16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਕਿਸਾਨ ਯੂਨੀਅਨ ਸਿੱਧੂਪੁਰ (ਡੱਲੇਵਾਲ) ਦੀ ਚੋਣ 'ਚ ਗੁਰਮੇਲ ਸਿੰਘ ਪ੍ਰਧਾਨ ਬਣੇ

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਸ਼ੇਰਪੁਰ, 12 ਅਪ੍ਰੈਲ (ਦਰਸ਼ਨ ਸਿੰਘ ਖੇੜੀ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (ਡੱਲੇਵਾਲ) ਦੀ ਭਰਵੀਂ ਮੀਟਿੰਗ ਸੂਬਾ ਆਗੂ ਨਛੱਤਰ ਸਿੰਘ ਸਹੌਰ, ਕਰਨੈਲ ਸਿੰਘ ਗਾਂਧੀ ਸਹਿਜੜਾ, ਗਿਆਨ ਸਿੰਘ ਛਾਪਾਂ ਦੀ ਅਗਵਾਈ ਹੇਠ ਖੇੜੀ ਕਲਾਂ ਗੁਰਦੁਆਰਾ ਗੁਪਤਸਰ ਸਾਹਿਬ ਵਿਖੇ ਹੋਈ, ਜਿਸ ਵਿੱਚ ਵੱਡੀ ਗਿਣਤੀ ਕਿਸਾਨ ਸ਼ਾਮਿਲ ਹੋਏ | ਇਸ ਮੌਕੇ ਜਥੇਬੰਦੀ ਦੀ ਚੋਣ ਕੀਤੀ ਗਈ ਜਿਸ ਵਿੱਚ ਗੁਰਮੇਲ ਸਿੰਘ ਨੂੰ ਖੇੜੀ ਕਲਾਂ ਇਕਾਈ ਦਾ ਪ੍ਰਧਾਨ ਚੁਣਿਆ ਗਿਆ | ਹਰਵਿੰਦਰ ਸਿੰਘ ਕਾਲਾ ਮੀਤ ਪ੍ਰਧਾਨ, ਗੁਰਤੇਜ ਸਿੰਘ ਰਿੰਪੀ ਸਕੱਤਰ, ਕਰਨੈਲ ਸਿੰਘ ਸੀਨੀਅਰ ਮੀਤ ਪ੍ਰਧਾਨ, ਨਿਰਭੈ ਸਿੰਘ ਪ੍ਰੈੱਸ ਸਕੱਤਰ, ਸਹਿਕਾਰੀ ਸਭਾ ਦੇ ਸਾਬਕਾ ਪ੍ਰਧਾਨ ਜਥੇਦਾਰ ਹਰਜੀਤ ਸਿੰਘ ਸਕੱਤਰ, ਬਲਜੀਤ ਸਿੰਘ ਬੀਤਾ ਸਹਾਇਕ ਸਕੱਤਰ, ਗੁਰਵਿੰਦਰ ਸਿੰਘ ਪ੍ਰਚਾਰਕ ਸਕੱਤਰ, ਜਰਨੈਲ ਸਿੰਘ ਫ਼ੌਜੀ ਸਕੱਤਰ, ਡਾਕਟਰ ਨਾਇਬ ਸਿੰਘ, ਸਕੰਦਰ ਸਿੰਘ, ਮਹਿੰਦਰ ਸਿੰਘ ਰਣਜੀਤ ਸਿੰਘ ਗੁਰਪ੍ਰੀਤ ਸਿੰਘ ਲਾਡੀ, ਜਗਤਾਰ ਸਿੰਘ, ਭਰਪੂਰ ਸਿੰਘ, ਜਥੇਦਾਰ ਸੁਖਦੇਵ ਸਿੰਘ, ਜਰਨੈਲ ਸਿੰਘ ਮਿਸਤਰੀ, ਯਾਦਵਿੰਦਰ ਸਿੰਘ, ਕੁਲਵਿੰਦਰ ਸਿੰਘ ਕਿੰਦੀ, ਰੂਪ ਸਿੰਘ, ਸੇਰ ਸਿੰਘ, ਬਿੱਟੂ ਸਿੰਘ ਹਰਨੇਕ ਸਿੰਘ, ਚਮਕੌਰ ਸਿੰਘ, ਜੋਰਾ ਸਿੰਘ, ਕਰਮਜੀਤ ਸਿੰਘ, ਦਰਸ਼ਨ ਸਿੰਘ, ਜੱਗੀ ਸਿੰਘ, ਨਿਰਮਲ ਸਿੰਘ ਆਦਿ ਆਗੂ ਕਾਰਜਕਾਰਨੀ ਕਮੇਟੀ ਦੇ ਮੈਂਬਰ ਚੁਣੇ ਗਏ | ਪ੍ਰਧਾਨ ਗੁਰਮੇਲ ਸਿੰਘ ਸਮੇਤ ਚੁਣੇ ਗਏ ਸਾਰੇ ਅਹੁਦੇਦਾਰਾਂ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਦਾ ਪੂਰਾ ਯਤਨ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸਲਾਇਟ ਦਾ ਸਾਲਾਨਾ ਸੱਭਿਆਚਾਰਕ ਉਤਸਵ ਮਧੁਰਮ-26' ਆਰੰਭ ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਕੱਲ੍ਹ
Ad Position 24