ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਹਲਕਾ ਅਮਰਗੜ੍ਹ ਦੇ ਅੰਦਰ ਜੱਸੀ ਮੰਨਵੀ ਦੀ ਅਗਵਾਈ ਹੇਠ 'ਟਕਸਾਲੀ ਅਕਾਲੀ ਕੇਡਰ' ਲਾਮਬੰਦ ਹੋਣ ਲੱਗਿਆ <br/>

Ad Position 21
No active advertisement
ਅਜੀਤ ਡੈਸਕ 12-04-2026
ਮਲੇਰਕੋਟਲਾ, 11 ਅਪ੍ਰੈਲ (ਮਨਜਿੰਦਰ ਸਿੰਘ ਸਰੌਦ)-ਵਿਧਾਨ ਸਭਾ ਹਲਕਾ ਅਮਰਗੜ੍ਹ ਦਾ ਟਕਸਾਲੀ ਅਕਾਲੀ ਕੇਡਰ ਨੌਜਵਾਨ ਆਗੂ ਜਸਬੀਰ ਸਿੰਘ ਜੱਸੀ ਮੰਨਵੀ ਦੀ ਅਗਵਾਈ ਹੇਠ ਲਾਮਬੰਦ ਹੁੰਦਾ ਦਿਖਾਈ ਦਿੰਦਾ ਹੈ | ਅਕਾਲੀ ਆਗੂ ਜੱਸੀ ਮੰਨਵੀਂ ਵੱਲੋਂ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਅੰਦਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਨੂੰ ਹਲਕਾ ਅਮਰਗੜ੍ਹ ਅੰਦਰ ਮਜ਼ਬੂਤ ਕਰਨ ਲਈ ਮੀਟਿੰਗਾਂ ਦਾ ਦੌਰ ਆਰੰਭ ਕੀਤਾ ਹੋਇਆ ਹੈ | ਇਨ੍ਹਾਂ ਮੀਟਿੰਗਾਂ ਦੌਰਾਨ ਪੁਰਾਣੇ ਟਕਸਾਲੀ ਅਕਾਲੀ ਵਰਕਰਾਂ ਦੀ ਹਾਜ਼ਰੀ ਭਰਵੀਂ ਹੁੰਦੀ ਹੈ | ਅਕਾਲੀ ਆਗੂ ਨੇ ਹਲਕੇ ਦੇ ਪਿੰਡਾਂ ਅੰਦਰ ਟਕਸਾਲੀ ਅਕਾਲੀ ਵਰਕਰਾਂ ਨਾਲ ਰਾਬਤਾ ਸਾਧਦਿਆਂ ਉਨ੍ਹਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਲਈ ਪੂਰੀ ਦਿ੍ੜਤਾ ਤੇ ਲਗਨ ਦੇ ਨਾਲ ਪਾਰਟੀ ਦੀ ਚੜ੍ਹਦੀ ਕਲਾ ਲਈ ਮੈਦਾਨ ਵਿੱਚ ਡਟ ਜਾਣ ਦਾ ਸੱਦਾ ਦਿੰਦਿਆਂ ਆਖਿਆ ਕਿ ਪੰਜਾਬ ਦੇ ਅੰਦਰ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ | ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਨਾਲ ਲਬਰੇਜ਼ ਹੈ ਤੇ ਸਾਡੇ ਪੁਰਖਿਆਂ ਵੱਲੋਂ ਆਪਣੇ ਘਰ-ਘਾਟ ਦੀ ਪ੍ਰਵਾਹ ਨਾ ਕਰਦਿਆਂ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕੀਤਾ | ਇਸ ਲਈ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਅੱਗੇ ਆਈਏ | ਬੀਤੇ ਲੰਮੇਂ ਸਮੇਂ ਤੋਂ ਨੌਜਵਾਨ ਵਰਗ ਦੇ ਵਿੱਚ ਚੰਗੀ ਪੈਂਠ ਬਣਾ ਚੁੱਕੇ ਜੱਸੀ ਮੰਨਵੀਂ ਵੱਲੋਂ ਹਲਕਾ ਅਮਰਗੜ੍ਹ ਦੇ ਅੰਦਰ ਪੂਰੇ ਜਾਹੋ-ਜਲਾਲ ਦੇ ਤਹਿਤ ਸਰਗਰਮੀਆਂ ਵਿੱਢ ਕੇ ਹਲਕੇ ਦੇ ਬਹੁਤੇ ਪਿੰਡਾਂ ਨੂੰ ਕਵਰ ਕਰ ਕੇ ਅਗਲੀ ਰੂਪ-ਰੇਖਾ ਉਲੀਕਦਿਆਂ ਇੱਕ ਰਾਜਨੀਤਕ ਵਿਉਂਤਬੰਦੀ ਨਾਲ ਮੈਦਾਨ ਅੰਦਰ ਕੁੱਦ ਕੇ ਅਕਾਲੀ ਵਰਕਰਾਂ ਨੂੰ ਇੱਕ ਪਲੇਟਫ਼ਾਰਮ ਤੇ ਇਕੱਠੇ ਕਰਨ ਲਈ ਰਣਨੀਤੀ ਉਲੀਕੀ ਜਾ ਰਹੀ ਹੈ | ਬਿਨਾਂ ਸੱਕ ਨੌਜਵਾਨ ਆਗੂ ਵੱਲੋਂ ਹਲਕੇ ਦੇ ਪੁਰਾਣੇ ਟਕਸਾਲੀ ਅਕਾਲੀ ਵਰਕਰਾਂ ਨੂੰ ਆਪਣੇ ਨਾਲ ਤੋਰਨ ਲਈ ਜੋ ਪਹਿਲਕਦਮੀ ਕੀਤੀ ਜਾ ਰਹੀ ਹੈ ਉਹ ਪਾਰਟੀ ਲਈ ਇੱਕ ਸ਼ਲਾਘਾਯੋਗ ਕਦਮ ਹੈ, ਜਿਸ ਦੀ ਗੂੰਜ ਹਲਕੇ ਤੋਂ ਲੈ ਕੇ ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਤੱਕ ਸਾਫ਼ ਸੁਣਾਈ ਦਿੰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਜਥੇਬੰਦੀਆਂ ਤੇ ਪ੍ਰੈਕਟੀਸ਼ਨਰਾਂ ਨੇ ਵੱਖੋ-ਵੱਖਰੇ ਤੌਰ 'ਤੇ ਮੁੱਖ ਮੰਤਰੀ ਨਿਵਾਸ ਦਾ ਕੀਤਾ ਘਿਰਾਓ <br/> ਅਗਲੀ ਖ਼ਬਰ ਮਾਲੇਰਕੋਟਲਾ ਵਿਖੇ ਯੂਥ ਪ੍ਰਧਾਨ ਝਿੰਜਰ ਦੀ ਆਮਦ 'ਤੇ ਹਲਕਾ ਅਮਰਗੜ੍ਹ ਦੀ ਅਕਾਲੀ ਲੀਡਰਸ਼ਿਪ ਇੱਕ ਮੰਚ 'ਤੇ ਇਕੱਠੀ ਨਜ਼ਰ ਆ...
Ad Position 24
No active advertisement