08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਬ ਜੇਲ੍ਹ ਮਲੇਰਕੋਟਲਾ ਅੰਦਰ ਸੈਮੀਨਾਰ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 09-04-2026
ਮਲੇਰਕੋਟਲਾ 8 ਅਪ੍ਰੈਲ (ਮਨਜਿੰਦਰ ਸਿੰਘ ਸਰੌਦ, ਮੁਹੰਮਦ ਹਨੀਫ਼ ਥਿੰਦ)-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਥਾਨਕ ਸਬ-ਜੇਲ੍ਹ ਮਲੇਰਕੋਟਲਾ ਵਿਖੇ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਉੱਚ ਪੁਲਿਸ ਅਧਿਕਾਰੀਆਂ ਵੱਲੋਂ ਜੇਲ੍ਹ ਬੰਦੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਨਵੀਂ ਸੋਚ ਤੇ ਸਕਾਰਾਤਮਿਕ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਗੁਰੂ ਜੀ ਦਾ ਜੀਵਨ, ਮਨੁੱਖਤਾ ਦੀ ਰਾਖੀ ਤੇ ਧਾਰਮਿਕ ਆਜ਼ਾਦੀ ਦੀ ਸਰਬ-ਉੱਚ ਮਿਸਾਲ ਹੈ | ਸਾਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਬਿਨਾਂ ਕਿਸੇ ਡਰ ਤੋਂ ਨਾ ਇਨਸਾਫ਼ੀ ਵਿਰੁੱਧ ਖੜ੍ਹੇ ਰਹਿਣਾ ਤੇ ਸੱਚ ਦੇ ਰਾਹ ਉੱਤੇ ਚੱਲਣਾ ਚਾਹੀਦਾ ਹੈ | ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਮਨੁੱਖ ਤੋਂ ਗ਼ਲਤੀਆਂ ਹੋ ਸਕਦੀਆਂ ਹਨ ਪਰ ਅਸਲ ਹਿੰਮਤ ਆਪਣੀਆਂ ਗ਼ਲਤੀਆਂ ਨੂੰ ਸਮਝ ਕੇ ਨਵੀਂ ਤੇ ਸਹੀ ਦਿਸ਼ਾ ਵੱਲ ਵਧਣ ਵਿੱਚ ਹੈ | ਉਨ੍ਹਾਂ ਕਿਹਾ ਕਿ ਨਫ਼ਰਤ, ਹਿੰਸਾ ਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਸਮਾਜ ਨੂੰ ਕਮਜ਼ੋਰ ਕਰਦੀਆਂ ਹਨ ਅਤੇ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੈ ਕਿ ਉਹ ਇਨ੍ਹਾਂ ਦੇ ਖ਼ਿਲਾਫ਼ ਡਟ ਕੇ ਖੜ੍ਹੇ ਹੋਵੇ | ਸਮਾਗਮ ਦੌਰਾਨ ਕੈਦੀਆਂ ਵੱਲੋਂ ਵੀ ਸੌਂਹ ਚੁੱਕੀ ਕਿ ਉਹ ਆਪਣੇ ਪਰਿਵਾਰ ਤੇ ਸਮਾਜ ਵਿੱਚ ਵਾਪਸ ਜਾ ਕੇ ਪੰਜਾਬ ਸਰਕਾਰ ਵੱਲੋਂ ਸਮਾਜਿਕ ਬੁਰਾਈਆਂ ਵਿਰੁੱਧ ਚਲਾਈਆਂ ਜਾ ਰਹੀਆਂ ਮੁਹਿੰਮਾਂ ਨੂੰ ਪੂਰਾ ਸਹਿਯੋਗ ਦੇਣਗੇ ਅਤੇ ਸਮਾਜ ਨੂੰ ਨਸ਼ਿਆਂ, ਨਫ਼ਰਤ ਅਤੇ ਹਿੰਸਾ ਤੋਂ ਮੁਕਤ ਬਣਾਉਣ ਲਈ ਪੁਰਜ਼ੋਰ ਕੋਸ਼ਿਸ਼ ਕਰਨਗੇ | ਜੇਲ੍ਹ ਸੁਪਰਡੈਂਟ ਰਿਪੂ ਦਮਨ ਨੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਜੀ ਆਇਆਂ ਆਖਿਆ ਤੇ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਕੈਦੀਆਂ ਦੇ ਪੁਨਰਵਾਸ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਸਮੇਂ-ਸਮੇਂ 'ਤੇ ਇਸ ਤਰ੍ਹਾਂ ਦੇ ਪ੍ਰੇਰਣਾਦਾਇਕ ਪ੍ਰੋਗਰਾਮ ਕਰਵਾਏ ਜਾਂਦੇ ਹਨ | ਇਸ ਮੌਕੇ ਡੀ.ਐੱਸ.ਪੀ. ਅਹਿਮਦਗੜ੍ਹ ਸੁਖਦੇਵ ਸਿੰਘ ਬਰਾੜ ਵੱਲੋਂ ਸਮਾਗਮ ਵਿੱਚ ਸ਼ਾਮਲ ਹੋਏ ਸਾਰੇ ਮਹਿਮਾਨਾਂ ਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮਨਜੋਤ ਸਿੰਘ ਮਿਸਟਰ ਤੇ ਜਸ਼ਨਵੀਰ ਕੌਰ ਮਿਸ ਫੇਅਰਵੈੱਲ ਚੁਣੇ <br/> ਅਗਲੀ ਖ਼ਬਰ ਜ਼ਿਲ੍ਹਾ ਬਾਰ ਵਿੱਚ ਲੱਡੂ ਵੰਡ ਕੇ ਕੀਤਾ ਗਿਆ ਖ਼ੁਸ਼ੀ ਦਾ ਪ੍ਰਗਟਾਵਾ <br/>
Ad Position 24