15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਉਲੰਪੀਆਡ ਵਿਚ ਪੁਜ਼ੀਸ਼ਨਾਂ ਕੀਤੀਆਂ ਹਾਸਿਲ

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਭਦੌੜ, 12 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਮੋਗਾ ਦੇ ਵਿਦਿਆਰਥੀਆਂ ਨੇ ਸਿਲਵਰ ਜੋਨ ਇੰਟਰਨੈਸ਼ਨਲ ਓਲੰਪੀਆਡ 2025 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਪਹਿਲੀ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ੇ ਜਿਵੇਂ ਕਿ ਸਾਇੰਸ, ਮੈਥ, ਅੰਗਰੇਜ਼ੀ ਅਤੇ ਰੀਜਨਿੰਗ ਵਿਚ ਆਪਣੀ ਰੁਚੀ ਦੇ ਮੁਤਾਬਿਕ ਭਾਗ ਲਿਆ, ਜਿਸ ਵਿਚ ਵਿਦਿਆਰਥੀਆਂ ਦੁਆਰਾ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਸਾਇੰਸ ਵਿਸ਼ੇ ਵਿਚ 18 ਅੰਗਰੇਜ਼ੀ ਵਿਸ਼ੇ ਵਿਚ 21, ਮੈਥ ਵਿਚ 28 ਤੇ ਰੀਜਨਿੰਗ ਵਿਚ 13 ਵਿਦਿਆਰਥੀਆਂ ਨੇ ਓਲੰਪੀਆਡ ਦੇ ਦੂਸਰੇ ਪੱਧਰ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ਸ਼ਰਮਾ, ਪਿ੍ੰਸੀਪਲ ਕੁੰਜੂਮੋਲ ਜੋਅ ਤੇ ਵਾਇਸ ਪਿ੍ੰਸੀਪਲ ਜਸਮੇਲ ਸਿੰਘ ਨੇ ਪੁਜ਼ੀਸ਼ਨਾਂ ਹਾਸਲ ਕਰ ਕੇ ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਸਟਾਫ਼ ਤੇ ਮਾਪਿਆਂ ਨੂੰ ਵਧਾਈ ਦਿੱਤੀ | ਉਕਤ ਆਗੂਆਂ ਨੇ ਵਿਦਿਆਰਥੀਆਂ ਦੀ ਸਫਲਤਾ ਉਪਰ ਬੋਲਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਇਮਤਿਹਾਨਾਂ ਵਿਚ ਵਿਦਿਆਰਥੀਆਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਅਤੇ ਸਮੇਂ ਹਾਣੀ ਬਣਾਉਣਾ ਹੈ ਸਮੇਂ ਦੀ ਮੁੱਖ ਲੋੜ ਹੈ ਜਿਸ ਨੂੰ ਹਮੇਸ਼ਾ ਜਾਰੀ ਰੱਖਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦੇ ਪੈਨਸ਼ਨਰਾਂ ਨੇ ਇਕੱਤਰਤਾ ਦੌਰਾਨ ਵਿਚਾਰੇ ਮਸਲੇ ਅਗਲੀ ਖ਼ਬਰ ਸੰਤ ਬਾਬਾ ਭਗਵਾਨ ਸਿੰਘ ਰਾੜਾ ਸਾਹਿਬ ਬੇਗੋਵਾਲ ਵਾਲਿਆਂ ਦੀ ਪਹਿਲੀ ਬਰਸੀ 18-19 ਅਪ੍ਰੈਲ ਨੂੰ <br/>
Ad Position 24