13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਘਰੇਲੂ ਕਲੇਸ਼ ਕਾਰਨ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਤਨੀ, ਸਾਲੀ 'ਤੇ ਇੱਕ ਹੋਰ ਖ਼ਿਲਾਫ਼ ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 14-04-2026
ਸੁਨਾਮ ਊਧਮ ਸਿੰਘ ਵਾਲਾ, 13 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਰਾਤ ਨੇੜਲੇ ਪਿੰਡ ਮੈਦੇਵਾਸ ਦੇ ਇੱਕ ਨੌਜਵਾਨ ਵੱਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲੈਣ ਦੀ ਦੁਖਦਾਈ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਸਮੇਂ ਮਿ੍ਤਕ ਦੇ ਭਰਾ ਕੁਲਵੀਰ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਰਾਜੂ ਸਿੰਘ (32) ਪੁੱਤਰ ਦਰਸ਼ਨ ਸਿੰਘ ਅਤੇ ਉਸ ਦੀ ਪਤਨੀ ਪਿੰਕੀ ਦਾ ਵਿਆਹ ਤੋਂ ਬਾਅਦ ਅਕਸਰ ਆਪਸ ਵਿਚ ਕਲੇਸ਼ ਰਹਿੰਦਾ ਸੀ ਅਤੇ ਪਿੰਕੀ ਰੁੱਸ ਕੇ ਆਪਣੇ ਪੇਕੇ ਚਲੀ ਗਈ | ਜਿਸ ਨੂੰ ਲਿਆਉਣ ਲਈ ਰਾਜੂ ਸਿੰਘ ਆਪਣੇ ਸਹੁਰੇ ਘਰ ਗਿਆ ਪਰ ਸਹੁਰਿਆਂ ਨੇ ਪਿੰਕੀ ਨੂੰ ਤੋਰਨ ਤੋਂ ਕੋਰਾ ਜਵਾਬ ਦੇ ਦਿੱਤਾ | ਜਿਸ ਤੋਂ ਪ੍ਰੇਸ਼ਾਨ ਹੋ ਕੇ ਬੀਤੀ ਰਾਤ ਕਰੀਬ ਅੱਠ ਕੁ ਵਜੇ ਮੇਰੇ ਭਰਾ ਰਾਜੂ ਸਿੰਘ (32) ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਮੈਦੇਵਾਸ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ | ਪਤਾ ਲੱਗਣ 'ਤੇ ਤੁਰੰਤ ਉਸ ਨੂੰ ਇਲਾਜ ਲਈ ਸੁਨਾਮ ਦੇ ਇੱਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ ਪਰ ਡਾਕਟਰਾਂ ਵੱਲੋਂ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ ਪਰ ਰਾਜੂ ਸਿੰਘ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਦਮ ਤੋੜ ਗਿਆ | ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਗੁਰਭੇਜ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਵਿਚ ਮਿ੍ਤਕ ਦੀ ਪਤਨੀ ਪਿੰਕੀ, ਸਾਲੀ ਅੰਮਿ੍ਤ ਅਤੇ ਪਿੰਕੀ ਦੀ ਜਾਣ ਪਛਾਣ ਵਾਲੇ ਸੰਦੀਪ ਸਿੰਘ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੋਸਟਮਾਰਟਮ ਉਪਰੰਤ ਮਿ੍ਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਟੀਮ ਨੇ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ <br/> ਅਗਲੀ ਖ਼ਬਰ ਅੰਨ੍ਹੇ ਕਤਲ, ਡਕੈਤੀ ਤੇ ਚੋਰੀ ਕਰਨ ਵਾਲੇ ਗਰੋਹ ਦੇ 7 ਮੈਂਬਰ ਸੰਗਰੂਰ ਪੁਲਿਸ ਨੇ ਕੀਤੇ ਕਾਬੂ
Ad Position 24