16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸੇਵਾ ਕੇਂਦਰ ਬੰਦ ਰਹਿਣ ਕਾਰਨ ਲੋਕ ਖੱਜਲ-ਖੁਆਰ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਛਾਜਲੀ, 10 ਅਪ੍ਰੈਲ (ਅਜਾਇਬ ਸਿੰਘ ਨੀਲੋਵਾਲ) - ਸੂਬੇ ਭਰ ਵਿੱਚ ਸੁਵਿਧਾ ਕੇਂਦਰਾਂ ਦੇ ਕਰਮਚਾਰੀਆਂ ਵੱਲੋਂ ਕੀਤੀ ਗਈ ਹੜਤਾਲ ਦਾ ਅਸਰ ਆਮ ਲੋਕਾਂ 'ਤੇ ਸਾਫ਼ ਤੌਰ 'ਤੇ ਵੇਖਣ ਨੂੰ ਮਿਲਿਆ ਜਦੋਂ ਛਾਜਲੀ ਵਿਖੇ ਸੇਵਾ ਕੇਂਦਰ ਪੂਰਾ ਦਿਨ ਬੰਦ ਰਿਹਾ, ਜਿਸ ਕਾਰਨ ਲੋਕਾਂ ਦੇ ਜ਼ਰੂਰੀ ਕੰਮਕਾਜ ਠੱਪ ਰਹੇ | ਸਰਕਾਰੀ ਸੇਵਾਵਾਂ ਲੈਣ, ਦਸਤਾਵੇਜ਼ ਬਣਵਾਉਣ ਅਤੇ ਹੋਰ ਕੰਮਾਂ ਲਈ ਆਏ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ | ਕਈ ਲੋਕ ਦੂਰ-ਦਰਾਜ ਤੋਂ ਆਏ ਸਨ, ਪਰ ਕੇਂਦਰ ਬੰਦ ਹੋਣ ਕਰ ਕੇ ਉਨ੍ਹਾਂ ਨੂੰ ਨਿਰਾਸ਼ ਹੋ ਕੇ ਵਾਪਸ ਜਾਣਾ ਪਿਆ | ਇਸ ਸਬੰਧੀ ਸੇਵਾ ਕੇਂਦਰ ਮੁਲਾਜ਼ਮਾਂ ਵੱਲੋਂ ਦੱਸਿਆ ਗਿਆ ਕਿ ਕਈ ਮਹੀਨਿਆਂ ਤੋਂ ਤਨਖ਼ਾਹ, ਟੀਏ ਅਤੇ ਬੋਨਸ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਬਾਰ-ਬਾਰ ਮੰਗਾਂ ਰੱਖਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋ ਰਹੀ, ਜਿਸ ਕਾਰਨ ਮਜਬੂਰਨ ਹੜਤਾਲ ਦਾ ਰਾਹ ਅਪਣਾਉਣਾ ਪਿਆ | ਦੂਜੇ ਪਾਸੇ, ਆਮ ਲੋਕਾਂ ਨੇ ਸਰਕਾਰ ਕੋਲ ਮੰਗ ਕੀਤੀ ਹੈ ਕਿ ਇਸ ਮਾਮਲੇ ਦਾ ਜਲਦੀ ਹੱਲ ਕੱਢਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਰੋਜ਼ਾਨਾ ਦੀਆਂ ਜ਼ਰੂਰੀ ਸੇਵਾਵਾਂ ਲਈ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ |
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਸਹਿਕਾਰੀ ਸਭਾ ਦੇ ਅਹੁਦੇਦਾਰਾਂ ਦੀ ਹੋਈ ਚੋਣ ਗੁਰਪ੍ਰੀਤ ਸਿੰਘ ਮਿੰਟੂ ਨੂੰ ਸਰਬਸੰਮਤੀ ਨਾਲ ਚੁਣਿਆ ਮੁੜ ਪ੍ਰਧਾ... ਅਗਲੀ ਖ਼ਬਰ 'ਦ ਪੰਜਾਬ ਫੋਟੋਗਰਾਫਰਜ਼ ਐਸੋਸੀਏਸ਼ਨ ਦੇ ਪਰਮਜੀਤ ਸਿੰਘ ਮੰਡੀਆਂ ਪ੍ਰਧਾਨ ਚੁਣੇ ਗਏ
Ad Position 24