08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 09-04-2026
ਸੰਦੌੜ, 8 ਅਪ੍ਰੈਲ (ਗੁਰਪ੍ਰੀਤ ਸਿੰਘ ਚੀਮਾ) - ਗੁਰਦੁਆਰਾ ਸੰਗਤਸਰ ਸਾਹਿਬ ਸੰਦੌੜ ਵਿਖੇ ਇੰਟਰਨੈਸ਼ਨਲ ਦਸਤਾਰ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਮੁਕਾਬਲੇ ਵਿਚ ਭਾਗ ਲਿਆ | ਜਿਸ ਵਿਚ ਇੰਟਰਨੈਸ਼ਨਲ ਦਸਤਾਰ ਕੋਚ ਕੁਲਜਿੰਦਰ ਸਿੰਘ ਘਨੌਰੀ,ਅਮਰਦੀਪ ਸਿੰਘ ਬਠਿੰਡਾ, ਸੁਖਵੀਰ ਸਿੰਘ ਚੁਪਕੀ ਵੱਲੋਂ ਜੱਜਮੈਂਟ ਦੀ ਭੂਮਿਕਾ ਨਿਭਾਈ ਗਈ | ਮੁਕਾਬਲੇ ਵਿਚ ਬੀਰਕੰਵਲ ਸਿੰਘ ਨੇ ਪਹਿਲਾ, ਜਸਮੀਤ ਸਿੰਘ ਨੇ ਦੂਸਰਾ ਅਤੇ ਗੁਰਮਨਪ੍ਰੀਤ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ | ਅੰਤ ਵਿਚ ਦਸਤਾਰ ਕੋਚ ਕੁਲਜਿੰਦਰ ਸਿੰਘ ਘਨੌਰੀ ਅਤੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਕੁਲਵੀਰ ਸਿੰਘ ਰਿੰਕਾ ਸ਼ਾਹੀ, ਪਲਵਿੰਦਰ ਸਿੰਘ ਲਾਲੀ, ਚਮਕੌਰ ਸਿੰਘ ਕੌਰਾ, ਜਰਨੈਲ ਸਿੰਘ ਜੈਲੀ, ਮਾਸਟਰ ਸੁਖਵੀਰ ਸਿੰਘ, ਰਾਮਧਨ ਸਿੰਘ ਫ਼ੌਜੀ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ ਸੋਨੀ ਅਤੇ ਸਿਮਰਨਜੀਤ ਸਿੰਘ ਸਮੇਤ ਕਮੇਟੀ ਮੈਂਬਰ ਤੇ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਬਾਦਲ ਦੀਆਂ ਰੈਲੀਆਂ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਦੇ ਸਾਹ ਸੂਤੇ-ਜਥੇਦਾਰ ਹਮੀਦੀ, ਸ਼ੇਰਪੁਰ ਅਗਲੀ ਖ਼ਬਰ ਚੇਅਰਮੈਨ ਮਾਰਕਿਟ ਕਮੇਟੀ ਮੁਕੇਸ਼ ਜੁਨੇਜਾ ਵੱਲੋਂ ਕਣਕ ਦੀ ਖ਼ਰੀਦ ਨੂੰ ਲੈ ਕੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿ...
Ad Position 24