10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਪੁਲਿਸ ਰਿਆਸਤ 'ਚੋਂ ਫ਼ਰਾਰ ਵਿਅਕਤੀ ਨੂੰ ਫੜਨ ਵਿੱਚ ਦੂਜੇ ਦਿਨ ਵੀ ਨਾਕਾਮ ਪੁਲਿਸ <br/>

Ad Position 21
No active advertisement
ਅਜੀਤ ਡੈਸਕ 10-04-2026
ਸ਼ੇਰਪੁਰ, 9 ਅਪ੍ਰੈਲ (ਮੇਘ ਰਾਜ ਜੋਸ਼ੀ)-ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਵਿਅਕਤੀ ਸੰਦੀਪ ਸਿੰਘ ਉਰਫ਼ ਗੋਰਾ ਵਾਸੀ ਈਨਾ ਬਾਜਵਾ ਨੂੰ ਗਿ੍ਫ਼ਤਾਰ ਕਰਨ ਵਿੱਚ ਸ਼ੇਰਪੁਰ ਪੁਲਿਸ ਨੂੰ ਦੂਜੇ ਦਿਨ ਵੀ ਕੋਈ ਸਫਲਤਾ ਹਾਸਲ ਨਹੀਂ ਹੋਈ | ਜਾਣਕਾਰੀ ਅਨੁਸਾਰ ਸ਼ੇਰਪੁਰ ਪੁਲਿਸ ਪਾਰਟੀ ਸੰਦੀਪ ਸਿੰਘ ਨੂੰ ਮਾਨਯੋਗ ਅਦਾਲਤ ਧੂਰੀ ਵਿੱਚ ਪੇਸ਼ ਕਰਨ ਲਈ ਲੈ ਕੇ ਜਾ ਰਹੀ ਸੀ ਕਿ ਉਹ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ | ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਉਸ ਦੀ ਭਾਲ ਲਈ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ, ਪਰ ਅਜੇ ਤੱਕ ਉਹ ਪੁਲਿਸ ਦੀ ਪਕੜ ਤੋਂ ਬਾਹਰ ਹੈ | ਇਸ ਸਬੰਧੀ ਥਾਣਾ ਮੁਖੀ ਸ਼ੇਰਪੁਰ ਸਬ ਇੰਸਪੈਕਟਰ ਗੁਰਪਾਲ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ ਉਰਫ਼ ਗੋਰਾ ਤੇ ਇੱਕ ਹੋਰ ਮਾਮਲਾ ਸਦਰ ਥਾਣਾ ਧੂਰੀ ਵਿੱਚ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਗਿ੍ਫ਼ਤਾਰੀ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ ਅਤੇ ਜਲਦੀ ਹੀ ਉਸ ਨੰੂ ਕਾਬੂ ਕਰ ਲਿਆ ਜਾਵੇਗਾ | ਪੁਲਿਸ ਵੱਲੋਂ ਇਲਾਕੇ ਵਿੱਚ ਨਾਕਾਬੰਦੀ ਕਰਕੇ ਤਲਾਸ਼ੀ ਮੁਹਿੰਮ ਜਾਰੀ ਹੈ ਅਤੇ ਸੰਭਾਵਿਤ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਦੀ ਤਸਵੀਰ ਬਦਲੀ - ਸੰਘਾ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਣਕ ਦੀ ਸਰਕਾਰੀ ਬੋਲੀ ਸ਼ੁਰੂ ਕਰਵਾਈ
Ad Position 24