02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਦਾਮਨ ਬਾਜਵਾ ਨੇ ਸੁਨਾਮ ਮੰਡੀ 'ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 12-04-2026
ਸੁਨਾਮ ਊਧਮ ਸਿੰਘ ਵਾਲਾ, 11 ਅਪ੍ਰੈਲ (ਭੁੱਲਰ, ਧਾਲੀਵਾਲ, ਸੱਗੂ) - ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਵੱਲੋਂ ਅੱਜ ਸੁਨਾਮ ਊਧਮ ਸਿੰਘ ਵਾਲਾ ਦੀ ਅਨਾਜ ਮੰਡੀ ਵਿਖੇ ਪਹੰੁਚ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੌਜੂਦਾ ਪੰਜਾਬ ਸਰਕਾਰ ਤੇ ਸਵਾਲ ਖੜੇ ਕੀਤੇ | ਇਸ ਦੌਰਾਨ ਪਹੁੰਚੇ ਦਾਮਨ ਬਾਜਵਾ ਨੇ ਕਿਹਾ ਕਿ ਪਿਛਲੇ ਲਗਭਗ 9-10 ਦਿਨਾਂ ਤੋਂ ਮੰਡੀਆਂ ਵਿਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ, ਪਰੰਤੂ ਮੌਜੂਦਾ ਪੰਜਾਬ ਸਰਕਾਰ ਵੱਲੋਂ ਖ਼ਰੀਦ ਪ੍ਰਕਿਰਿਆ ਨੂੰ ਲੈ ਕੇ ਕੋਈ ਵੀ ਵਿਸ਼ੇਸ਼ ਪ੍ਰਬੰਧ ਨਹੀਂ ਕੀਤੇ ਗਏ ਜਿਸ ਕਰ ਕੇ ਅੱਜ ਕਿਸਾਨ ਭਰਾਵਾਂ ਨੂੰ ਕਈ ਕਈ ਦਿਨਾਂ ਤੋਂ ਮੰਡੀ ਵਿਚ ਦਿਨ ਰਾਤ ਬੈਠਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਨਾ ਤਾਂ ਸਹੀ ਢੰਗ ਦੀ ਵਿਵਸਥਾ ਦਿਖ ਰਹੀ ਹੈ ਅਤੇ ਨਾ ਹੀ ਸੰਬੰਧਿਤ ਅਧਿਕਾਰੀਆਂ ਦੀ ਸਰਗਰਮੀ | ਉਨ੍ਹਾਂ ਆਖਿਆ ਕਿ ਹਾਲ ਹੀ ਵਿਚ ਪਏ ਕੁਦਰਤੀ ਮੀਂਹ ਕਾਰਨ ਕਿਸਾਨਾਂ ਨੂੰ ਪਹਿਲਾਂ ਹੀ ਵੱਡਾ ਨੁਕਸਾਨ ਝੱਲਣਾ ਪਿਆ ਹੈ ਅਤੇ ਹੁਣ ਜਦੋਂ ਕਿਸਾਨ ਆਪਣੀ ਫ਼ਸਲ ਮੰਡੀਆਂ ਵਿਚ ਲੈ ਕੇ ਆ ਰਹੇ ਹਨ ਤਾਂ ਉਨ੍ਹਾਂ ਨੂੰ ਆਪਣੀ ਕਣਕ ਦੀ ਬੋਲੀ ਲਗਵਾਉਣ ਲਈ ਅਧਿਕਾਰੀਆਂ ਅਤੇ ਪ੍ਰਸ਼ਾਸਨ ਦੇ ਤਰਲੇ ਕੱਢਣੇ ਪੈ ਰਹੇ ਹਨ | ਦਾਮਨ ਬਾਜਵਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਉਸ ਦੇ ਨੁਮਾਇੰਦਿਆਂ ਵੱਲੋਂ ਸਿਰਫ਼ ਖ਼ਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰ ਕੇ ਆਪਣੀ ਜ਼ਿੰਮੇਵਾਰੀ ਪੂਰੀ ਸਮਝ ਲਈ ਗਈ ਹੈ, ਜਦਕਿ ਉਸ ਤੋਂ ਬਾਅਦ ਕਿਸਾਨਾਂ ਦੀ ਸਾਰ ਲੈਣ ਲਈ ਕੋਈ ਵੀ ਮੌਕੇ 'ਤੇ ਨਹੀਂ ਪਹੁੰਚ ਰਿਹਾ | ਦਾਮਨ ਬਾਜਵਾ ਨੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਤੋਂ ਮੰਗ ਕੀਤੀ ਕਿ ਮੰਡੀਆਂ ਵਿਚ ਤੁਰੰਤ ਪ੍ਰਬੰਧ ਸੁਧਾਰੇ ਜਾਣ, ਕਿਸਾਨਾਂ ਦੀ ਕਣਕ ਦੀ ਖ਼ਰੀਦ ਸਮੇਂ ਸਿਰ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ, ਜੇਕਰ ਅਜਿਹਾ ਨਹੀਂ ਕੀਤਾ ਤਾਂ ਅਸੀਂ ਅੱਗੇ ਹੋ ਕੇ ਕਿਸਾਨ ਭਰਾਵਾਂ ਨੂੰ ਨਾਲ ਲੈ ਕੇ ਮੌਜੂਦਾ ਪੰਜਾਬ ਸਰਕਾਰ ਦੇ ਖ਼ਿਲਾਫ਼ ਵੱਡਾ ਮੋਰਚਾ ਲਵਾਂਗੇ | ਇਸ ਮੌਕੇ ਹਰਮਨਦੇਵ ਬਾਜਵਾ, ਸੰਜੇ ਗੋਇਲ ਖਡਿਆਲੀਆਂ, ਅਸ਼ੋਕ ਗੋਇਲ, ਅਸ਼ਵਨੀ ਸਿੰਗਲਾ, ਧੀਰਜ ਗੋਇਲ ਅਤੇ ਸ਼ੰਕਰ ਬਾਂਸਲ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮੀਟਿੰਗ ਤੋਂ ਨਿਰਾਸ਼ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂਆਂ ਨੇ ਜਨਤਕ ਸਮਾਗਮਾਂ ਵਿਚ ਮੁੱਖ ਮੰਤਰੀ ਨੂੰ ਸਵਾਲ ਕਰਨ ਦੀ ਦਿੱ... ਅਗਲੀ ਖ਼ਬਰ ਕਾਇਆ ਕਲਪ ਕੀਤੇ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਤੋਂ ਹੋਣਗੀਆਂ ਸ਼ੁਰ...
Ad Position 24
No active advertisement