10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਦੀ ਤਸਵੀਰ ਬਦਲੀ - ਸੰਘਾ <br/>

Ad Position 21
No active advertisement
ਅਜੀਤ ਡੈਸਕ 10-04-2026
ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੋਰੀਆ) - ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਦੀ ਤਸਵੀਰ ਬਦਲ ਰਹੀ ਹੈ | ਇਹ ਸਭ ਕੁੱਝ ਲੋਕਾਂ ਦੇ ਸੁਝਾਵਾਂ ਅਤੇ ਸਹਿਯੋਗ ਨਾਲ ਸੰਭਵ ਹੋ ਸਕਿਆ ਹੈ | ਹੁਣ ਸਿੱਖਿਆ ਕ੍ਰਾਂਤੀ ਵਿੱਚ ਨਵਾਂ ਕਦਮ ਮਿਸ਼ਨ ਸਮਰੱਥ ਪੰਜਾਬ ਦੀ ਸਿੱਖਿਆ ਨੂੰ ਹੋਰ ਬੁਲੰਦੀਆਂ ਤੇ ਲੈ ਕੇ ਜਾਵੇਗਾ | ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ੋਨਲ ਮੀਡੀਆ ਇੰਚਾਰਜ ਅਤੇ ਬੁਲਾਰੇ ਅਬਜਿੰਦਰ ਸਿੰਘ ਸੰਘਾ ਨੇ ਕਿਹਾ ਕਿ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਦਾ ਭਵਿੱਖ ਰੌਸ਼ਨ ਅਤੇ ਮਜ਼ਬੂਤ ਹੋ ਰਿਹਾ ਹੈ | ਪੰਜਾਬ ਵਿੱਚ ਪਹਿਲਾਂ ਹੀ ਸਕੂਲ ਆਫ਼ ਐਮੀਨੈਂਸ ਨਾਲ ਸਕੂਲਾਂ ਦਾ ਕਾਇਆਂ-ਕਲਪ ਕੀਤਾ ਜਾ ਰਿਹਾ ਹੈ | 'ਆਪ' ਆਗੂ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਸਕੂਲੀ ਸਿੱਖਿਆ ਦਾ ਪੱਧਰ ਬਹੁਤ ਉੱਚਾ ਹੋਇਆ ਹੈ ਜਿਸ ਦੀ ਬਦੌਲਤ ਪੰਜਾਬ ਨੇ ਕੇਰਲ ਵਰਗੇ ਸੂਬੇ ਨੂੰ ਪਿੱਛੇ ਛੱਡ ਦਿੱਤਾ ਹੈ | ਨੀਟ ਅਤੇ ਜੇ.ਈ.ਈ. ਵਰਗੀਆਂ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਦੀ ਕਾਮਯਾਬੀ ਇਸ ਸਿੱਖਿਆ ਕ੍ਰਾਂਤੀ ਦੀ ਸਭ ਤੋਂ ਵੱਡੀ ਗਵਾਹੀ ਹੈ | ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਇਨ੍ਹਾਂ ਵੱਡਾ ਬਦਲਾਅ ਮਾਨ ਸਰਕਾਰ ਦੀ ਸੱਚੀ ਨੀਅਤ ਦਾ ਨਤੀਜਾ ਹੈ | ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਮੰਨਣਾ ਹੈ ਕਿ ਪੰਜਾਬ ਦਾ ਹਰ ਬੱਚਾ ਇਸ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰਨ ਦਾ ਹੱਕਦਾਰ ਹੈ, ਪੰਜਾਬ ਦੇ ਹਰ ਬੱਚੇ ਨੂੰ ਇਹ ਹੱਕ ਦੇਣ ਲਈ ਸੂਬਾ ਸਰਕਾਰ ਵੱਲੋਂ ਪੂਰੇ ਯਤਨ ਜਾਰੀ ਹਨ | ਇਨ੍ਹਾਂ ਯਤਨਾਂ ਦੀ ਬਦੌਲਤ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚੇ ਦੇਸ਼ ਪੱਧਰੀ ਪ੍ਰੀਖਿਆਵਾਂ ਵਿੱਚ ਮੋਹਰੀ ਸਥਾਨ ਪ੍ਰਾਪਤ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਬਿਜਲੀ ਨਿਗਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਅਹਿਮਦਗੜ੍ਹ ਨੇ ਵਿਸ਼ਾਲ ਧਰਨੇ ਤੋਂ ਬਾਅਦ ਸੌਂਪਿਆ ਮੰਗ-ਪੱਤਰ ਅਗਲੀ ਖ਼ਬਰ ਪੁਲਿਸ ਰਿਆਸਤ 'ਚੋਂ ਫ਼ਰਾਰ ਵਿਅਕਤੀ ਨੂੰ ਫੜਨ ਵਿੱਚ ਦੂਜੇ ਦਿਨ ਵੀ ਨਾਕਾਮ ਪੁਲਿਸ <br/>
Ad Position 24