16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਰਕਾਰੀ ਸਕੂਲਾਂ ਦਾ ਲੈਬਾਰਟਰੀ ਸਟਾਫ਼ ਅੱਜ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ਵਿਖੇ ਕਰੇਗਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਸੰਗਰੂਰ, 10 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੇ ਪ੍ਰਧਾਨ ਪਤਵੰਤ ਸਿੰਘ ਤਿੰਮੋਵਾਲ, ਸਰਪ੍ਰਸਤ ਜਸਵੰਤ ਰਾਏ ਨੇ ਦੱਸਿਆ ਕਿ ਯੂਨੀਅਨ 11 ਅਪ੍ਰੈਲ ਨੂੰ ਸੰਗਰੂਰ ਦੇ ਹਲਕਾ ਦਿੜ੍ਹਬਾ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਧਰਨਾ ਦੇਵੇਗੀ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਢਾਲ ਬਣਾ ਕੇ ਰਾਜ ਦੇ ਅਧਿਆਪਕਾਂ ਅਤੇ ਨਾਨ-ਟੀਚਿੰਗ ਕਰਮਚਾਰੀਆਂ ਉੱਪਰ ਜਬਰੀ ਥੋਪੇ ਟੈਸਟ ਵਿਰੁੱਧ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ | ਸੰਘਰਸ਼ਾਂ ਦੇ ਸਿੱਟੇ ਵਜੋਂ ਸਿੱਖਿਆ ਮੰਤਰੀ ਨੇ ਟੈੱਟ ਦੇ ਟੈਸਟ ਵਿਰੁੱਧ ਰਵਿਊ ਪਟੀਸ਼ਨ ਦਾਇਰ ਕਰਨ ਅਤੇ ਵਿਧਾਨ ਸਭਾ ਵਿਚ ਮਤਾ ਲਿਆਉਣ ਦਾ ਭਰੋਸਾ ਵੀ ਦਿੱਤਾ ਸੀ ਪਰ ਸਰਕਾਰ ਨੇ ਦੋਵਾਂ ਮੰਗਾਂ ਉੱਪਰ ਵਾਅਦਾ ਖ਼ਿਲਾਫ਼ੀ ਹੀ ਕੀਤੀ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਸਿੱਖਿਆ ਨੀਤੀ 2020 ਨੂੰ ਪੰਜਾਬ ਵਿਚ ਨਾ ਲਾਗੂ ਕਰ ਕੇ ਪੰਜਾਬ ਦੀ ਆਪਣੀ ਸਿੱਖਿਆ ਨੀਤੀ ਬਣਾਉਣ ਦਾ ਭਰੋਸਾ ਦਿੱਤਾ ਸੀ, ਜਿਸ ਸਬੰਧੀ ਪੰਜਾਬ ਕੈਬਨਿਟ ਨੇ 5 ਸਤੰਬਰ 2025 ਨੂੰ ਮਤਾ ਵੀ ਪਾਸ ਕੀਤਾ ਸੀ ਪਰ ਹੁਣ ਸਰਕਾਰ ਇਨ੍ਹਾਂ ਮੁੱਦਿਆਂ ਉੱਤੇ ਵੀ ਵਾਅਦਾ ਖ਼ਿਲਾਫ਼ੀ ਕਰ ਰਹੀ ਹੈ | ਸਰਕਾਰੀ ਸਕੂਲ ਲੈਬਾਰਟਰੀ ਸਟਾਫ਼ ਯੂਨੀਅਨ ਦੀ ਸੂਬਾ ਕਮੇਟੀ ਨੇ ਫ਼ੈਸਲਾ ਲਿਆ ਹੈ ਕਿ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਸਿੱਖਿਆ ਮੰਤਰੀ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਕੀਤੇ ਜਾ ਰਹੇ ਪੁੱਤਲਾ ਫੂਕ ਪ੍ਰਦਰਸ਼ਨ ਵਿਚ ਹਿੱਸਾ ਲਿਆ ਜਾਵੇਗਾ | ਇਸ ਮੌਕੇ ਪੰਕਜ ਸਪਰਾ, ਸੁਖਮਿੰਦਰ ਸਿੰਘ ਮੋਗਾ, ਦਿਲਪ੍ਰੀਤ ਸਿੰਘ ਭਿੰਡਰ, ਯੋਗੇਸ਼ ਕੌੜਾ, ਗੁਰਮੀਤ ਸਿੰਘ ਸਲਾਬਤਪੁਰਾ, ਹਰਜੀਤ ਸਿੰਘ ਬਰਾੜ, ਜਤਿੰਦਰ ਸਿੰਘ ਭੰਗੂ, ਵਿਨੈ ਕੁਮਾਰ, ਗੁਰਵਿੰਦਰ ਸਿੰਘ ਸੰਧੂ, ਨਰੰਜਨਜੀਤ ਸਿੰਘ ਚਾਂਦਪੁਰੀ, ਦਲਵੀਰ ਸਿੰਘ ਅੰਮਿ੍ਤਸਰ, ਸਰਬਜੀਤ ਸਿੰਘ ਗੁਰਦਾਸਪੁਰ, ਜ਼ਿਲ੍ਹਾ ਪ੍ਰਧਾਨ ਪ੍ਰਦੀਪ ਕੁਮਾਰ ਤਰਨਤਾਰਨ, ਅਨਿਲ ਕੁਮਾਰ ਜਲੰਧਰ, ਵਿਕਾਸ ਅਗਰਵਾਲ ਲੁਧਿਆਣਾ, ਅਸੀਸ ਅਰੋੜਾ ਕਪੂਰਥਲਾ, ਪ੍ਰਵੇਸ਼ ਮਹਿਤਾ, ਰਣਜੀਤ ਕੁਮਾਰ, ਬਲਵੰਤ ਰਾਏ, ਗੁਰਮੀਤ ਸਿੰਘ ਵੇਰਕਾ, ਬਲਜਿੰਦਰ ਸਿੰਘ, ਸੰਜੀਵ ਸ਼ਰਮਾ ਨਵਾਂ ਸ਼ਹਿਰ, ਦਲਵੀਰ ਸਿੰਘ, ਰੁਪਿੰਦਰ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੜਕ ਸੁਰੱਖਿਆ ਫੋਰਸ ਰੋਜ਼ਾਨਾ ਬਚਾਅ ਰਹੀ ਹੈ ਕੀਮਤੀ ਜਾਨਾਂ - ਐਸ.ਐਸ.ਪੀ. ਓਲੰਪੀਅਨ ਗਗਨ ਅਜੀਤ ਸਿੰਘ ਅਗਲੀ ਖ਼ਬਰ ਸਿਹਤ ਡਿਸਪੈਂਸਰੀ ਦੇ ਲੈਂਟਰ 'ਤੇ ਲਾਏ ਪੈਚਾਂ ਦੀ ਵੀਡੀਓ ਵਾਇਰਲ ਹੋਣ ਬਾਅਦ ਐੱਸ.ਡੀ.ਐੱਮ ਲਹਿਰਾ ਨੇ ਕੀਤਾ ਡਿਸਪੈਂਸਰੀ ਦਾ...
Ad Position 24