01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਹਲਕਾ ਅਮਰਗੜ੍ਹ ਤੋਂ ਪੰਥਕ ਕਾਨਫ਼ਰੰਸ ਲਈ ਵੱਡਾ ਕਾਫ਼ਲਾ ਜਾਵੇਗਾ-ਸਰਨਾ ਚੱਠਾ <br/>

Ad Position 21
No active advertisement
ਅਜੀਤ ਡੈਸਕ 12-04-2026
ਮਲੇਰਕੋਟਲਾ, 11 ਅਪ੍ਰੈਲ (ਮਨਜਿੰਦਰ ਸਿੰਘ ਸਰੌਦ)-ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਸਰਪੰਚ ਗੁਰਸ਼ਰਨ ਸਿੰਘ ਸਰਨਾ ਚੱਠਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵਿਸ਼ਾਲ ਪੰਥਕ ਕਾਨਫ਼ਰੰਸ 14 ਅਪ੍ਰੈਲ ਦਿਨ ਮੰਗਲਵਾਰ ਨੂੰ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਗੁਰਦੁਆਰਾ ਜੰਡਸਰ ਦੇ ਸਾਹਮਣੇ, ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੀਤੀ ਜਾਵੇਗੀ ਜਿਸ ਵਿੱਚ ਪਾਰਟੀ ਦੇ ਕੌਮੀ ਆਗੂ ਸੰਬੋਧਨ ਕਰਨਗੇ | ਉਨ੍ਹਾਂ ਕਿਹਾ ਕਿ ਇਸ ਪੰਥਕ ਕਾਨਫ਼ਰੰਸ ਦੇ ਵਿੱਚ ਹਲਕਾ ਅਮਰਗੜ੍ਹ ਤੋਂ ਵੱਡਾ ਕਾਫ਼ਲਾ ਜਾਵੇਗਾ, ਜਿਸ ਲਈ ਤਿਆਰੀਆਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ, ਉਨ੍ਹਾਂ ਹਲਕੇ ਦੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਪੰਥਕ ਕਾਨਫ਼ਰੰਸ ਵਿੱਚ ਜ਼ਰੂਰ ਪਹੁੰਚਣ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਵਿਕਾਸੀ ਕੰਮਾਂ ਨਾਲ ਪੰਜਾਬ ਤਰੱਕੀ ਦੇ ਰਾਹ 'ਤੇ - ਡਾ. ਜਮੀਲ ਉਰ ਰਹਿਮਾਨ ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਹੋਈ ਦੀ ਮੀਟਿੰਗ
Ad Position 24
No active advertisement