ਕੌਹਰੀਆਂ, 8 ਅਪ੍ਰੈਲ (ਸੁਨੀਲ ਕੁਮਾਰ ਗਰਗ) - ਸਿਵਲ ਸਰਜਨ ਡਾ. ਅਮਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਜਿੰਦਰ ਕੌਰ ਕਾਹਲੋਂ ਦੀ ਅਗਵਾਈ ਵਿੱਚ ਸਿਹਤ ਬਲਾਕ ਕੌਹਰੀਆਂ ਅਧੀਨ ਵੱਖ ਵੱਖ ਸਿਹਤ ਕੇਂਦਰਾਂ ਵਿੱਚ ਅੱਜ 'ਵਿਸ਼ਵ ਸਿਹਤ ਦਿਵਸ' ਮਨਾਇਆ ਗਿਆ | ਜਿਸ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਗਰੂਕ ਕਰਨਾ ਸੀ | ਨਰਿੰਦਰ ਪਾਲ ਸਿੰਘ ਬਲਾਕ ਐਜੂਕੇਟਰ ਵੱਲੋਂ ਸੀ.ਐੱਚ.ਸੀ. ਕੌਹਰੀਆਂ ਵਿਖੇ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਵੀਰ ਸਿੰਘ, ਦਵਿੰਦਰ ਸਿੰਘ, ਮਨਦੀਪ ਸਿੰਘ ਵੀ ਹਾਜ਼ਰ ਸਨ |