08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਕਿਸਾਨ ਵੀਰ ਸੁੱਕੀ ਤੇ 12 ਫ਼ੀਸਦੀ ਨਮੀ ਵਾਲੀ ਕਣਕ ਹੀ ਮੰਡੀ 'ਚ ਲੈ ਕੇ ਆਉਣ - ਪ੍ਰਧਾਨ ਬੜੈਚ

Ad Position 21
No active advertisement
ਅਜੀਤ ਡੈਸਕ 10-04-2026
ਮਲੇਰਕੋਟਲਾ, 9 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ) - ਆੜ੍ਹਤੀਆ ਐਸੋਸੀਏਸ਼ਨ ਨਵੀਂ ਅਨਾਜ ਮੰਡੀ ਮਲੇਰਕੋਟਲਾ ਦੇ ਪ੍ਰਧਾਨ ਜਨਾਬ ਤੀਰਥ ਸਿੰਘ ਬੜੈਚ ਬੁਰਜ ਦੀ ਅਗਵਾਈ ਹੇਠ ਇੱਕ ਮੀਟਿੰਗ ਕਰਨ ਉਪਰੰਤ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰ ਵਰਗ ਨਾਲ ਗੱਲਬਾਤ ਕੀਤੀ ਗਈ | ਇਸ ਮੌਕੇ ਪ੍ਰਧਾਨ ਤੀਰਥ ਸਿੰਘ ਬੜੈਚ ਬੁਰਜ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕਿਸਾਨ ਵੀਰ ਮੰਡੀ ਵਿਚ ਸੁੱਕੀ ਫ਼ਸਲ ਅਤੇ 12 ਫ਼ੀਸਦੀ ਨਮੀਂ ਵਾਲੀ ਕਣਕ ਹੀ ਮੰਡੀ ਵਿਚ ਲੈ ਕੇ ਆਉਣ ਤਾਂ ਜੋ ਮੰਡੀ ਅੰਦਰ ਕਿਸੇ ਵੀ ਕਿਸਾਨ ਵੀਰ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ | ਉਨ੍ਹਾਂ ਕਿਹਾ ਕਿ ਕਣਕ ਦੇ ਸੀਜ਼ਨ ਦੌਰਾਨ ਕਿਸੇ ਵੀ ਜ਼ਿਮੀਂਦਾਰ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿਆਂਗੇ | ਉਨ੍ਹਾਂ ਕਿਹਾ ਕਿ ਸਾਡੀ ਆੜ੍ਹਤੀਆ ਐਸੋਸੀਏਸ਼ਨ ਕਿਸਾਨ ਵਰਗ ਦੇ ਮੋਢੇ ਨਾਲ ਮੋਢਾ ਲਾ ਕੇ ਨਾਲ ਖੜ੍ਹੀ ਹੈ | ਉਨ੍ਹਾਂ ਪ੍ਰੈੱਸ ਦੇ ਮਾਧਿਅਮ ਰਾਹੀਂ ਜ਼ਿਮੀਂਦਾਰ ਭਰਾਵਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਅਗਰ ਫਿਰ ਵੀ ਕਿਸੇ ਕਿਸਾਨ ਵੀਰ ਨੂੰ ਕਿਸੇ ਵੀ ਕਿਸਮ ਦੀ ਕੋਈ ਵੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਜਾਂ ਸਾਡੀ ਆੜ੍ਹਤੀਆ ਐਸੋਸੀਏਸ਼ਨ ਦੇ ਕਿਸੇ ਵੀ ਅਹੁਦੇਦਾਰ ਜਾਂ ਮੈਂਬਰ ਨਾਲ ਗੱਲਬਾਤ ਕਰਕੇ ਧਿਆਨ ਵਿਚ ਲਿਆ ਸਕਦੇ ਹਨ, ਜਿਸ ਨੰੂ ਫ਼ੌਰੀ ਤੌਰ ਤੇ ਹੱਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ | ਉਨ੍ਹਾਂ ਅੱਗੇ ਕਿਹਾ ਕਿ ਮਾਰਕੀਟ ਕਮੇਟੀ ਮਲੇਰਕੋਟਲਾ ਦੇ ਚੇਅਰਮੈਨ ਜਾਫ਼ਰ ਅਲੀ ਭੈਣੀ ਅਤੇ ਸੈਕਟਰੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਵੀਂ ਅਨਾਜ ਮੰਡੀ ਵਿਖੇ ਕਿਸਾਨ ਭਰਾਵਾਂ ਦੀ ਜਿਨਸ ਦੀ ਖ਼ਰੀਦ ਲਈ ਢੁਕਵੇਂ ਅਤੇ ਪੁਖ਼ਤਾ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ | ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਮਲੇਰਕੋਟਲਾ ਦੇ ਪ੍ਰਧਾਨ ਤੀਰਥ ਸਿੰਘ ਬੜੈਚ ਬੁਰਜ ਤੋਂ ਇਲਾਵਾ ਮੀਤ ਪ੍ਰਧਾਨ ਐਡਵੋਕੇਟ ਸੁਖਚੈਨ ਸਿੰਘ ਭੂਦਨ, ਚੌਧਰੀ ਮੁਹੰਮਦ ਸ਼ੱਬੀਰ ਅਬਦਾਲੀ ਮੀਤ ਪ੍ਰਧਾਨ, ਨਛੱਤਰ ਸਿੰਘ ਭੂਦਨ ਖ਼ਜ਼ਾਨਚੀ, ਰਾਕੇਸ਼ ਕੁਮਾਰ ਰੌਕੀ ਮੈਂਬਰ, ਕਮਲ ਜਿੰਦਲ ਮੈਂਬਰ, ਅਮਨਿੰਦਰ ਸਿੰਘ ਮੀਡੀਆ ਇੰਚਾਰਜ, ਕਮਲਦੀਪ ਸਿੰਘ ਭੂਦਨ ਮੈਂਬਰ, ਕਰਨਵੀਰ ਸਿੰਘ ਅਤੇ ਰੋਹਿਤ ਧੀਮਾਨ ਸੁਪਰਵਾਈਜ਼ਰ ਮਾਰਕੀਟ ਕਮੇਟੀ ਮਲੇਰਕੋਟਲਾ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਕੁਤਬਾ, ਖ਼ਾਲਸਾ, ਸ਼ੇਰਪੁਰ ਨੇ ਸਰਪੰਚ ਗੁਰਮੀਤ ਸਿੰਘ ਮਾਹਮਦਪੁਰ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ 'ਮਧੁਰਮ-26' ਤੋਂ ਪਹਿਲਾਂ ਸਲਾਈਟ ਕੈਂਪਸ ਵਿੱਚ ਫਲੈਸ਼ਮੌਬ ਦੀ ਧੂਮ
Ad Position 24