀਨੇ ਬਾਅਦ ਵਧਾਈਆਂ ਗਈਆਂ ਤਨਖ਼ਾਹਾਂ ਦਾ ਬਣਿਆ ਹੋਇਆ ਪ੍ਰਪੋਜਲ ਪੰਜਾਬ ਸਿੱਖਿਆ ਵਿਕਾਸ ਬੋਰਡ ਨੂੰ ਪੁੱਜਦਾ ਕਰ ਦਿੱਤਾ ਜਾਵੇਗਾ ਕਿਉਂਕਿ ਪੰਜਾਬ ਸਰਕਾਰ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਦੀਆਂ ਨਿਗੂਣੀਆਂ ਤਨਖ਼ਾਹਾਂ ਨੂੰ ਲੈ ਕੇ ਚਿੰਤਤ ਹੈ | ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਥੇਬੰਦੀ ਵੱਲੋਂ ਹਰ ਇਕ ਜ਼ਿਲੇ੍ਹ 'ਚ ਸਿੱਖਿਆ ਡਾਇਰੈਕਟਰ ਨੂੰ ਨਾਲ ਲੈ ਕੇ ਸਕੂਲਾਂ ਦਾ ਦੌਰਾ ਵੀ ਕਰਵਾਇਆ ਜਾਵੇਗਾ ਅਤੇ ਜਥੇਬੰਦੀ ਦੇ ਪ੍ਰਧਾਨ ਜਸਵੀਰ ਸਿੰਘ ਗਲੋਟੀ ਨੇ ਆਦਰਸ਼ ਸਕੂਲਾਂ ਦੇ ਮੁਲਾਜਮਾਂ ਨੂੰ ਕਿਹਾ ਕਿ ਉਹ ਆਦਰਸ਼ ਸਕੂਲਾਂ 'ਚ ਪੇਸ਼ ਆ ਰਹੀਆਂ ਦਰਪੇਸ਼ ਸਮੱਸਿਆਵਾਂ ਲਿਖਤੀ ਰੂਪ 'ਚ ਬਣਾ ਕੇ ਰੱਖਣ ਕਿਉਂਕਿ ਜਦੋਂ ਸਿੱਖਿਆ ਡਾਇਰੈਕਟਰ ਜਥੇਬੰਦੀ ਦੇ ਆਗੂਆਂ ਨਾਲ ਆਦਰਸ਼ ਸਕੂਲਾਂ ਦਾ ਦੌਰਾ ਕਰਨਗੇ ਤਾਂ ਜੋ ਉਦੋਂ ਉਹ ਰਹਿੰਦੇ ਸਾਰੇ ਮਸਲੇ ਹੱਲ ਕਰ ਸਕਣ | ਇਸ ਮੌਕਾ ਸੂਬਾ ਮੀਤ ਪ੍ਰਧਾਨ ਮੀਨੂ ਬਾਲਾ, ਸੂਬਾ ਜਨਰਲ ਸਕੱਤਰ ਸੁਖਦੀਪ ਕੌਰ ਸਰਾ, ਮੈਡਮ ਊਮਾ ਮਾਧਵੀ ਅਤੇ ਯੂਨੀਅਨ ਦੇ ਹੋਰ ਸੂਬਾਈ ਆਗੂ ਮੌਜੂਦ ਸਨ |


Ad Position 22
No active advertisement
ਪਿਛਲੀ ਖ਼ਬਰ ਨੰਬਰਦਾਰਾਂ ਨੇ ਮੰਗਾਂ ਨਾ ਮੰਨੇ ਜਾਣ ਉੱਤੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਕੀਤਾ ਐਲਾਨ ਅਗਲੀ ਖ਼ਬਰ ਪੰਜਾਬ ਦੇ ਮੁੱਦਿਆਂ ਨੂੰ ਹਰ ਘਰ ਤੱਕ ਲੈ ਕੇ ਜਾਵਾਂਗੇ-ਰਾਮਪਾਲ ਸਿੰਘ ਬਹਿਣੀਵਾਲ
Ad Position 24