ਸੁਨਾਮ ਊਧਮ ਸਿੰਘ ਵਾਲਾ, 11 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਭਾਰਤੀ ਜਨਤਾ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਅੱਜ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਵਿਖੇ ਆਪਣੇ ਘਰ ਦੀ ਛੱਤ 'ਤੇ ਪਾਰਟੀ ਦਾ ਝੰਡਾ ਲਹਿਰਾਇਆ ਗਿਆ | ਇਸ ਮੌਕੇ ਦਾਮਨ ਬਾਜਵਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਹੀ ਰਾਸ਼ਟਰ ਨਿਰਮਾਣ, ਵਿਕਾਸ ਅਤੇ ਸੇਵਾ ਦੇ ਸਿਧਾਂਤਾਂ 'ਤੇ ਚੱਲਦੀ ਆ ਰਹੀ ਹੈ | ਉਨ੍ਹਾਂ ਨੇ ਪਾਰਟੀ ਦੇ ਸਾਰੇ ਕਾਰਕਰਤਾਵਾਂ ਅਤੇ ਸਮਰਥਕਾਂ ਨੂੰ ਸਥਾਪਨਾ ਦਿਵਸ ਦੀਆਂ ਦਿਲੋਂ ਮੁਬਾਰਕਾਂ ਦਿੱਤੀਆਂ ਅਤੇ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਮਿਲਜੁਲ ਕੇ ਕੰਮ ਕਰਨ | ਉਨ੍ਹਾਂ ਨੇ ਕਿਹਾ ਕਿ ਕਾਰਕਰਤਾਵਾਂ ਦੀ ਮਿਹਨਤ ਅਤੇ ਸਮਰਪਣ ਨਾਲ ਹੀ ਪਾਰਟੀ ਦਿਨੋਂ-ਦਿਨੀ ਮਜ਼ਬੂਤ ਹੋ ਰਹੀ ਹੈ |