ਸੁਨਾਮ ਊਧਮ ਸਿੰਘ ਵਾਲਾ, 10 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਨਾਇਬ ਤਹਿਸੀਲਦਾਰ ਤੋਂ ਪਦ-ਉੱਨਤ ਹੋਣ ਉਪਰੰਤ ਤਾਇਨਾਤੀ ਦੀ ਉਡੀਕ ਕਰ ਰਹੇ ਅਮਿਤ ਕੁਮਾਰ ਵਲੋਂ ਅੱਜ ਤਹਿਸੀਲਦਾਰ ਸੁਨਾਮ ਊਧਮ ਸਿੰਘ ਵਾਲਾ ਦਾ ਅਹੁਦਾ ਸੰਭਾਲ ਲਿਆ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਹਿਸੀਲਦਾਰ ਅਮਿਤ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮੁਲਾਜ਼ਮਾਂ ਨੂੰ ਦਫ਼ਤਰ ਵਿਚ ਬੈਠਣ ਨੂੰ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਦਫ਼ਤਰੀ ਕੰਮਕਾਜ ਲਈ ਆਏ ਕਿਸੇ ਵੀ ਵਿਅਕਤੀ ਨੂੰ ਜੇਕਰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਸਿੱਧਾ ਆਕੇ ਉਨ੍ਹਾਂ ਨੂੰ ਮਿਲ ਸਕਦੇ ਹਨ ਅਤੇ ਹਰ ਇਕ ਦਾ ਕੰਮ ਪਹਿਲ ਦੇ ਅਧਾਰ 'ਤੇ ਕੀਤਾ ਜਾਵੇਗਾ | ਇਸ ਸਮੇਂ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਸੁਨਾਮ ਅਤੇ ਕਾਨੂੰਗੋ ਐਸੋਸੀਏਸ਼ਨ ਤਹਿਸੀਲ ਸੁਨਾਮ ਤਹਿਸੀਲਦਾਰ ਅਮਿਤ ਕੁਮਾਰ ਦਾ ਨਿੱਘਾ ਸਵਾਗਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਅਮਿਤ ਕੁਮਾਰ ਪਹਿਲਾਂ ਵੀ ਸੁਨਾਮ ਵਿਖੇ ਨਾਇਬ ਤਹਿਸੀਲਦਾਰ ਵਜੋਂ ਸੇਵਾ ਨਿਭਾ ਚੁੱਕੇ ਹਨ | ਇਸ ਮੌਕੇ ਕਾਨੂੰਗੋ ਐਸੋਸੀਏਸ਼ਨ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਤੁੰਗ, ਦਵਿੰਦਰਪਾਲ ਸਿੰਘ ਰਿੰਪੀ ਕਾਨੂੰਗੋ, ਰੈਵਿਨਊ ਪਟਵਾਰ ਯੂਨੀਅਨ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਚੱਠਾ, ਤਹਿਸੀਲ ਪ੍ਰਧਾਨ ਸੁਖਜਿੰਦਰ ਸਿੰਘ ਅਤੇ ਰਣਜੀਤ ਸਿੰਘ ਅÏਜਲਾ ਆਦਿ ਮੌਜੂਦ ਸਨ |