16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮੰਡੀਆਂ ਵਿੱਚ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ - ਕੁਠਾਲਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਸੰਦੌੜ, 10 ਅਪ੍ਰੈਲ (ਗੁਰਪ੍ਰੀਤ ਸਿੰਘ ਚੀਮਾ) - ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਕਰਮਜੀਤ ਸਿੰਘ ਕੁਠਾਲਾ ਨੇ ਕਿਹਾ ਕਿ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਹਲਕਾ ਮਲੇਰਕੋਟਲਾ ਅੰਦਰ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਾਰੀਆਂ ਅਨਾਜ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਅਣਗਹਿਲੀ ਨਾ ਵਰਤਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਫ਼ ਅਤੇ ਸੁੱਕੀ ਫ਼ਸਲ ਹੀ ਮੰਡੀਆਂ ਵਿੱਚ ਲੈ ਕੇ ਆਈ ਜਾਵੇ ਤਾਂ ਜੋ ਉਸ ਦੀ ਖ਼ਰੀਦ ਸਮੇਂ ਕੋਈ ਦਿੱਕਤ ਪੇਸ਼ ਨਾ ਆਵੇ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਮੰਡੀ ਵਿੱਚ ਕਿਸਾਨ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਮਾਰਕੀਟ ਕਮੇਟੀ ਸੰਦੌੜ ਨਾਲ ਕਿਸੇ ਵੀ ਵੇਲੇ ਸੰਪਰਕ ਕਰ ਸਕਦਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਮੌਸਮ ਦੀ ਖ਼ਰਾਬੀ ਦੇ ਬਾਵਜੂਦ ਵੀ ਇਲਾਕੇ ਵਿੱਚ ਕਣਕ ਦੇ ਰਿਕਾਰਡ ਝਾੜ ਦਾ ਅਨੁਮਾਨ ਹੈ |

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਬਲਾਕ ਸੰਮਤੀ ਸ਼ੇਰਪੁਰ ਦੀ ਹੋਈ ਤਾਜਪੋਸ਼ੀ ਆਪ ਨੇ ਆਮ ਘਰਾਂ ਦੇ ਨੌਜਵਾਨਾਂ ਨੂੰ ਚੇਅਰਮੈਨੀਆਂ ਵਿੱਚ ਦਿੱਤਾ ਮੌਕਾ... ਅਗਲੀ ਖ਼ਬਰ ਡੈਮੋਕਰੈਟਿਕ ਟੀਚਰਜ਼ ਫ਼ਰੰਟ ਅਮਰਗੜ੍ਹ ਦੀ ਹੋਈ ਮੀਟਿੰਗ
Ad Position 24