08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪੰਜਾਬ ਸਟੇਟ ਟਰੇਡਰ ਕਮਿਸ਼ਨ ਮਲੇਰਕੋਟਲਾ ਦੀ ਇਕਾਈ ਦੀ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 09-04-2026
ਮਲੇਰਕੋਟਲਾ, 8 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ)-ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਪੰਜਾਬ ਸਟੇਟ ਟਰੇਡਰ ਕਮਿਸ਼ਨ ਮਲੇਰਕੋਟਲਾ ਦੀ ਇਕਾਈ ਦੀ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ | ਮੀਟਿੰਗ ਦਾ ਉਦੇਸ਼ ਜ਼ਿਲ੍ਹੇ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਤੁਰੰਤ ਅਤੇ ਯੋਗ ਨਿਪਟਾਰਾ ਕਰਨਾ ਸੀ | ਇਸ ਮੌਕੇ ਚੇਅਰਪਰਸਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਮਲੇਰਕੋਟਲਾ ਮੁਹੰਮਦ ਆਜ਼ਮ ਦਾਰਾ, ਚੇਅਰਪਰਸਨ ਵਿਧਾਨ ਸਭਾ ਹਲਕਾ ਮਲੇਰਕੋਟਲਾ ਇਮਤਿਆਜ਼ ਅਲੀ, ਚੇਅਰਪਰਸਨ ਵਿਧਾਨ ਸਭਾ ਹਲਕਾ ਅਮਰਗੜ੍ਹ ਅਸ਼ਵਨੀ ਕੁਮਾਰ, ਐੱਸ.ਡੀ.ਐੱਮ ਹਰਬੰਸ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਟਰੇਡਰ ਯੂਨੀਅਨਾਂ ਦੇ ਨੁਮਾਇੰਦੇ ਮੌਜੂਦ ਸਨ | ਮੀਟਿੰਗ ਦੌਰਾਨ ਵਪਾਰੀਆਂ ਅਤੇ ਦੁਕਾਨਦਾਰਾਂ ਨੇ ਆਪਣੀਆਂ ਵੱਖ-ਵੱਖ ਸਮੱਸਿਆਵਾਂ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੀਆਂ | ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦੇ ਹੋਏ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਠਾਏ ਗਏ ਮਸਲਿਆਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਆ ਰਹੀਆਂ ਯੋਗ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਦੀ ਟਰੈਫ਼ਿਕ ਵਿਵਸਥਾ ਨੂੰ ਬਿਹਤਰ ਬਣਾਉਣ ਅਤੇ ਆਮ ਲੋਕਾਂ ਨੂੰ ਆ ਰਹੀਆਂ ਦਿੱਕਤਾਂ ਨੂੰ ਘਟਾਉਣ ਲਈ ਪਾਰਕਿੰਗ ਪ੍ਰਬੰਧ ਅਤੇ ਈ-ਰਿਕਸ਼ਾ ਚਲਾਨ ਸੰਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ | ਇਸ ਤੋਂ ਇਲਾਵਾ ਸ਼ਹਿਰ ਦੀ ਸਫ਼ਾਈ ਅਤੇ ਸਰਵਜਨਕ ਸੁਵਿਧਾਵਾਂ ਨੂੰ ਬਿਹਤਰ ਬਣਾਉਣ ਲਈ ਨਗਰ ਕੌਂਸਲ ਨੂੰ ਵੀ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਮੀਟਿੰਗ ਦੌਰਾਨ ਵਪਾਰੀਆਂ ਨੇ ਪ੍ਰਸ਼ਾਸਨ ਵਲੋਂ ਦਿੱਤੇ ਗਏ ਭਰੋਸੇ 'ਤੇ ਸੰਤੁਸ਼ਟੀ ਜਤਾਈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਮੀਟਿੰਗਾਂ ਨਿਯਮਿਤ ਤੌਰ 'ਤੇ ਕਰਨ ਦੀ ਮੰਗ ਕੀਤੀ, ਤਾਂ ਜੋ ਵਪਾਰਕ ਭਾਈਚਾਰੇ ਨਾਲ ਸੰਬੰਧਿਤ ਮਸਲਿਆਂ ਦਾ ਸਮੇਂ-ਸਿਰ ਹੱਲ ਕੀਤਾ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਸਿਹਤ ਦਿਵਸ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ <br/> ਅਗਲੀ ਖ਼ਬਰ ਨੰਬਰਦਾਰਾਂ ਨੇ ਮੰਗਾਂ ਨਾ ਮੰਨੇ ਜਾਣ ਉੱਤੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਕੀਤਾ ਐਲਾਨ
Ad Position 24