13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਕੇਂਦਰੀ ਜਾਂਚ ਏਜੰਸੀ ਵੱਲੋਂ ਭਵਾਨੀਗੜ੍ਹ ਅਨਾਜ ਮੰਡੀ ਦਾ ਦੌਰਾ ਕਰਦਿਆਂ ਕਣਕ ਦੇ ਸੈਂਪਲ ਭਰੇ <br/>

Ad Position 21
No active advertisement
ਅਜੀਤ ਡੈਸਕ 14-04-2026

ਭਵਾਨੀਗੜ੍ਹ, 13 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)-ਕੇਂਦਰੀ ਜਾਂਚ ਏਜੰਸੀ ਵੱਲੋਂ ਅੱਜ ਭਵਾਨੀਗੜ੍ਹ ਅਨਾਜ ਮੰਡੀ ਦਾ ਦੌਰਾ ਕਰਦਿਆਂ ਕਣਕ ਸੈਂਪਲ ਭਰੇ ਗਏ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਪੂਰੇ ਪੰਜਾਬ ਵਿਚ ਕਣਕ ਦੀ ਗੁਣਵੱਤਾ ਨੂੰ ਦੇਖਣ ਲਈ ਕੇਂਦਰੀ ਖੇਤੀਬਾੜੀ ਵਿਭਾਗ ਵੱਲੋਂ ਟੀਮਾਂ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆ ਵਿਚ ਭੇਜ ਕੇ ਅਨਾਜ ਮੰਡੀਆਂ ਵਿਚ ਆਈ ਕਣਕ ਦੇ ਸੈਂਪਲ ਭਰੇ ਜਾ ਰਹੇ ਹਨ | ਜਾਂਚ ਏਜੰਸੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ 9 ਟੀਮਾਂ ਵੱਲੋਂ ਕਣਕ ਦੀ ਗੁਣਵੱਤਾ ਦੇਖਣ ਲਈ ਸੈਂਪਲ ਭਰੇ ਜਾ ਰਹੇ ਹਨ | ਇਸ ਮੌਕੇ 'ਤੇ ਉਨ੍ਹਾਂ ਸੈਂਪਲਾਂ ਭਰਨ ਦੇ ਨਾਲ ਵੇਚਣ ਅਤੇ ਖ਼ਰੀਦਣ ਵਾਲਿਆਂ ਦੀ ਵੀ ਪੂਰੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ | ਇਹ ਵੀ ਪਤਾ ਲੱਗਿਆ ਹੈ ਕਿ ਜਾਂਚ ਏਜੰਸੀ ਦੇ ਅਧਿਕਾਰੀਆਂ ਵੱਲੋਂ ਲਏ ਸੈਂਪਲਾਂ ਦੀ ਰਿਪੋਰਟ 24 ਘੰਟਿਆਂ ਵਿਚ ਆਉਣ 'ਤੇ ਕਣਕ ਦੀ ਨਮੀ ਨੂੰ ਜਾਚਣ ਤੋਂ ਬਾਅਦ ਹੀ ਖ਼ਰੀਦ ਕੀਤੀ ਜਾਵੇਗੀ | ਆੜ੍ਹਤੀਆ ਐਸੋ: ਦੇ ਪ੍ਰਧਾਨ ਪ੍ਰਦੀਪ ਮਿੱਤਲ ਨੇ ਵੀ ਕਿਹਾ ਕੇਂਦਰੀ ਜਾਂਚ ਏਜੰਸੀ ਵੱਲੋਂ ਲਏ ਸੈਂਪਲਾਂ ਉਪਰੰਤ ਹੀ ਕਣਕ ਦੀ ਖ਼ਰੀਦ ਕੀਤੀ ਜਾਵੇਗੀ | ਕੇਂਦਰੀ ਜਾਂਚ ਏਜੰਸੀ ਦੀ ਟੀਮ ਦੇ ਆਉਣ ਦਾ ਪਤਾ ਲੱਗਦਿਆਂ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਮਨਜੀਤ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਖ਼ਜ਼ਾਨਚੀ ਬਲਵਿੰਦਰ ਸਿੰਘ ਘਨੌੜ, ਬਲਾਕ ਜਰਨਲ ਸਕੱਤਰ ਜਸਬੀਰ ਸਿੰਘ ਗੱਗੜਪੁਰ, ਬਲਾਕ ਆਗੂ ਗੁਰਦੇਵ ਸਿੰਘ ਆਲੋਅਰਖ, ਕਸ਼ਮੀਰ ਸਿੰਘ ਆਲੋਅਰਖ, ਕੁਲਦੀਪ ਸਿੰਘ ਬਖੋਪੀਰ, ਕਰਮ ਚੰਦ ਪੰਨਵਾਂ ਸਮੇਤ ਵੱਡੀ ਗਿਣਤੀ ਕਿਸਾਨਾਂ ਨੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ | ਇਸ ਮੌਕੇ 'ਤੇ ਉਕਤ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਕੀਤਾ ਸੀ, ਪਰ 13 ਅਪ੍ਰੈਲ ਤੱਕ ਖਰੀਦ ਏਜੰਸੀਆਂ ਮੰਡੀਆਂ ਵਿੱਚ ਨਹੀਂ ਪਹੁੰਚੀਆਂ | ਉਨ੍ਹਾਂ ਕਿਹਾ ਕਿ ਭਾਰਤ ਦੇ 26 ਰਾਜਾਂ ਵਿੱਚ ਸਰਕਾਰ ਪਹਿਲਾਂ ਹੀ ਕਣਕ ਦੀ ਖਰੀਦ ਨਹੀਂ ਕਰਦੀ, ਹੁਣ ਹਰਿਆਣਾ ਤੇ ਪੰਜਾਬ ਵਿੱਚ ਵੀ ਖਰੀਦ ਏਜੰਸੀਆਂ ਨੂੰ ਕਣਕ ਦੀ ਖਰੀਦ ਕਰਨ ਤੋਂ ਰੋਕ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਕਿਸਾਨ ਨੂੰ ਬੇਮੌਸਮੀ ਬਰਸਾਤ ਦੀ ਮਾਰ ਪੈ ਰਹੀ ਹੈ, ਜਿਸ ਦੌਰਾਨ ਕਿਸਾਨ ਅਪਣੀ ਫਸਲ ਸੁੱਕੀ ਲਿਆ ਦੇ ਵੇਚਣ ਦੀ ਚਿੰਤਾ ਵਿਚ ਹੈ, ਦੂਜੇ ਪਾਸੇ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਖਰੀਦ ਏਜੰਸੀਆਂ ਨੂੰ ਖਰੀਦ ਕਰਨ ਤੋਂ ਰੋਕ ਦੇਣ 'ਤੇ ਕਿਸਾਨਾਂ ਦੀ ਚਿੰਤਾ ਨੂੰ ਹੋਰ ਵਧਾ ਦਿੱਤਾ ਹੈ | ਤਿੰਨ ਦਿਨਾਂ ਤੋਂ ਕੇਂਦਰ ਦੀ 9 ਮੈਂਬਰੀ ਟੀਮ ਪੰਜਾਬ ਦੀਆਂ ਮੰਡੀਆਂ ਵਿਚ ਜਾ ਕੇ ਕਣਕ ਦੀ ਜਾਂਚ ਕਰਕੇ ਗੁਣਵੱਤਾ ਦਾ ਬਹਾਨਾ ਬਣਾ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ, ਜਿਸ ਨੂੰ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ | ਉਕਤ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਹਰ ਕਿਸਾਨ ਦੇ ਨਾਲ ਖੜ ਕੇ ਸੰਘਰਸ਼ ਕਰਨਗੇ | ਕਿਸਾਨਾਂ ਨੂੰ ਫਸਲ ਨੂੰ ਅਜ਼ਾਈ ਨਹੀਂ ਜਾਣ ਦੇਣਗੇ |

Ad Position 22
No active advertisement
ਪਿਛਲੀ ਖ਼ਬਰ 'ਆਪ' ਆਗੂ ਗੁਰਮੇਲ ਸਿੰਘ ਘਰਾਚੋਂ ਨੇ ਪਿੰਡ ਘਾਬਦਾਂ ਦੇ ਸਪੁਰਦ ਕੀਤਾ ਪਾਣੀ ਵਾਲਾ ਟੈਂਕਰ ਅਗਲੀ ਖ਼ਬਰ ਵਿੱਤ ਮੰਤਰੀ 18 ਨੂੰ ਡਾ. ਅੰਬੇਡਕਰ ਹਾਲ ਦਾ ਰੱਖਣਗੇ ਨੀਂਹ ਪੱਥਰ
Ad Position 24