10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਮੁੱਖ ਮੰਤਰੀ ਦੇ ਓ.ਐੱਸ.ਡੀ. ਸੁਖਵੀਰ ਸਿੰਘ ਨੇ ਅਨਾਜ ਮੰਡੀ ਧੂਰੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

Ad Position 21
No active advertisement
ਅਜੀਤ ਡੈਸਕ 10-04-2026
ਧੂਰੀ, 9 ਅਪ੍ਰੈਲ (ਧਾਂਦਰਾ, ਭੁੱਲਰ, ਸੰਜੇ ਲਹਿਰੀ)-ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਨੇ ਅੱਜ ਧੂਰੀ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਤੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਣਕ ਦੀ ਖ਼ਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ | ਮੰਡੀ 'ਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਂਦਿਆਂ ਓ.ਐੱਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਫ਼ਸਲ ਦਾ ਇੱਕ ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਖ਼ਰੀਦ ਕੀਤੀ ਕਣਕ ਦੀ ਨਾਲੋਂ ਨਾਲ ਅਦਾਇਗੀ ਵੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਾਰੀਆਂ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ | ਇਸ ਮੌਕੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸਫ਼ਾਈ, ਪੀਣ ਵਾਲੇ ਪਾਣੀ ਤੇ ਬੈਠਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਨਿਰਧਾਰਿਤ ਨਮੀ ਅਨੁਸਾਰ ਹੀ ਕਣਕ ਲੈ ਕੇ ਆਉਣ ਤਾਂ ਜੋ ਖ਼ਰੀਦ ਨਾਲੋ ਨਾਲ ਯਕੀਨੀ ਬਣਾਈ ਜਾ ਸਕੇ | ਇਸ ਮੌਕੇ ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ, ਰਮਨਦੀਪ ਸਿੰਘ, ਆੜ੍ਹਤੀਆ ਐੱਸੋਸੀਏਸ਼ਨ ਧੂਰੀ ਦੇ ਪ੍ਰਧਾਨ ਜਤਿੰਦਰ ਸਿੰਘ ਮੰਡੇਰ ਸੋਨੀ ਮੰਡੇਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ ਅਤੇ ਰਛਪਾਲ ਸਿੰਘ ਭੁੱਲਰਹੇੜੀ, ਗਗਨ ਜਵੰਧਾ ਭਸੋੜ ਪ੍ਰਧਾਨ ਟਰੱਕ ਯੂਨੀਅਨ ਧੂਰੀ, ਕੁਲਦੀਪ ਸਿੰਘ ਢੀਂਡਸਾ ਪ੍ਰਧਾਨ ਕਿਸਾਨ ਵਿੰਗ, ਆੜ੍ਹਤੀਆਂ ਸੁਮੀਰ ਕੁਮਾਰ ਸੱਮੀ, ਦਲਜਿੰਦਰ ਸਿੰਘ ਮਾਨ, ਹਰਮੇਲ ਆੜ੍ਹਤੀਆਂ, ਇੰਸਪੈਕਟਰ ਇੰਦਰਜੀਤ ਸਿੰਘ, ਇੰਸਪੈਕਟਰ ਸਿਮਰਨ ਸਿੰਘ ਬਾਲੀਆਂ, ਨਰੇਸ਼ ਸਿੰਗਲਾ, ਅਨਿਲ ਮਿੱਤਲ, ਪੁਸ਼ਪਿੰਦਰ ਸ਼ਰਮਾ, ਸੁਖਵੀਰ ਸਿੰਘ, ਲਾਭ ਸਿੰਘ, ਜਸਪਾਲ ਸਿੰਘ ਭੁੱਲਰ, ਮਿਲਖ ਰਾਜ, ਰੂਬਲ ਬਾਜਵਾ ਸਮੇਤ ਵੱਡੀ ਗਿਣਤੀ ਕਿਸਾਨ ਅਤੇ ਆੜ੍ਹਤੀਏ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਰਜਵਾਹੇ 'ਤੇ ਓਵਰ ਬਰਿੱਜ ਬਣਨ ਦਾ ਮਾਮਲਾ ਹਾਈਕੋਰਟ ਪੁੱਜਿਆ ਅਗਲੀ ਖ਼ਬਰ ਅੱਠ ਗ੍ਰਾਮ ਚਿੱਟੇ ਸਣੇ ਤਿੰਨ ਮੁਲਜ਼ਮ ਪੁਲਿਸ ਅੜਿੱਕੇ
Ad Position 24