ਧੂਰੀ, 10 ਅਪ੍ਰੈਲ (ਲਖਵੀਰ ਸਿੰਘ ਧਾਂਦਰਾ)-ਬੀਤੀ 14 ਮਾਰਚ ਨੂੰ ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਵਲੋਂ ਜਲੰਧਰ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਪਤਵੰਤ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ | ਜਿਸ ਵਿਚ ਸੂਬਾ ਪ੍ਰਧਾਨ ਵਲੋਂ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਐਸ ਐਲ ਏ ਕਰਮਚਾਰੀਆਂ ਦੀ ਸਾਲ 2011 ਤੋਂ ਟੁੱਟੀ ਹੋਈ ਪੇ ਪੈਰਿਟੀ ਜਿਸ ਨੂੰ ਉਸ ਸਮੇਂ ਦੀ ਸਰਕਾਰ ਨੇ ਨਾਨ ਟੀਚਿੰਗ ਕਰਮਚਾਰੀਆਂ ਵਿਚ ਪਾੜ ਪਾਉਣ ਲਈ ਜਾਣਬੁੱਝ ਕੇ ਤੋੜਿਆ ਗਿਆ ਸੀ | ਉਸ ਨੂੰ ਬਹਾਲ ਕਰਾਉਣ ਦੀ ਗੱਲ ਕੀਤੀ | ਅੱਜ ਤੱਕ ਜਥੇਬੰਦੀ ਹਮੇਸ਼ਾ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਘੇਰਦੀ ਰਹੀ ਹੈ ਪਰ ਬਹੁਤ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸਾਡੀ ਕੋਈ ਸਾਰ ਨਹੀਂ ਲਈ ਪੂਰੇ ਚਾਰ ਸਾਲ ਬੀਤਣ ਦੇ ਬਾਵਜੂਦ ਵੀ ਇਕ ਵੀ ਮੀਟਿੰਗ ਸਾਡੀ ਜਥੇਬੰਦੀ ਨਾਲ ਨਹੀਂ ਕੀਤੀ ਗਈ ਜਦੋਂ ਕਿ ਸਮੇਂ-ਸਮੇਂ 'ਤੇ ਜਥੇਬੰਦੀ ਵੱਲੋਂ ਸੋਸ਼ਲ ਮੀਡੀਆ ਰਾਹੀਂ, ਡਾਕ ਰਾਹੀਂ, ਪਰਸਨਲ ਤੌਰ 'ਤੇ ਦਫ਼ਤਰਾਂ ਵਿਚ ਪਹੁੰਚ ਕੇ ਮੀਟਿੰਗ ਲਈ ਸਮਾਂ ਮੰਗਿਆ ਗਿਆ ਪਰ ਨਾ ਹੀ ਸਮਾਂ ਮਿਲਿਆ ਨਾਂ ਹੀ ਕੋਈ ਹੱਲ ਹੋਇਆ | ਸਗੋਂ ਮਾਨ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਹੀ ਸਾਹਮਣੇ ਆਇਆ ਹੈ | ਜਥੇਬੰਦੀ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਆਪਣੇ ਸੰਘਰਸ਼ ਰਾਹੀਂ ਘੇਰਨ ਲਈ 11 ਅਪ੍ਰੈਲ 2026 ਦਿਨ ਸ਼ਨੀਵਾਰ ਨੂੰ ਦਿੜ੍ਹਬਾ ਵਿਖੇ ਵਿਸ਼ਾਲ ਇਕੱਠ ਕਰ ਕੇ ਸੰਕੇਤਕ ਧਰਨਾ ਦਿੱਤਾ ਜਾਵੇਗਾ | ਜਿਸ ਵਿੱਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਐਸ ਐਲ ਏ ਕਰਮਚਾਰੀ ਇਸ ਸੰਘਰਸ਼ ਦਾ ਵੱਧ ਚੜ ਕੇ ਹਿੱਸਾ ਬਣਨਗੇ | ਇਸ ਮੌਕੇ ਇਸ ਮੌਕੇ ਸੂਬਾ ਸਰਪ੍ਰਸਤ ਜਸਵੰਤ ਰਾਏ, ਸੂਬਾ ਜਨਰਲ ਸਕੱਤਰ ਪੰਕਜ ਸਪਰਾ, ਸੂਬਾ ਵਿੱਤ ਸਕੱਤਰ ਸੁਖਮਿੰਦਰ ਸਿੰਘ ਮੋਗਾ, ਸੂਬਾ ਮੁੱਖ ਬੁਲਾਰਾ ਹਰਜੀਤ ਸਿੰਘ ਬਰਾੜ, ਸੂਬਾ ਸੀਨੀਅਰ ਮੀਤ ਪ੍ਰਧਾਨ ਦਿਲਪ੍ਰੀਤ ਸਿੰਘ ਭਿੰਡਰ, ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ, ਸੂਬਾ ਜਥੇਬੰਦਕ ਸਕੱਤਰ ਜਤਿੰਦਰ ਸਿੰਘ ਭੰਗੂ, ਸੂਬਾ ਮੀਤ ਪ੍ਰਧਾਨ ਯੋਗੇਸ਼ ਕੌੜਾ, ਸੂਬਾ ਜਥੇਬੰਦਕ ਸਕੱਤਰ ਜਤਿੰਦਰ ਸਿੰਘ ਭੰਗੂ, ਸੂਬਾ ਪੈੱ੍ਰਸ ਸਕੱਤਰ ਪਰਮਜੀਤ ਕੁਮਾਰ, ਸੂਬਾ ਕਮੇਟੀ ਮੈਂਬਰ ਗੁਰਵਿੰਦਰ ਸਿੰਘ ਸੰਧੂ, ਜ਼ਿਲ੍ਹਾ ਬਠਿੰਡਾ ਜਨਰਲ ਸਕੱਤਰ ਜਸਪ੍ਰੀਤ ਸਿੰਘ ਸਿੱਧੂ ਤੇ ਨਾਇਬ ਸਿੰਘ ਬਹਿਮਣ ਦੀਵਾਨਾ ਬਠਿੰਡਾ, ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਅੰਮਿ੍ਤਸਰ, ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਗੁਰਦਾਸਪੁਰ, ਜ਼ਿਲ੍ਹਾ ਪ੍ਰਧਾਨ ਪ੍ਰਦੀਪ ਕੁਮਾਰ ਤਰਨਤਾਰਨ, ਜ਼ਿਲ੍ਹਾ ਪ੍ਰਧਾਨ ਅਨਿਲ ਕੁਮਾਰ ਜਲੰਧਰ, ਜ਼ਿਲ੍ਹਾ ਪ੍ਰਧਾਨ ਵਿਕਾਸ ਅਗਰਵਾਲ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਅਸ਼ੀਸ਼ ਅਰੋੜਾ ਕਪੂਰਥਲਾ ਅਤੇ ਜ਼ਿਲ੍ਹਾ ਅੰਮਿ੍ਤਸਰ ਤੋਂ ਪ੍ਰਵੇਸ਼ ਮਹਿਤਾ, ਰਣਜੀਤ ਕੁਮਾਰ, ਬਲਵੰਤ ਰਾਏ, ਗੁਰਮੀਤ ਸਿੰਘ, ਬਿਕਰਮਜੀਤ ਸਿੰਘ, ਮੋਹਿਤ ਚੌਧਰੀ, ਪਰਮਜੀਤ ਕੁਮਾਰ, ਗੁਰਪ੍ਰੀਤ ਸਿੰਘ ਸਠਿਆਲਾ, ਸੁਸ਼ੀਲ ਕੁਮਾਰ ਵੇਰਕਾ, ਬਲਜਿੰਦਰ ਸਿੰਘ, ਜ਼ਿਲ੍ਹਾ ਨਵਾਂਸ਼ਹਿਰ ਤੋਂ ਸੰਜੀਵ ਸ਼ਰਮਾ, ਦਲਬੀਰ ਸਿੰਘ, ਰੁਪਿੰਦਰ ਸਿੰਘ, ਹਰਪ੍ਰੀਤ ਸਿੰਘ, ਜ਼ਿਲ੍ਹਾ ਗੁਰਦਾਸਪੁਰ ਤੋਂ ਰਮੇਸ਼ ਕੁਮਾਰ, ਕੁਲਵਿੰਦਰ ਸਿੰਘ, ਅਮਨਦੀਪ ਸਿੰਘ, ਜ਼ਿਲ੍ਹਾ ਰੋਪੜ ਤੋਂ ਅਵਤਾਰ ਸਿੰਘ ਮੋਜਲੀਪੁਰ ਸਰਪ੍ਰਸਤ ਮਲਕੀਤ ਸਿੰਘ ਜਨਰਲ ਸਕੱਤਰ ਸ਼ਿਵ ਲਾਲ ਪਾਮਾ ਮੈਂਬਰ ਹਰਵਿੰਦਰ ਸਿੰਘ ਮੈਂਬਰ, ਰਕੇਸ਼ ਕੁਮਾਰ, ਬਲਵਿੰਦਰ ਸਿੰਘ, ਗੁਰਵਿੰਦਰ ਜੀਤ ਸਿੰਘ, ਗੁਰਮੇਜ ਸਿੰਘ, ਕਮਲਪ੍ਰੀਤ ਕੌਰ, ਇੰਦੂ ਜੀ, ਕੁਲਦੀਪ ਕੌਰ ਆਦਿ ਹਾਜ਼ਰ ਰਹੇ |