ਸ਼ੇਰਪੁਰ, 12 ਅਪ੍ਰੈਲ (ਦਰਸ਼ਨ ਸਿੰਘ ਖੇੜੀ) - ਪਿੰਡ ਟਿੱਬਾ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਰਾਜਵਰਿੰਦਰ ਸਿੰਘ ਟਿੱਬਾ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਇਸ ਮੌਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸਾਬਕਾ ਪਾਰਲੀਮਾਨੀ ਸਕੱਤਰ ਪੰਜਾਬ ਸਰਕਾਰ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੰਤ ਬਲਵੀਰ ਸਿੰਘ ਘੁੰਨਸ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਕੁਲਵੰਤ ਸਿੰਘ ਟਿੱਬਾ ਪਿਛਲੇ ਲੰਮੇ ਸਮੇਂ ਤੋਂ ਸਮਾਜ ਦੇ ਹਰ ਵਰਗ ਲਈ ਆਵਾਜ਼ ਬੁਲੰਦ ਕਰਦੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਉਹ ਕੁਲਵੰਤ ਸਿੰਘ ਟਿੱਬਾ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਵਿਚ ਅਹਿਮ ਸਥਾਨ ਦੇਣ ਲਈ ਸਿਫ਼ਾਰਸ਼ ਕਰਨਗੇ | ਇਸ ਮੌਕੇ ਕੁਲਵੰਤ ਸਿੰਘ ਟਿੱਬਾ ਨੇ ਸਮਾਗਮ ਵਿਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਸ਼ੋ੍ਰਮਣੀ ਅਕਾਲੀ ਦਲ ਜੋ ਵੀ ਜ਼ਿੰਮੇਵਾਰੀ ਸੌਂਪੇਗਾ ਉਸ ਨੰੂ ਇਮਾਨਦਾਰੀ ਅਤੇ ਸੇਵਾ ਭਾਵਨਾ ਤਹਿਤ ਨਿਭਾਵੇਗਾ | ਇਸ ਸਮਾਗਮ ਵਿਚ ਪੁੱਜੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਸਮੇਤ ਪਿੰਡਾਂ ਦੇ ਸਰਪੰਚਾਂ ਪੰਚਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਨਿਹਾਲੂਵਾਲ, ਸਰਕਲ ਪ੍ਰਧਾਨ ਗੁਰਦੀਪ ਸਿੰਘ ਛਾਪਾ, ਸਰਪੰਚ ਬਚਿੱਤਰ ਸਿੰਘ ਧਾਲੀਵਾਲ ਰਾਏਸਰ, ਸਰਪੰਚ ਹਰਧੰਨ ਸਿੰਘ ਟਿੱਬਾ, ਸਾਬਕਾ ਚੇਅਰਮੈਨ ਲਛਮਣ ਸਿੰਘ ਮੂੰਮ, ਮਹਿਤਾਬ ਸਿੰਘ ਗੰਡੇਵਾਲ, ਜਗਦੇਵ ਸਿੰਘ, ਕੁਲਦੀਪ ਸਿੰਘ ਪੰਜਗਰਾਂਈਆਂ, ਬਲਦੇਵ ਸਿੰਘ ਸੰਧੂ, ਗੁਰਦੀਪ ਸਿੰਘ ਸੰਧੂ, ਬਾਬਾ ਗੁਰਮੀਤ ਸਿੰਘ, ਡਾ. ਈਸਰਪਾਲ ਸਿੰਘ, ਹਰਵਿੰਦਰ ਕੌਰ ਟਿੱਬਾ, ਬਲਦੇਵ ਸਿੰਘ ਗਾਗੇਵਾਲ, ਸਾਬਕਾ ਸਰਪੰਚ ਜਸਵਿੰਦਰ ਸਿੰਘ ਹਮੀਦੀ, ਮਹਿੰਦਰਪ੍ਰਤਾਪ ਸਿੰਘ, ਜਗਦੇਵ ਸਿੰਘ ਅਤੇ ਗੁਰਪਿਆਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ |