16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਪਿੰਡ ਉਭਾਵਾਲ ਅਤੇ ਤੁੰਗਾਂ ਵਿੱਚ 75.06 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਲੋਕ ਅਰਪਿਤ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਮਸਤੂਆਣਾ ਸਾਹਿਬ, 10 ਅਪ੍ਰੈਲ (ਦਮਦਮੀ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹਲਕੇ ਦੇ ਪਿੰਡ ਉਭਾਵਾਲ ਅਤੇ ਤੁੰਗਾਂ ਵਿਖੇ ਕੁੱਲ 75.06 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵੱਖ-ਵੱਖ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ ਅਤੇ ਕਈ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਗ੍ਰਾਂਟਾਂ ਦੇ ਚੈੱਕ ਵੀ ਵੰਡੇ | ਇਸ ਮੌਕੇ ਪੰਚਾਇਤ ਮੈਂਬਰ ਅਤੇ ਇਲਾਕਾ ਦੀਆਂ ਮੋਹਤਵਰ ਸ਼ਖ਼ਸੀਅਤਾਂ ਹਾਜ਼ਰ ਸਨ | ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਹਰ ਪਿੰਡ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਿੱਖਿਆ, ਖੇਡਾਂ ਅਤੇ ਸਮਾਜਿਕ ਢਾਂਚੇ ਦੇ ਵਿਕਾਸ 'ਤੇ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਵਧੀਆ ਮੌਕੇ ਪ੍ਰਦਾਨ ਕੀਤੇ ਜਾ ਸਕਣ | ਇੱਥੋਂ ਨੇੜਲੇ ਪਿੰਡ ਉਭਾਵਾਲ ਵਿਖੇ ਸੀਨੀਅਰ ਸੈਕੰਡਰੀ ਸਕੂਲ ਵਿੱਚ 32 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਕਮਰੇ ਲੋਕ ਅਰਪਣ ਕੀਤੇ ਗਏ | ਇਸ ਮੌਕੇ ਉਨ੍ਹਾਂ ਨੇ ਸਟੇਡੀਅਮ ਨੇੜੇ ਸ਼ੈੱਡ ਤਿਆਰ ਕਰਨ ਲਈ 2.50 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਪਿੰਡ ਦੀ ਪੰਚਾਇਤ ਨੂੰ ਸੌਂਪਿਆ | ਕੈਬਨਿਟ ਮੰਤਰੀ ਨੇ ਕਿਹਾ ਕਿ ਖੇਡਾਂ ਨੂੰ ਪ੍ਰੋਤਸਾਹਿਤ ਕਰਨ ਲਈ ਪਿੰਡ ਪੱਧਰ 'ਤੇ ਢਾਂਚਾਗਤ ਸੁਵਿਧਾਵਾਂ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ | ਇਸੇ ਤਰ੍ਹਾਂ ਪਿੰਡ ਤੁੰਗਾਂ ਵਿਖੇ ਕੈਬਨਿਟ ਮੰਤਰੀ ਨੇ 32.56 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਸਕੂਲ ਦੇ ਨਵੇਂ ਕਮਰੇ ਲੋਕ ਅਰਪਿਤ ਕੀਤੇ | ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਗ੍ਰਾਂਟਾਂ ਦੇ ਚੈੱਕ ਵੰਡੇ ਗਏ, ਜਿਸ ਅਧੀਨ ਭਗਤ ਰਵਿਦਾਸ ਵੈਲਫੇਅਰ ਕਮੇਟੀ ਨੂੰ ਧਰਮਸ਼ਾਲਾ ਲਈ 4 ਲੱਖ ਰੁਪਏ, ਸ਼ਿਵ ਭੋਲੇ ਵੈਲਫੇਅਰ ਕਲੱਬ ਨੂੰ ਸ਼ਿਵ ਧਰਮਸ਼ਾਲਾ ਲਈ 2 ਲੱਖ ਰੁਪਏ ਅਤੇ ਗੁੱਗਾ ਮਾੜੀ
Ad Position 22
No active advertisement
ਪਿਛਲੀ ਖ਼ਬਰ ਓ.ਐੱਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ 'ਚ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਆਲ ਇੰਡੀਆ ਬ੍ਰਾਹਮਣ ਫ਼ਰੰਟ ਵੱਲੋਂ ਐੱਸ.ਡੀ.ਐੱਮ ਕੰਨੂ ਗਰਗ ਦਾ ਸਨਮਾਨ
Ad Position 24