02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

51 ਸ਼ਖ਼ਸੀਅਤਾਂ ਦਾ ਅੱਜ ਡਾ. ਅੰਬੇਡਕਰ ਸਟੇਟ ਐਵਾਰਡ ਨਾਲ ਹੋਵੇਗਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 12-04-2026
ਮਸਤੂਆਣਾ ਸਾਹਿਬ, 11 ਅਪ੍ਰੈਲ (ਦਮਦਮੀ) - ਦੇਸ਼ ਦੀ ਪ੍ਰਸਿੱਧ ਤੇ ਸਰਗਰਮ ਸਮਾਜਿਕ ਜਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ ਭਾਰਤ ਵੱਲੋਂ ਮੁੱਖ ਸਰਪ੍ਰਸਤ ਮੈਡਮ ਪੂਨਮ ਕਾਂਗੜਾ ਸਾਬਕਾ ਐੱਸ ਸੀ ਕਮਿਸ਼ਨ ਪੰਜਾਬ ਦੀ ਅਗਵਾਈ ਹੇਠ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਬਾਬਾ ਸਾਹਿਬ ਤੁਝੇ ਸਲਾਮ ਪ੍ਰੋਗਰਾਮ 12 ਅਪ੍ਰੈਲ ਨੂੰ ਸੰਤ ਤੇਜਾ ਸਿੰਘ ਯਾਦਗਾਰੀ ਹਾਲ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਸ਼ਨ ਦੇ ਕੌਮੀ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨੇ ਦੱਸਿਆ ਕਿ ਇਸ ਵਿਸ਼ਾਲ ਸੂਬਾ ਪੱਧਰੀ 27 ਵੇਂ ਸਾਲਾਨਾ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਪੰਜਾਬ ਸਣੇ ਹੋਰ ਸੂਬਿਆਂ ਵਿੱਚੋਂ ਵੀ ਨਾਮਵਰ ਸ਼ਖ਼ਸੀਅਤਾਂ ਪਹੁੰਚ ਰਹੀਆਂ ਹਨ | ਕੌਮੀ ਪ੍ਰਧਾਨ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਸ ਵਿਸ਼ਾਲ ਸਨਮਾਨ ਸਮਾਰੋਹ ਵਿੱਚ ਵੱਖ ਵੱਖ ਖੇਤਰਾਂ ਚ ਨਮਾਣਾ ਖੱਟਣ ਵਾਲੀਆਂ 51 ਸ਼ਖ਼ਸੀਅਤਾਂ ਦਾ ਡਾ. ਅੰਬੇਡਕਰ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ | ਸ਼੍ਰੀ ਦਰਸ਼ਨ ਕਾਂਗੜਾ ਨੇ ਕਿਹਾ ਕਿ ਭਾਰਤੀਯ ਅੰਬੇਡਕਰ ਮਿਸ਼ਨ ਭਾਰਤ, ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਮੰਨਣ ਵਾਲੇ ਸਾਥੀਆਂ ਦੀ ਇੱਕ ਸਮਾਜਿਕ ਜਥੇਬੰਦੀ ਹੈ | ਜਿਸ ਵਿੱਚ ਸ਼ਾਮਲ ਹਜ਼ਾਰਾਂ ਸਾਥੀ ਜਿਨ੍ਹਾਂ ਵਿੱਚ ਮਹਿਲਾਵਾਂ ਵੀ ਸ਼ਾਮਲ ਹਨ, ਜੋ ਪੰਜਾਬ ਸਣੇ ਦੇਸ਼ ਦੇ ਹੋਰ ਵੀ ਵੱਖ ਵੱਖ ਸੂਬਿਆਂ ਅੰਦਰ ਲੋਕਾਂ ਨੂੰ ਇਨਸਾਫ਼ ਦਿਵਾਉਣ ਅਤੇ ਵੱਖ ਵੱਖ ਤਰੀਕੇ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਕਾਇਆ ਕਲਪ ਕੀਤੇ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਤੋਂ ਹੋਣਗੀਆਂ ਸ਼ੁਰ... ਅਗਲੀ ਖ਼ਬਰ ਜੱਦੀ ਪਿੰਡ ਵਿੱਚ ਨਵੀਂ ਬਣੀ ਲਾਇਬ੍ਰੇਰੀ ਨੂੰ ਪੁਸਤਕਾਂ ਦਾਨ
Ad Position 24
No active advertisement