02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਮੁੱਖ ਮੰਤਰੀ ਦੇ ਵਿਕਾਸੀ ਕੰਮਾਂ ਨਾਲ ਪੰਜਾਬ ਤਰੱਕੀ ਦੇ ਰਾਹ 'ਤੇ - ਡਾ. ਜਮੀਲ ਉਰ ਰਹਿਮਾਨ

Ad Position 21
No active advertisement
ਅਜੀਤ ਡੈਸਕ 12-04-2026
ਸੰਦੌੜ, 11 ਅਪ੍ਰੈਲ (ਜਸਵੀਰ ਸਿੰਘ ਜੱਸੀ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਵਿਕਾਸੀ ਅਤੇ ਲੋਕ-ਭਲਾਈ ਦੇ ਕੰਮਾਂ ਦੀ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਹੈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਵੱਲ ਤੇਜ਼ੀ ਨਾਲ ਕਦਮ ਚੁੱਕੇ ਹਨ ਅਤੇ ਇਹ ਕੰਮ ਸੱਚਮੁੱਚ ਬੇਮਿਸਾਲ ਹਨ | ਵਿਧਾਇਕ ਨੇ ਦੱਸਿਆ ਕਿ ਸਰਕਾਰ ਵੱਲੋਂ ਸਿਹਤ ਖੇਤਰ ਵਿਚ ਵੱਡੇ ਸੁਧਾਰ ਕੀਤੇ ਗਏ ਹਨ, ਜਿਸ ਅਧੀਨ ਆਮ ਲੋਕਾਂ ਲਈ ਮੁਫ਼ਤ ਇਲਾਜ ਅਤੇ ਸਰਕਾਰੀ ਹਸਪਤਾਲਾਂ ਵਿਚ ਸੁਵਿਧਾਵਾਂ ਦਾ ਵਾਧਾ ਕੀਤਾ ਗਿਆ ਹੈ | ਇਸ ਨਾਲ ਗਰੀਬ ਅਤੇ ਮੱਧਵਰਗ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ | ਇਸਦੇ ਨਾਲ ਹੀ, ਸਿੱਖਿਆ ਖੇਤਰ ਵਿਚ ਵੀ ਸਕੂਲਾਂ ਦੀ ਮੁਰੰਮਤ, ਨਵੇਂ ਕਮਰੇ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਨਾਲ ਬੱਚਿਆਂ ਦਾ ਭਵਿੱਖ ਮਜ਼ਬੂਤ ਹੋ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਨੇ ਬਿਜਲੀ ਦੇ ਖੇਤਰ ਵਿਚ ਵੀ ਇਤਿਹਾਸਕ ਫ਼ੈਸਲੇ ਲਏ ਹਨ | ਘਰਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਯੋਜਨਾ ਨਾਲ ਲੋਕਾਂ ਦੇ ਖਰਚੇ ਘਟੇ ਹਨ ਅਤੇ ਆਰਥਿਕ ਬੋਝ ਹਲਕਾ ਹੋਇਆ ਹੈ | ਇਸਦੇ ਨਾਲ ਹੀ, ਕਿਸਾਨਾਂ ਲਈ ਵੀ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ, ਜਿਸ ਨਾਲ ਖੇਤੀਬਾੜੀ ਨੂੰ ਨਵਾਂ ਬਲ ਮਿਲਿਆ ਹੈ | ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਅÏਰਤਾਂ ਲਈ ਵੀ ਖ਼ਾਸ ਯੋਜਨਾਵਾਂ ਲਿਆਂਦੀਆਂ ਗਈਆਂ ਹਨ, ਜਿਸ ਨਾਲ ਉਨ੍ਹਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋ ਰਹੀ ਹੈ | ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਵੀ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਅਖੀਰ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਦੇ ਕੰਮਾਂ ਨਾਲ ਖ਼ੁਸ਼ ਹਨ ਅਤੇ ਇਹ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰ ਰਹੀ ਹੈ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਵਿਕਾਸ ਦੇ ਕੰਮ ਜਾਰੀ ਰਹਿਣਗੇ ਅਤੇ ਪੰਜਾਬ ਨੂੰ ਤਰੱਕੀ ਦੇ ਨਵੇਂ ਸਿਖ਼ਰਾਂ 'ਤੇ ਲੈ ਜਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਇਆ ਟਰੱਕ ਆਪ੍ਰੇਟਰ ਐਸੋਸੀਏਸ਼ਨ ਦਾ ਹਿਸਾਬ ਕਿਤਾਬ <br/> ਅਗਲੀ ਖ਼ਬਰ ਹਲਕਾ ਅਮਰਗੜ੍ਹ ਤੋਂ ਪੰਥਕ ਕਾਨਫ਼ਰੰਸ ਲਈ ਵੱਡਾ ਕਾਫ਼ਲਾ ਜਾਵੇਗਾ-ਸਰਨਾ ਚੱਠਾ <br/>
Ad Position 24
No active advertisement