ਮਲੇਰਕੋਟਲਾ, 10 ਅਪ੍ਰੈਲ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ) - ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਤਰਜੀਹ ਦਿੰਦੇ ਹੋਏ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਸਬੰਧੀ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ 'ਤੇ ਇੱਕ ਅਹਿਮ ਮੀਟਿੰਗ ਐਸ.ਡੀ.ਐਮ ਮਲੇਰਕੋਟਲਾ ਕਨੂ ਗਰਗ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿੱਚ ਰੀਜਨਲ ਟਰਾਂਸਪੋਰਟ ਅਫ਼ਸਰ ਕਰਨਵੀਰ ਸਿੰਘ ਛੀਨਾ, ਸਹਾਇਕ ਟਰਾਂਸਪੋਰਟ ਅਫ਼ਸਰ ਸ਼ਹਿਨਾਜ਼ ਪ੍ਰਵੀਨ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਸੰਧੂ, ਐਸ.ਐੱਚ.ਓ ਸਿਟੀ ਮਲੇਰਕੋਟਲਾ1 ਬਲਵੀਰ ਸਿੰਘ, ਡਿਪਟੀ ਡੀ.ਈ.ਓ ਮਨਜੀਤ ਕੌਰ ਸਮੇਤ ਹੋਰ ਸੰਬੰਧਤ ਅਧਿਕਾਰੀ ਮੌਜੂਦ ਸਨ | ਰੀਜਨਲ ਟਰਾਂਸਪੋਰਟ ਅਫ਼ਸਰ ਕਰਨਵੀਰ ਸਿੰਘ ਛੀਨਾ ਨੂੰ ਕਿਹਾ ਕਿ ਡਰਾਈਵਰਾਂ, ਕੰਡਕਟਰਾਂ ਅਤੇ ਵਿਦਿਆਰਥੀਆਂ ਵਿੱਚ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕਤਾ ਮੁਹਿੰਮ ਅਤੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਏ ਜਾਣ |