ਲਹਿਰਾਗਾਗਾ, 12 ਅਪ੍ਰੈਲ (ਅਸ਼ੋਕ ਗਰਗ)-ਗੁਰੂ ਤੇਗ਼ ਬਹਾਦਰ ਕਾਲਜ ਫ਼ਾਰ ਵੁਮੈਨ ਲਹਿਲ ਖ਼ੁਰਦ ਵਿਖੇ ਕਲਾਸ ਗਿਆਰ੍ਹਵੀਂ ਆਰਟਸ ਅਤੇ ਕਾਮਰਸ ਦਾ ਨਤੀਜਾ ਸ਼ਾਨਦਾਰ ਰਿਹਾ |ਆਰਟਸ ਦੇ ਨਤੀਜੇ ਵਿਚ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ 94.6 ਫ਼ੀਸਦੀ ਅੰਕ ਲੈ ਕੇ ਪਹਿਲਾ, ਗੁਰਨੂਰ ਅਤੇ ਅਨਮੋਲ ਨੇ 94 ਫ਼ੀਸਦੀ ਅੰਕ ਲੈ ਕੇ ਦੂਸਰਾ ਅਤੇ ਸਿਮਰਨਜੋਤ ਤੇ ਆਸ਼ੂ ਕੋਰ 93.2 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | ਕਾਮਰਸ ਦੇ ਨਤੀਜੇ ਵਿਚ ਵਿਦਿਆਰਥਣ ਪ੍ਰਨੀਤ ਕੌਰ ਨੇ 91.4 ਫ਼ੀਸਦੀ ਅੰਕ ਲੈ ਕੇ ਪਹਿਲਾ, ਸਿਮਰਨ ਕੌਰ ਨੇ 90.8 ਫ਼ੀਸਦੀ ਅੰਕ ਲੈ ਕੇ ਦੂਸਰਾ ਅਤੇ ਮੁਮਤਾਜ਼ ਤੇ ਗਗਨਦੀਪ ਨੇ 90 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | ਬਾਕੀ ਵਿਦਿਆਰਥਣਾਂ ਦਾ ਨਤੀਜਾ ਵੀ ਸ਼ਾਨਦਾਰ ਰਿਹਾ | ਕਾਲਜ ਦੇ ਚੇਅਰਮੈਨ ਰਾਜੇਸ਼ ਕੁਮਾਰ, ਪਿ੍ੰਸੀਪਲ ਰੀਤੂ ਗੋਇਲ, ਵਾਇਸ ਚੇਅਰਮੈਨ ਵਿਜੇ ਕੁਮਾਰ ਅਤੇ ਜਨਰਲ ਸੈਕਟਰੀ ਪ੍ਰੇਮ ਕੁਮਾਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ |