08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮਨਜੋਤ ਸਿੰਘ ਮਿਸਟਰ ਤੇ ਜਸ਼ਨਵੀਰ ਕੌਰ ਮਿਸ ਫੇਅਰਵੈੱਲ ਚੁਣੇ <br/>

Ad Position 21
No active advertisement
ਅਜੀਤ ਡੈਸਕ 09-04-2026
ਸੁਨਾਮ ਊਧਮ ਸਿੰਘ ਵਾਲਾ, 8 ਅਪ੍ਰੈਲ (ਧਾਲੀਵਾਲ, ਭੁੱਲਰ)-ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ, ਆਰਟਸ ਐਂਡ ਕੰਪਿਊਟਰ ਸਾਇੰਸ ਮਹਿਲਾ ਚੌਂਕ ਵਿਖੇ ਮੈਨੇਜਮੈਂਟ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਕੀਤੀ ਗਈ | ਸੰਸਥਾ ਦੇ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਕਰਵਾਏ ਗਏ ਸਮਾਗਮ ਦੌਰਾਨ ਸਵੇਰੇ ਸ਼ਬਦ ਗਾਇਨ ਕਰ ਕੇ ਪਾਰਟੀ ਦੀ ਸ਼ੁਰੂਆਤ ਕੀਤੀ ਗਈ | ਸਟੇਜ ਸੰਭਾਲਣ ਦੀ ਜ਼ਿੰਮੇਵਾਰੀ ਪ੍ਰੋ. ਅਮਨਪ੍ਰੀਤ ਕੌਰ ਅਤੇ ਪ੍ਰੋ. ਕੁਲਦੀਪ ਕੌਰ ਵੱਲੋਂ ਨਿਭਾਈ ਗਈ | ਵਿਦਿਆਰਥੀਆਂ ਨੇ ਗੀਤ, ਸੋਲੋ ਡਾਂਸ, ਗਰੁੱਪ ਡਾਂਸ, ਸਕਿੱਟ, ਕੋਰਿਓਗਰਾਫੀ ਅਤੇ ਮਾਡਲਿੰਗ ਆਦਿ ਗਤੀਵਿਧੀਆਂ ਪੇਸ਼ਕਾਰੀ ਕੀਤੀ | ਇਸ ਸਮੇਂ ਵਿਦਿਆਰਥੀ ਮਨਜੋਤ ਸਿੰਘ ਨੂੰ ਮਿਸਟਰ ਅਤੇ ਜਸ਼ਨਵੀਰ ਕੌਰ ਨੂੰ ਮਿਸ ਫੇਅਰਵੈੱਲ ਚੁਣਿਆ ਗਿਆ | ਬੈੱਸਟ ਮਾਡਲਿੰਗ ਲਈ ਮਿਸਟਰ ਸੁਪਿੰਦਰ ਸਿੰਘ ਅਤੇ ਮਿਸ ਜੋਤੀ ਨੂੰ ਚੁਣਿਆ ਗਿਆ ਅਤੇ ਬੈੱਸਟ ਸਟੂਡੈਂਟ ਮਿਸ ਸਰਬਜੀਤ ਕੌਰ ਨੂੰ ਚੁਣਿਆ ਗਿਆ | ਪਿ੍ੰਸੀਪਲ ਡਾ. ਕੁਲਵੰਤ ਕੌਰ ਅਤੇ ਮੈਨੇਜਮੈਂਟ ਵਿਭਾਗ ਦੇ ਮੁਖੀ ਪ੍ਰੋ. ਸਰਬਜੀਤ ਕੌਰ ਵੱਲੋਂ ਅਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਵਧਾਈ ਦੇਣ ਦੇ ਨਾਲ ਨਾਲ ਸਨਮਾਨਿਤ ਕੀਤਾ ਗਿਆ | ਅੰਤ ਵਿੱਚ ਪਿ੍ੰਸੀਪਲ ਮੈਡਮ ਵੱਲੋਂ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਪਾਰਟੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵਿਦਿਆਰਥੀਆਂ ਨੂੰ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ | ਇਸ ਸਮੇਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਮਾਰਕਿਟ ਕਮੇਟੀ ਮੁਕੇਸ਼ ਜੁਨੇਜਾ ਵੱਲੋਂ ਕਣਕ ਦੀ ਖ਼ਰੀਦ ਨੂੰ ਲੈ ਕੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿ... ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਬ ਜੇਲ੍ਹ ਮਲੇਰਕੋਟਲਾ ਅੰਦਰ ਸੈਮੀਨਾਰ ਕਰਵਾਇਆ <br/>
Ad Position 24