10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਣਕ ਦੀ ਸਰਕਾਰੀ ਬੋਲੀ ਸ਼ੁਰੂ ਕਰਵਾਈ

Ad Position 21
No active advertisement
ਅਜੀਤ ਡੈਸਕ 10-04-2026
ਸੁਨਾਮ ਊਧਮ ਸਿੰਘ ਵਾਲਾ, 9 ਅਪ੍ਰੈਲ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕਣਕ ਦੀ ਖ਼ਰੀਦ ਨੂੰ ਲੈ ਕੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ, ਆੜ੍ਹਤੀਆਂ ਅਤੇ ਟਰੱਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਸਥਾਨਕ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਮੀਟਿੰਗ ਕਰਨ ਉਪਰੰਤ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ 'ਚ ਕਣਕ ਦੀ ਸਰਕਾਰੀ ਬੋਲੀ ਸ਼ੁਰੂ ਕਰਵਾਈ | ਇਸ ਸਮੇਂ ਕੈਬਨਿਟ ਮੰਤਰੀ ਅਮਨ ਅਰੋੜਾ ਕਿਸਾਨਾਂ, ਆੜ੍ਹਤੀਆਂ ਅਤੇ ਮੰਡੀ ਮਜ਼ਦੂਰਾਂ ਨੂੰ ਵੀ ਮਿਲੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ | ਇਸ ਮੌਕੇ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਨੇ ਕਿਹਾ ਕਿ ਮੰਡੀਆਂ ਵਿਚ ਛਾਂ, ਰੌਸ਼ਨੀ, ਸਫ਼ਾਈ, ਪੀਣ ਵਾਲੇ ਪਾਣੀ ਅਤੇ ਕਿਸਾਨਾਂ ਲਈ ਬੈਠਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਸਕੱਤਰ ਨਰਿੰਦਰ ਪਾਲ, ਮੰਡੀ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ ਅÏਜਲਾ, ਗਗਨਦੀਪ ਸਿੰਘ ਕਲਰਕ, ਰਜਿੰਦਰ ਸਿੰਘ ਭੈਣੀ, ਪਿ੍ਤਪਾਲ ਸਿੰਘ ਹਾਂਡਾ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਕਿਸ਼ੋਰ ਚੰਦ ਛਾਹੜੀਆ, ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ, ਅਮਰੀਕ ਸਿੰਘ ਧਾਲੀਵਾਲ, ਯਾਦਵਿੰਦਰ ਸਿੰਘ ਰਾਜਾ ਚੱਠੇ ਨੱਕਟੇ, ਰਾਜਨ ਸਿੰਗਲਾ, ਰਾਜਨ ਹੋਡਲਾ, ਰਾਜ ਕੁਮਾਰ ਅਤੇ ਜੀਵਨ ਕੁਮਾਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਰਿਆਸਤ 'ਚੋਂ ਫ਼ਰਾਰ ਵਿਅਕਤੀ ਨੂੰ ਫੜਨ ਵਿੱਚ ਦੂਜੇ ਦਿਨ ਵੀ ਨਾਕਾਮ ਪੁਲਿਸ <br/> ਅਗਲੀ ਖ਼ਬਰ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਬੀਬੀ ਸੈਣੀ ਨੇ ਸਿੰਗਲਾ ਨਾਲ ਕੀਤੀ ਚਰਚਾ
Ad Position 24