16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਨਸ਼ਾ ਮੁਕਤੀ ਚੇਤਨਾ ਸੰਘ ਪੰਜਾਬ ਦੀ ਇਕੱਤਰਤਾ ਹੋਈ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਸੁਨਾਮ ਊਧਮ ਸਿੰਘ ਵਾਲਾ, 10 ਅਪ੍ਰੈਲ (ਰੁਪਿੰਦਰ ਸਿੰਘ ਸੱਗੂ) - ਅੱਜ ਨਸ਼ਾ ਮੁਕਤੀ ਚੇਤਨਾ ਸੰਘ ਪੰਜਾਬ ਦੀ ਇੱਕ ਵਿਸ਼ੇਸ਼ ਇਕੱਤਰਤਾ ਪਟਿਆਲਾ ਰੋਡ ਵਿਖੇ ਸਥਿਤ ਹੋਟਲ ਬੀਵੀ ਗ੍ਰਾਂਡ ਵਿੱਚ ਹੋਈ, ਜਿਸ ਵਿੱਚ ਪੰਜਾਬ ਦੇ ਸੂਬਾ ਪ੍ਰਧਾਨ ਸ ਮਦਨਜੀਤ ਸਿੰਘ ਵਿਸ਼ੇਸ਼ ਰੂਪ ਵਿੱਚ ਪਹੁੰਚੇ ਅਤੇ ਉਨ੍ਹਾਂ ਦੇ ਨਾਲ ਸਟੇਟ ਮੀਡੀਆ ਇੰਚਾਰਜ ਡਾਕਟਰ ਅਵਿਨਾਸ਼ ਰਾਣਾ ਨੇ ਜ਼ਿਲ੍ਹਾ ਸੰਗਰੂਰ ਨਸ਼ਾ ਮੁਕਤੀ ਚੇਤਨਾ ਸੰਘ ਦੇ ਸਾਰੇ ਮੈਂਬਰਾਂ ਨੂੰ ਸੰਬੋਧਨ ਕੀਤਾ, ਇਸ ਮੌਕੇ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਮਦਨਜੀਤ ਸਿੰਘ ਨੇ ਦੱਸਿਆ ਕਿ 18 ਤਰੀਕ ਨੂੰ ਅੰਮਿ੍ਤਸਰ ਵਿਖੇ ਹੋਣ ਵਾਲੇ ਸਮਾਗਮ ਦੇ ਸੰਦਰਭ ਵਿੱਚ ਇਸ ਸਮੇਂ ਸਾਰੇ ਪੰਜਾਬ ਵਿੱਚ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਜ਼ਿਲ੍ਹਾ ਟੀਮਾਂ ਨਾਲ ਮੀਟਿੰਗਾਂ ਕਰਕੇ ਸਮਾਗਮ ਸਬੰਧੀ ਵਿਚਾਰ ਕੀਤੇ ਜਾ ਰਹੇ ਹਨ, ਇਸ ਮੌਕੇ ਤੇ ਬੋਲਦੇ ਹੋਏ ਡਾ ਅਵਿਨਾਸ਼ ਰਾਣਾ (ਸਟੇਟ ਮੀਡੀਆ ਇੰਚਾਰਜ ਨਸ਼ਾ ਮੁਕਤ ਚੇਤਨਾ ਸੰਘ ਪੰਜਾਬ) ਨੇ ਆਖਿਆ ਕੀ 18 ਅਪ੍ਰੈਲ ਨੂੰ ਡੇਰਾ ਬਾਬਾ ਦਰਸ਼ਨ ਸਿੰਘ ਨੇੜੇ ਰਾਮ ਤੀਰਥ ਰੋਡ ਅੰਮਿ੍ਤਸਰ ਵਿਖੇ ਹੋਣ ਵਾਲੇ ਸਮਾਗਮ ਦੀ ਪ੍ਰਧਾਨਗੀ ਮਾਨਯੋਗ ਗਵਰਨਰ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਕਰਨਗੇ, ਇਸ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਮਾਣਮੱਤੀਆਂ ਸ਼ਖਸ਼ੀਅਤਾਂ ਪੰਜਾਬ ਦੀ ਨੌਜਵਾਨੀ ਨੂੰ ਸਹੀ ਰਾਹ ਤੇ ਲੈ ਕੇ ਆਉਣ ਲਈ ਆਪਣੇ ਵਿਚਾਰ ਪ੍ਰਗਟ ਕਰਨਗੀਆਂ, ਜਿਨ੍ਹਾਂ ਵਿੱਚ ਮੁੱਖ ਤੌਰ ਤੇ ਸੰਤ ਸਮਾਜ ਵਿੱਚੋਂ ਸੰਤ ਤਰਲੋਚਨ ਦਾਸ ਜੀ ਡਾਕਟਰ ਕਿ੍ਸ਼ਨ ਗੋਪਾਲ ਜੀ ਮਾਨਯੋਗ ਜਸਟਿਸ ਜਗਦੀਸ਼ ਸਿੰਘ ਜੀ, ਡਾਕਟਰ ਕਰਮਜੀਤ ਸਿੰਘ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਆਪਣੇ ਵਿਚਾਰ ਵਿਅਕਤ ਕਰਨਗੇ, ਉਹਨਾਂ ਦੱਸਿਆ ਕਿ ਜਿਲਾ ਸੰਗਰੂਰ ਵਿੱਚੋਂ ਬਾਬਾ ਪਰਮਜੀਤ ਸਿੰਘ ਦੀ ਅਗਵਾਈ ਹੇਠ ਭਾਰੀ ਮਾਤਰਾ ਵਿੱਚ ਡੈਲੀਗੇਟ ਸਮਾਗਮ ਵਿੱਚ ਸ਼ਿਰਕਤ ਕਰਨਗੇ, ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਜ਼ਿਲੇ੍ਹ ਸੰਗਰੂਰ ਵਿੱਚ ਪਹਿਲਾਂ ਵੀ ਚੱਲ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਚਲਦੇ ਰਹਿਣਗੇ, ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ, ਸਵਰਨ ਸਿੰਘ, ਬਹਾਦਰ ਖਾਨ, ਸਤਨਾਮ ਸਿੰਘ, ਗੁਰਦੀਪ ਦਾਸ, ਰਾਮ ਸਿੰਘ, ਕਾਲਾ ਸਿੰਘ, ਗੁਰਸੇਵਕ ਸਿੰਘ ਕਮਾਲਪੁਰ, ਗੁਰ ਮਹਿੰਦਰ ਸਿੰਘ, ਬੱਬੂ ਸੰਗਤੀ ਵਾਲਾ ਆਦੀ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ, ਇਸ ਮੌਕੇ ਤੇ ਜ਼ਿਲ੍ਹਾ ਸੰਗਰੂਰ ਦੇ ਸਾਰੇ ਪ੍ਰਮੁੱਖ ਮੈਂਬਰਾਂ ਨੇ ਸ਼ਿਰਕਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਦਾ ਸਾਲਾਨਾ ਸਭਿਆਚਾਰਕ ਸਮਾਗਮ ਕਰਵਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਤੱਕ ਨੰਬਰਦਾਰਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ-ਮਹਿੰਦਰ ਸਿੰਘ ਚੂੰਘਾਂ
Ad Position 24