08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਚੇਅਰਮੈਨ ਮਾਰਕਿਟ ਕਮੇਟੀ ਮੁਕੇਸ਼ ਜੁਨੇਜਾ ਵੱਲੋਂ ਕਣਕ ਦੀ ਖ਼ਰੀਦ ਨੂੰ ਲੈ ਕੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 09-04-2026
ਸੁਨਾਮ ਊਧਮ ਸਿੰਘ ਵਾਲਾ, 8 ਅਪ੍ਰੈਲ (ਭੁੱਲਰ, ਧਾਲੀਵਾਲ) - ਕਣਕ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਦੇ ਮੰਤਵ ਨਾਲ ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਮੁਕੇਸ਼ ਜੁਨੇਜਾ ਵੱਲੋਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਅਨਾਜ ਮੰਡੀ ਦੇ ਆੜ੍ਹਤੀਆਂ ਨਾਲ ਸਥਾਨਕ ਮਾਰਕਿਟ ਕਮੇਟੀ ਦਫਤਰ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਖਰੀਦ ਕੀਤੀ ਗਈ ਕਣਕ ਦੇ ਭੰਡਾਰ ਲਈ ਜਮ੍ਹਾ (ਸਪੇਸ), ਬਰਦਾਨੇ ਅਤੇ ਕਰੇਟਾਂ ਨੂੰ ਲੈ ਕੇ ਸਮੀਖਿਆ ਕੀਤੀ ਗਈ | ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ ਵੱਲੋਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਣਕ ਦੀ ਬੋਲੀ ਸਮੇਂ ਸਿਰ ਕਰਨ ਅਤੇ ਖ਼ਰੀਦ ਕੀਤੀ ਗਈ ਕਣਕ ਦੀ ਲਿਫ਼ਟਿੰਗ ਨਾਲੋ ਨਾਲ ਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ ਗਈ | ਚੇਅਰਮੈਨ ਮੁਕੇਸ਼ ਜੁਨੇਜਾ ਨੇ ਆੜ੍ਹਤੀਆਂ ਨੂੰ ਕਿਸਾਨਾਂ ਦੀ ਕਣਕ ਦੀ ਅਦਾਇਗੀ ਚੌਵੀ ਘੰਟਿਆਂ ਵਿਚ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਗੱਲ ਨੂੰ ਹਰ ਹਾਲਤ ਵਿਚ ਯਕੀਨੀ ਬਣਾਇਆ ਜਾਵੇ ਕਿ ਕਣਕ ਵੇਚਣ ਆਏ ਕਿਸੇ ਵੀ ਕਿਸਾਨ ਨੂੰ ਮੰਡੀ ਵਿਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾਂ ਆਵੇ | ਇਸ ਮੌਕੇ ਸਕੱਤਰ ਮਾਰਕਿਟ ਕਮੇਟੀ ਨਰਿੰਦਰ ਪਾਲ, ਆੜ੍ਹਤੀਆ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਕਿਸ਼ੋਰ ਚੰਦ ਛਾਹੜੀਆ, ਰਾਜਵੀਰ ਸਿੰਘ ਪਨਗ੍ਰੇਨ, ਨਵਦੀਪ ਸਿੰਘ ਮਾਰਕਫੈੱਡ, ਹਰਬਿਲਾਸ ਸਿੰਘ, ਸੰਦੀਪ ਸਿੰਘ ਪਨਸਪ, ਰਾਜਵਿੰਦਰ ਸਿੰਘ ਪੰਜਾਬ ਰਾਜ ਗੋਦਾਮ ਨਿਗਮ, ਨਿਤਿਨ ਜਿੰਦਲ, ਮੋਹਿਤ ਪੋਪਲੀ, ਅਮਿਤ ਕੁਮਾਰ ਜਿੰਮੀ, ਪ੍ਰਨੀਤ ਸਿੰਘ ਸਲਵੀ, ਰਾਜ ਕੁਮਾਰ, ਗੁਰਪ੍ਰੀਤ ਸਿੰਘ ਮੰਡੀ ਸੁਪਰਵਾਈਜ਼ਰ, ਰਜਿੰਦਰ ਸਿੰਘ ਭੈਣੀ ਅਤੇ ਗਗਨਦੀਪ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਮਨਜੋਤ ਸਿੰਘ ਮਿਸਟਰ ਤੇ ਜਸ਼ਨਵੀਰ ਕੌਰ ਮਿਸ ਫੇਅਰਵੈੱਲ ਚੁਣੇ <br/>
Ad Position 24