02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਕੈਬਨਿਟ ਮੰਤਰੀ ਅਮਨ ਅਰੋੜਾ ਨੇ 53 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ

Ad Position 21
No active advertisement
ਅਜੀਤ ਡੈਸਕ 12-04-2026
ਸੁਨਾਮ ਊਧਮ ਸਿੰਘ ਵਾਲਾ, 11 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਰਹਾਇਸ਼ੀ ਮਕਾਨਾਂ ਦੇ ਕਾਨੂੰਨੀ ਮਾਲਕਾਨਾ ਹੱਕ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਲੋਕ-ਭਲਾਈ ਯੋਜਨਾ 'ਮੇਰਾ ਘਰ ਮੇਰੇ ਨਾਮ' ਤਹਿਤ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਅਕਾਲਗੜ੍ਹ ਚੱਠੇ ਨਕਟੇ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ 53 ਯੋਗ ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਤਕਸੀਮ ਕੀਤੇ ਗਏ | ਇਸ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਹਿਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤਕ ਲਾਗੂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ 'ਮੇਰਾ ਘਰ ਮੇਰੇ ਨਾਮ' ਸਕੀਮ ਰਾਹੀਂ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਥਿਰਤਾ ਅਤੇ ਸੁਰੱਖਿਆ ਦਾ ਅਹਿਸਾਸ ਪੈਦਾ ਕੀਤਾ ਜਾ ਰਿਹਾ ਹੈ | ਉਨ੍ਹਾਂ ਹੋਰ ਦੱਸਿਆ ਕਿ ਇਸ ਯੋਜਨਾ ਨਾਲ ਲਾਭਪਾਤਰੀਆਂ ਨੂੰ ਕਾਨੂੰਨੀ ਦਸਤਾਵੇਜ਼ ਪ੍ਰਾਪਤ ਹੋਣ ਸਦਕਾ ਨਾ ਸਿਰਫ਼ ਉਨ੍ਹਾਂ ਦੇ ਮਕਾਨਾਂ ਦੀ ਪਹਿਚਾਣ ਮਜ਼ਬੂਤ ਹੋਵੇਗੀ, ਸਗੋਂ ਭਵਿੱਖ ਵਿੱਚ ਬੈਂਕਾਂ ਤੋਂ ਕਰਜ਼ਾ ਲੈਣ ਅਤੇ ਹੋਰ ਸਰਕਾਰੀ ਸਹੂਲਤਾਂ ਹਾਸਲ ਕਰਨ ਵਿੱਚ ਵੀ ਆਸਾਨੀ ਰਹੇਗੀ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਵਰਗ ਤਕ ਸੁਵਿਧਾਵਾਂ ਪਹੁੰਚਾਉਣਾ ਹੈ ਅਤੇ ਕਿਸੇ ਵੀ ਯੋਗ ਵਿਅਕਤੀ ਨੂੰ ਇਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ |ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਕੀਮ ਦਾ ਲਾਭ ਹਰ ਯੋਗ ਵਿਅਕਤੀ ਤਕ ਪਹੁੰਚਾਉਣ ਲਈ ਪੂਰੀ ਪਾਰਦਰਸ਼ਤਾ ਅਤੇ ਤੀਬਰਤਾ ਨਾਲ ਕੰਮ ਕੀਤਾ ਜਾਵੇ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਖ਼ਰੀਦ ਦੇ ਸਹੀ ਪ੍ਰਬੰਧ ਨਾ ਹੋਣ ਕਾਰਨ ਮੌਜੂਦਾ ਸਰਕਾਰ ਵੱਲੋਂ ਕੀਤੇ ਦਾਅਵੇ ਖੋਖਲੇ ਸਿੱਧ ਹੋਏ-ਅਰਵਿੰਦ ਖੰਨਾ <b... ਅਗਲੀ ਖ਼ਬਰ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ
Ad Position 24
No active advertisement