16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਲਈ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਖਨੌਰੀ/ਮੂਨਕ, 10 ਅਪ੍ਰੈਲ (ਬਲਵਿੰਦਰ ਸਿੰਘ ਥਿੰਦ, ਪ੍ਰਵੀਨ ਮਦਾਨ, ਸਿੰਗਲਾ, ਭਾਰਦਵਾਜ)-ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ | ਇਸ ਤਹਿਤ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਕਰੀਬ 12.42 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਪ੍ਰੋਜੈਕਟ ਲਾਗੂ ਕੀਤਾ ਗਿਆ ਹੈ | ਇਸ ਸਬੰਧੀ ਚੱਲ ਰਹੇ ਕਾਰਜਾਂ ਦਾ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਮਕੋਰੜ ਸਾਹਿਬ ਵਿਖੇ ਜਾਇਜ਼ਾ ਲਿਆ ਗਿਆ | ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਪਿੰਡ ਅਨਦਾਨਾ ਵਿਖੇ 1.83 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਦੇ ਨੇੜੇ ਪੱਥਰਾਂ ਦੇ ਨਾਲ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਮਕੋਰੜ ਸਾਹਿਬ ਤੋਂ ਕੜੈਲ ਤੱਕ 6.46 ਕਰੋੜ ਰੁਪਏ ਦੀ ਲਾਗਤ ਨਾਲ ਅਤੇ ਖਨੌਰੀ ਤੋਂ ਮਕੋਰੜ ਸਾਹਿਬ ਤੱਕ 4.13 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਦਾ ਕੰਮ ਕੀਤਾ ਜਾ ਰਿਹਾ ਹੈ | ਇਨ੍ਹਾਂ ਸਾਰਿਆਂ ਪ੍ਰੋਜੈਕਟਾਂ ਤਹਿਤ ਕੁੱਲ ਕਰੀਬ 42 ਕਿੱਲੋਮੀਟਰ ਲੰਬੇ ਹਿੱਸੇ ਵਿੱਚ ਦਰਿਆ ਦੇ ਕਿਨਾਰਿਆਂ ਨੂੰ ਹੋਰ ਮਜ਼ਬੂਤ ਅਤੇ ਉੱਚਾ ਕੀਤਾ ਜਾਵੇਗਾ | ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪਹਿਲਾਂ ਵੀ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਲਈ ਕਰੀਬ 4 ਕਰੋੜ ਰੁਪਏ ਖ਼ਰਚੇ ਜਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਨਾਲ ਨਾ ਸਿਰਫ਼ ਹੜ੍ਹਾਂ ਦੇ ਖ਼ਤਰੇ ਨੂੰ ਘਟਾਇਆ ਜਾਵੇਗਾ, ਸਗੋਂ ਇਲਾਕੇ ਵਿੱਚ ਖੇਤੀਬਾੜੀ ਨੂੰ ਵੀ ਮਜ਼ਬੂਤੀ ਮਿਲੇਗੀ | ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਵੇਗੀ ਅਤੇ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਵਚਨਬੱਧ ਰਹੇਗੀ | ਇਸ ਮੌਕੇ ਐੱਸ.ਡੀ.ਐਮ. ਰਾਕੇਸ਼ ਪ੍ਰਕਾਸ਼, ਐਕਸੀਅਨ ਬੂਟਾ ਸਿੰਘ, ਵਿਸ਼ਾਲ ਕਾਂਸਲ ਬਲਾਕ ਪ੍ਰਧਾਨ ਖਨੌਰੀ, ਸੰਜੇ ਸਿੰਗਲਾ ਸੀਨੀਅਰ ਆਗੂ, ਬੀਰਭਾਨ ਕਾਂਸਲ ਪ੍ਰਧਾਨ ਟਰੱਕ ਯੂਨੀਅਨ ਖਨੌਰੀ, ਰੌਮੀ ਗੋਇਲ ਪ੍ਰਧਾਨ ਟਰੱਕ ਮਾਰਕੀਟ ਖਨੌਰੀ, ਸ਼ੀਸ਼ਪਾਲ ਅਨੰਦ ਚੇਅਰਮੈਨ ਮਾਰਕੀਟ ਕਮੇਟੀ ਲਹਿਰਾ, ਮਹਿੰਦਰ ਸਿੰਘ ਕੁਦਨੀ ਚੇਅਰਮੈਨ ਮਾਰਕੀਟ ਕਮੇਟੀ ਮੂਨਕ, ਰਿੰਕੂ ਕੁਦਨੀ, ਜੋਨੀ ਅਰੋੜਾ ਪ੍ਰਧਾਨ ਨਗਰ ਪੰਚਾਇਤ ਮੂਨਕ, ਨਛਤਰ ਰਾਓ ਐਮ.ਸੀ, ਬੱਬੂ ਸਿੰਗਲਾ, ਮਿੱਠੂ ਸੈਣੀ ਮੂਨਕ, ਮਾਨ ਸਿੰਘ ਹਾਂਡਾ, ਮੁਕੰਦ ਸੈਣੀ, ਸੁਖੀ ਰਾਮਪੁਰਾ, ਭੀਮ ਗੀਰ ਮਕੋਰੜ ਸਾਹਿਬ, ਮਦਨ ਸਿੰਘ ਮਕੋਰੜ ਸਾਹਿਬ, ਪ੍ਰੇਮ ਕੋਹਲੀ ਮਕੋਰੜ ਸਾਹਿਬ, ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇ.ਸੀ.ਟੀ ਕਾਲਜ ਦੇ ਨਤੀਜੇ 'ਚੋਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਐੱਸ.ਡੀ.ਐੱਮ ਮਾਲੇਰਕੋਟਲਾ ਨੇ ਦਾਣਾ ਮੰਡੀ ਅੰਦਰ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
Ad Position 24