16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪੰਜਾਬ ਦੇ ਕਿਸਾਨਾਂ ਨੂੰ ਅਫ਼ੀਮ ਦੀ ਖੇਤੀ ਕਰਨ ਦੀ ਦਿੱਤੀ ਜਾਵੇ ਇਜਾਜ਼ਤ-ਭਾਨ ਸਿੰਘ ਜੱਸੀ

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਸ਼ੇਰਪੁਰ, 12 ਅਪ੍ਰੈਲ (ਮੇਘ ਰਾਜ ਜੋਸ਼ੀ)-ਲੋੜਵੰਦ ਬੱਚਿਆਂ ਨੂੰ ਲੰਮੇ ਸਮੇਂ ਤੋਂ ਨਿਰਸਵਾਰਥ ਪੜਾਉਣ ਅਤੇ ਹੋਰਨਾ ਲੋਕਾਂ ਦੀ ਸੇਵਾ ਕਰਨ ਵਾਲੇ ਸਮਾਜ ਸੇਵੀ, ਭਾਨ ਸਿੰਘ ਜੱਸੀ ਨੇ ਇੱਕ ਵਿਸ਼ੇਸ਼ ਬਿਆਨ ਰਾਹੀਂ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੀ ਨੌਜਵਾਨੀ ਨੂੰ ਕੈਮੀਕਲ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਵਿੱਚ ਖਸ-ਖਸ ਅਤੇ ਅਫ਼ੀਮ ਦੀ ਖੇਤੀ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਤਸਕਰਾਂ ਵੱਲੋਂ ਆਪਣੇ ਨਿੱਜੀ ਮੁਨਾਫ਼ੇ ਖ਼ਾਤਰ ਨਿਤ ਦਿਨ ਪੰਜਾਬ ਦੇ ਗੱਭਰੂਆਂ ਅਤੇ ਆਮ ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਮਾਨਦਾਰ ਅਧਿਕਾਰੀਆਂ ਅਤੇ ਸੰਸਥਾਵਾਂ ਰਾਹੀਂ ਪੰਜਾਬ ਵਿੱਚ ਚਿੱਟੇ ਦੇ ਘਾਤਕ ਨਸੇ ਨਾਲ ਮਰੇ ਲੋਕਾਂ ਦੇ ਘਰ ਘਰ ਜਾ ਕੇ ਸਰਵੇ ਕਰਵਾ ਲਏ ਤਾਂ ਫਿਰ ਉਨ੍ਹਾਂ ਨੂੰ ਮਾਵਾਂ, ਭੈਣਾਂ ਅਤੇ ਬੁੱਢੇ ਬਾਪੂਆਂ ਦੀਆਂ ਦਿਲ ਨੂੰ ਝੰਜੋੜਨ ਵਾਲੀਆਂ 'ਚੀਕਾਂ' ਹੀ ਸੁਣਨ ਨੂੰ ਮਿਲਣਗੀਆਂ | ਸਰਕਾਰੀ ਹਸਪਤਾਲਾਂ ਵਿੱਚੋਂ ਨਿਤ ਦਿਨ ਵੰਡੀਆਂ ਜਾਣ ਵਾਲੀਆਂ ਹਜ਼ਾਰਾਂ ਗੋਲੀਆਂ ਵੀ ਮਨੁੱਖੀ ਸਿਹਤ ਲਈ ਚੰਗੀਆਂ ਨਹੀਂ ਹਨ ਸਗੋਂ ਨਸ਼ਿਆਂ ਦੀ ਓਵਰਡੋਜ਼ ਲੈਣ ਨਾਲ ਮਰਨ ਵਾਲਿਆਂ ਦੀਆਂ ਖਬਰਾਂ ਨਿੱਤ ਦਿਨ ਅਖਬਾਰਾਂ ਜਾਂ ਸੋਸ਼ਲ ਮੀਡੀਆ ਦੀਆਂ ਸੁਰਖੀਆਂ ਬਣੀਆਂ ਹੁੰਦੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਜੇਕਰ 'ਭਾਰਤ ਸਰਕਾਰ' ਪੰਜਾਬ ਦੇ ਕਿਸਾਨਾਂ ਨੂੰ 'ਅਫੀਮ ਅਤੇ ਖਸ-ਖਸ ਦੀ ਖੇਤੀ' ਕਰਨ ਦੀ ਮਨਜ਼ੂਰੀ ਦੇਵੇ ਤਾਂ ਜਿੱਥੇ ਪੰਜਾਬ ਆਰਥਿਕ ਤੌਰ ਤੇ ਖੁਸ਼ਹਾਲ ਹੋਵੇਗਾ ਉੱਥੇ ਕੈਮੀਕਲ ਨਸ਼ਿਆਂ ਦੀ ਦਲਦਲ ਵਿੱਚ ਧਸ ਚੁੱਕੇ ਬੇਬਸ ਹੋਏ ਹੋਰ ਲੋਕ ਵੀ ਖੇਤਾਂ , ਫੈਕਟਰੀਆਂ ਵਿੱਚ ਅਤੇ ਜਾਂ ਫਿਰ ਆਪਣਾ ਕੋਈ ਹੋਰ ਸਵੈਮਾਣ ਭਰਿਆ ਕੰਮ ਕਰ ਕੇ ਪੰਜਾਬ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਖੋਜਾਰਥੀ ਡਾ. ਰੇਨੂੰ ਬਾਲਾ ਤੇ ਡਾ. ਜੀਵਨ ਜੋਤੀ ਨੇ ਪੀ.ਐੱਚ.ਡੀ. ਦੀ ਡਿਗਰੀ ਕੀਤੀ ਪ੍ਰਾਪਤ ਅਗਲੀ ਖ਼ਬਰ ਪਾਵਰਕਾਮ ਦੇ ਪੈਨਸ਼ਨਰਾਂ ਨੇ ਇਕੱਤਰਤਾ ਦੌਰਾਨ ਵਿਚਾਰੇ ਮਸਲੇ
Ad Position 24