ਸੁਨਾਮ ਊਧਮ ਸਿੰਘ ਵਾਲਾ, 12 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 8ਵੀਂ ਜਮਾਤ ਦੇ ਨਤੀਜੇ ਅਨੁਸਾਰ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੁਨਾਮ ਊਧਮ ਸਿੰਘ ਵਾਲਾ ਦੀ ਹੋਣਹਾਰ ਵਿਦਿਆਰਥਣ ਜਾਗਿ੍ਤੀ ਰਾਣੀ ਪੁੱਤਰੀ ਵਿਕਾਸ ਵਰਮਾ ਨੇ ਮੈਰਿਟ ਵਿਚ 16ਵਾਂ ਸਥਾਨ ਪ੍ਰਾਪਤ ਕਰ ਕੇ ਆਪਣੇ ਮਾਤਾ ਪਿਤਾ, ਸਕੂਲ ਅਤੇ ਸੁਨਾਮ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਪ੍ਰਾਪਤੀ ਲਈ ਜਿੱਥੇ ਇਸ ਹੋਣਹਾਰ ਵਿਦਿਆਰਥਣ ਜਾਗਿ੍ਤੀ ਰਾਣੀ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ ਉੱਥੇ ਹੀ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਲਦੇਵ ਸਿੰਘ ਮਾਨ, ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰ ਕਲਾਂ, ਵਿਨਰਜੀਤ ਸਿੰਘ ਗੋਲਡੀ, ਰਵਿੰਦਰ ਸਿੰਘ ਚੀਮਾ, ਪਿ੍ਤਪਾਲ ਸਿੰਘ ਹਾਂਡਾ, ਗੁਰਚਰਨ ਸਿੰਘ ਧਾਲੀਵਾਲ, ਦਾਮਨ ਥਿੰਦ ਬਾਜਵਾ, ਹਰਮਨਦੇਵ ਸਿੰਘ ਬਾਜਵਾ, ਚੇਅਰਮੈਨ ਮੁਕੇਸ਼ ਜੁਨੇਜਾ, ਮੁਨੀਸ਼ ਸੋਨੀ, ਯਾਦਵਿੰਦਰ ਸਿੰਘ ਨਿਰਮਾਣ, ਠੇਕੇਦਾਰ ਨਰਿੰਦਰ ਸਿੰਘ ਕਣਕਵਾਲ ਆਦਿ ਨੇ ਇਸ ਬੱਚੀ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ |