ਸੰਗਰੂਰ, 11 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਵੱਲੋਂ ਇਹ ਕੀਤੇ ਐਲਾਨ ਮੁਤਾਬਕ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਮੀਟਿੰਗਾਂ ਦੇ ਕੇ ਕੋਈ ਠੋਸ ਹੱਲ ਨਹੀਂ ਕੀਤਾ ਜਾਂਦਾ ਤਾਂ ਅਰਥੀ ਫ਼ੂਕ ਮੁਜ਼ਾਰਾ ਕੀਤਾ ਜਾਵੇਗਾ | ਜਿਸ ਦੇ ਤਹਿਤ ਅੱਜ ਡੀ ਸੀ ਦਫ਼ਤਰ ਸੰਗਰੂਰ ਅੱਗੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਦੀ ਅਗਵਾਈ ਹੇਠਾਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ | ਦਵਿੰਦਰ ਸਿੰਘ ਨਾਭਾ ਅਤੇ ਸੂਬਾ ਖ਼ਜ਼ਾਨਚੀ ਬਲਜਿੰਦਰ ਸਿੰਘ ਸਮਾਨਾ ਨੇ ਦੱਸਿਆ ਕਿ ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗਗ ਚੰਡੀਗੜ੍ਹ ਵਿਖੇ ਚੇਅਰਮੈਨ ਸਬ ਕਮੇਟੀ ਵਿੱਤ ਮੰਤਰੀ ਪੰਜਾਬ ਸਰਕਾਰ ਹਰਪਾਲ ਸਿੰਘ ਚੀਮਾ ਨਾਲ ਹੋਣੀ ਸੀ ਪਰ ਮੌਕੇ 'ਤੇ ਬਦਲ ਕੇ ਖੇਤੀਬਾੜੀ ਮੰਤਰੀ ਨਾਲ ਕਰ ਦਿੱਤੀ ਗਈ ਜਿਸ ਤੋਂ ਵੱਖ ਵੱਖ ਜਥੇਬੰਦੀਆਂ ਨੰੂ ਮੀਟਿੰਗ ਦਾ ਬਾਈਕਾਟ ਕਰਨਾ ਪਿਆ ਜਿਸ ਦੇ ਰੋਸ ਵਜੋਂ ਅੱਜ ਸਮੁੱਚੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ | ਉਨ੍ਹਾਂ ਰੋਸ ਜਾਰੀ ਕਰਦਿਆਂ ਹੋਇਆ ਕਿਹਾ ਕਿ ਸਰਕਾਰ ਦੀ ਕਹਿਣੀ ਅਤੇ ਕਰਨੀ ਵਿੱਚ ਜ਼ਮੀਨ ਅਸਮਾਨ ਦਾ ਫ਼ਰਕ ਆ ਗਿਆ ਹੈ | ਸਰਕਾਰ ਬਣਨ ਤੋਂ ਪਹਿਲਾਂ ਇਹ ਮੰਤਰੀ ਮੁਲਾਜ਼ਮਾਂ ਦੀਆਂ ਰੈਲੀਆਂ ਵਿੱਚ ਜਾ ਕੇ ਝੂਠੇ ਵਾਅਦੇ ਕਰਦੇ ਹੁੰਦੇ ਸਨ ਕਿ ਅਸੀਂ ਮੁਲਾਜ਼ਮਾਂ ਦਾ ਸਾਰੀਆਂ ਮੰਗਾਂ ਦਾ ਹੱਲ ਕਰਾਂਗੇ ਪਰ ਸਰਕਾਰ ਬਣਨ ਤੋਂ ਬਾਅਦ ਇਹ ਸਰਕਾਰ ਦੀ ਬਿੱਲੀ ਥੈਲਿਓਾ ਬਾਹਰ ਆ ਗਈ ਹੈ | ਇਸ ਮੌਕੇ ਮਿੰਟੂ ਗੁਰਨੇ ਰਨਵੀਰ ਸਿੰਘ ਲੱਡਾ ਬਲਵੰਤ ਸਿੰਘ ਪੁੰਨਾਵਾਲ ਸਿੰਘ ਝਨੇੜੀ ਅਮਰਜੀਤ ਸਿੰਘ ਝਨੇੜੀ ਆਦਿ ਵੱਡੇ ਗਿਣਤੀ ਵਿੱਚ ਆਗੂ ਅਤੇ ਵਰਕਰ ਸ਼ਾਮਿਲ ਸਨ |