03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸ਼ੂ ਮਰਚੈਂਟਸ ਐਸੋਸੀਏਸ਼ਨ ਦੇ ਵਫ਼ਦ ਨੇ ਓ.ਐੱਸ.ਡੀ. ਸੁਖਵੀਰ ਸਿੰਘ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 12-04-2026
ਧੂਰੀ, 11 ਅਪ੍ਰੈਲ (ਲਖਵੀਰ ਸਿੰਘ ਧਾਂਦਰਾ) - ਸਥਾਨਕ ਸ਼ਹਿਰ ਦੇ ਜੁੱਤਾ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਅੱਜ 'ਸ਼ੂ ਮਰਚੈਂਟਸ ਐਸੋਸੀਏਸ਼ਨ ਧੂਰੀ' ਦੇ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨਾਲ ਐਸੋਸੀਏਸ਼ਨ ਦੇ ਪ੍ਰਧਾਨ ਸਪਰਸ਼ ਜਿੰਦਲ ਦੀ ਅਗਵਾਈ ਹੇਠ ਮੁਲਾਕਾਤ ਕੀਤੀ | ਇਸ ਮੀਟਿੰਗ ਦੌਰਾਨ ਜੁੱਤੀਆਂ ਦੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਬਾਜ਼ਾਰ ਨਾਲ ਸਬੰਧਤ ਅਹਿਮ ਮੰਗਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ | ਵਫ਼ਦ ਨੇ ਓ.ਐਸ.ਡੀ. ਸੁਖਵੀਰ ਸਿੰਘ ਦੇ ਧਿਆਨ ਵਿੱਚ ਲਿਆਂਦਾ ਕਿ ਮੌਜੂਦਾ ਸਮੇਂ ਵਿੱਚ ਵਪਾਰਕ ਵਰਗ ਕਈ ਤਰ੍ਹਾਂ ਦੀਆਂ ਪ੍ਰਸ਼ਾਸਨਿਕ ਅਤੇ ਬੁਨਿਆਦੀ ਚੁਣੌਤੀਆਂ ਨਾਲ ਜੂਝ ਰਿਹਾ ਹੈ | ਪ੍ਰਧਾਨ ਸਪਰਸ਼ ਜਿੰਦਲ ਨੇ ਮੰਗ ਪੱਤਰ ਸੌਂਪਦਿਆਂ ਅਪੀਲ ਕੀਤੀ ਕਿ ਧੂਰੀ ਦੇ ਵਪਾਰਕ ਹਿਤਾਂ ਨੂੰ ਮੁੱਖ ਰੱਖਦਿਆਂ ਸਰਕਾਰ ਇਨ੍ਹਾਂ ਮੰਗਾਂ ਵੱਲ ਤੁਰੰਤ ਧਿਆਨ ਦੇਵੇ | ਓ.ਐਸ.ਡੀ. ਸੁਖਵੀਰ ਸਿੰਘ ਨੇ ਵਫ਼ਦ ਦੀਆਂ ਗੱਲਾਂ ਨੂੰ ਬੜੀ ਸੰਜੀਦਗੀ ਨਾਲ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਐਸੋਸੀਏਸ਼ਨ ਦੀਆਂ ਜਾਇਜ਼ ਮੰਗਾਂ ਦਾ ਜਲਦੀ ਹੀ ਢੁਕਵਾਂ ਹੱਲ ਕੱਢਿਆ ਜਾਵੇਗਾ | ਇਸ ਮੌਕੇ ਵਫ਼ਦ ਵਿੱਚ ਐਸੋਸੀਏਸ਼ਨ ਦੇ ਖ਼ਜ਼ਾਨਚੀ ਮੋਹਿਤ ਜਿੰਦਲ , ਸੁਨੀਲ ਜਿੰਦਲ, ਰਜਤ ਸਿੰਗਲਾ, ਬੰਟੀ ਜਿੰਦਲ, ਕਪਿਲ ਬਾਂਸਲ, ਰੋਮੀ ਬਾਂਸਲ, ਜਗਦੀਪ ਕੁਮਾਰ, ਅਦਿੱਤਿਆ ਕਾਂਸਲ ਅਤੇ ਸ਼ੰਭੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫਾਰਚੂਨ ਕਾਨਵੈਂਟ ਸਕੂਲ ਵਿਖੇ ਭੈਣ-ਭਰਾ ਦਿਵਸ ਮਨਾਇਆ ਅਗਲੀ ਖ਼ਬਰ ਯੂਥ ਵਿੰਗ ਅਤੇ ਬੀ.ਸੀ. ਵਿੰਗ ਦੇ ਸਰਕਲ ਪ੍ਰਧਾਨਾਂ ਦਾ ਐਲਾਨ
Ad Position 24
No active advertisement