09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਕਾਲਜ ਵਿਦਿਆਰਥੀਆਂ ਨੂੰ ਪੁਸਤਕ ਮੇਲੇ ਦਾ ਦੌਰਾ ਕਰਵਾਉਣ ਲਈ ਇੱਕ ਰੋਜ਼ਾ ਟੂਰ

Ad Position 21
No active advertisement
ਅਜੀਤ ਡੈਸਕ 10-04-2026
ਧੂਰੀ, 9 ਅਪ੍ਰੈਲ (ਲਖਵੀਰ ਸਿੰਘ ਧਾਂਦਰਾ)-ਦੇਸ਼ ਭਗਤ ਕਾਲਜ ਬਰੜਵਾਲ ਦੇ ਵਿਦਿਆਰਥੀਆਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਆਯੋਜਿਤ ਪੁਸਤਕ ਮੇਲੇ ਦਾ ਦੌਰਾ ਕਰਵਾਉਣ ਲਈ ਇੱਕ ਰੋਜ਼ਾ ਟੂਰ ਦਾ ਆਯੋਜਨ ਕੀਤਾ ਗਿਆ ਜਿਸ ਦੀ ਅਗਵਾਈ ਪਿ੍ੰਸੀਪਲ ਡਾ. ਬਲਬੀਰ ਸਿੰਘ ਵੱਲੋਂ ਕੀਤੀ ਗਈ | ਇਸ ਟੂਰ ਦਾ ਮਕਸਦ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਰੁਚੀ ਨੂੰ ਵਧਾਉਣਾ ਅਤੇ ਉਨ੍ਹਾਂ ਨੂੰ ਨਵੀਆਂ ਕਿਤਾਬਾਂ ਅਤੇ ਗਿਆਨ ਦੇ ਸਰੋਤਾਂ ਨਾਲ ਜੋੜਨਾ ਸੀ | ਇਸ ਮੌਕੇ ਕਾਲਜ ਦੇ ਲਾਇਬ੍ਰੇਰੀ ਅਤੇ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਭਾਗੀਦਾਰੀ ਨਿਭਾਈ ਗਈ | ਸਿੱਖਿਆ ਵਿਭਾਗ ਦੀ ਪ੍ਰੋ. ਹਰਪ੍ਰੀਤ ਕੌਰ, ਲਾਇਬ੍ਰੇਰੀ ਵਿਭਾਗ ਦੀ ਪ੍ਰੋ. ਅੰਜੂ ਬਾਲਾ ਅਤੇ ਫ਼ੈਸ਼ਨ ਟੈਕਨੌਲੋਜੀ ਵਿਭਾਗ ਦੀ ਪ੍ਰੋ. ਕਮਲਦੀਪ ਕੌਰ ਨੇ ਵਿਦਿਆਰਥੀਆਂ ਨੂੰ ਮੇਲੇ ਦੌਰਾਨ ਵੱਖ-ਵੱਖ ਪ੍ਰਕਾਸ਼ਨਾਂ ਅਤੇ ਵਿਸ਼ਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਕੁੱਲ 60 ਵਿਦਿਆਰਥੀਆਂ ਨੇ ਇਸ ਟੂਰ ਵਿੱਚ ਉਤਸ਼ਾਹ ਨਾਲ ਭਾਗ ਲਿਆ | ਪਿ੍ੰਸੀਪਲ ਡਾ. ਬਲਬੀਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਤਰ੍ਹਾਂ ਦੇ ਸ਼ਿਕਸ਼ਣਕ ਦੌਰੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਲਈ ਬਹੁਤ ਹੀ ਲਾਭਦਾਇਕ ਸਾਬਤ ਹੁੰਦੇ ਹਨ | ਉਨ੍ਹਾਂ ਨੇ ਕਿਹਾ ਕਿ ਕਿਤਾਬਾਂ ਮਨੁੱਖ ਦੀ ਸਭ ਤੋਂ ਵਧੀਆ ਮਿੱਤਰ ਹੁੰਦੀਆਂ ਹਨ ਅਤੇ ਹਰ ਵਿਦਿਆਰਥੀ ਨੂੰ ਪੜ੍ਹਨ ਦੀ ਆਦਤ ਅਪਣਾਉਣੀ ਚਾਹੀਦੀ ਹੈ | ਅੰਤ ਵਿੱਚ ਵਿਦਿਆਰਥੀਆਂ ਨੇ ਇਸ ਟੂਰ ਨੂੰ ਬਹੁਤ ਹੀ ਗਿਆਨਵਰਧਕ ਅਤੇ ਯਾਦਗਾਰ ਦੱਸਦਿਆਂ ਕਾਲਜ ਪ੍ਰਬੰਧਕਾਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਦਿੱਲੀ ਦੇ ਪ੍ਰਗਤੀ ਮੈਦਾਨ ਵਿਚ ਹੋਈ ਰੋਬੋਟਿਕ ਸਰਜਰੀ ਕਾਨਫ਼ਰੰਸ ਅਗਲੀ ਖ਼ਬਰ ਨਤੀਜਾ ਰਿਹਾ ਸ਼ਾਨਦਾਰ
Ad Position 24