ਧੂਰੀ, 10 ਅਪ੍ਰੈਲ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿਚ ਅੱਜ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਨਵੇਂ ਸ਼ਾਮਿਲ ਹੋਏ ਮੈਂਬਰਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਓ.ਐੱਸ.ਡੀ ਸੁਖਵੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਲਾਈ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲੋਕਾਂ ਨੂੰ ਇਮਾਨਦਾਰ ਅਤੇ ਪਾਰਦਰਸ਼ੀ ਸਰਕਾਰ ਦੇਣ ਦੇ ਯਤਨਾਂ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਯੋਗ ਮੌਕੇ ਪ੍ਰਦਾਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਦੀ ਭੂਮਿਕਾ ਮਹੱਤਵਪੂਰਨ ਹੈ | ਓ.ਐੱਸ.ਡੀ ਸੁਖਵੀਰ ਸਿੰਘ ਨੇ ਨਵੇਂ ਸ਼ਾਮਿਲ ਹੋਏ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਲੋਕ ਸੇਵਾ ਨੂੰ ਆਪਣਾ ਮੁੱਖ ਮਕਸਦ ਬਣਾ ਕੇ ਕੰਮ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਯੋਗਦਾਨ ਪਾਉਣ | ਇਸ ਮੌਕੇ ਪੁਸ਼ਪਿੰਦਰ ਸਿੰਘ ਸਾਰੋ ਸਾਬਕਾ ਸਰਪੰਚ ਅਤੇ ਐਮ ਡੀ ਮਿਰਾਜ ਸਿਨਮਾ ਧੂਰੀ ਕਈ ਪਾਰਟੀ ਆਗੂ, ਵਰਕਰ