14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸਰਪੰਚ ਐਸੋਸੀਏਸ਼ਨ ਦੀ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 14-04-2026
ਅਮਰਗੜ੍ਹ, 13 ਅਪ੍ਰੈਲ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਸਰਪੰਚ ਐਸੋਸੀਏਸ਼ਨ ਹਲਕਾ ਅਮਰਗੜ੍ਹ ਦੀ ਮੀਟਿੰਗ ਗੁਰਦੁਆਰਾ ਸਾਹਿਬ ਸ੍ਰੀ ਨਾਨਕਸਰ ਬੁਰਜ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਸਰਪੰਚ ਨਰੇਸ਼ ਕੁਮਾਰ ਨਾਰੀਕੇ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਹਲਕੇ ਦੇ ਲਗਭਗ 40 ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨੇ ਸ਼ਮੂਲੀਅਤ ਕੀਤੀ ਅਤੇ ਪੰਚਾਇਤੀ ਨੁਮਾਇੰਦਿਆਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਗੰਭੀਰ ਚਰਚਾ ਕੀਤੀ ਗਈ | ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇਵਲ ਸਿੰਘ ਜਾਗੋਵਾਲ ਅਤੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ ਨੇ ਦੱਸਿਆ ਕਿ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਹਲਕੇ 'ਚ ਵੱਡੀ ਪੱਧਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਤਕਰੀਬਨ ਸਾਰੇ ਹੀ ਪਿੰਡਾਂ ਦੀਆਂ ਪੰਚਾਇਤਾਂ ਨੇ ਸਰਾਹਿਆ ਹੈ | ਉਨ੍ਹਾਂ ਆਖਿਆ ਕਿ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਵਿਧਾਇਕ ਗੱਜਣਮਾਜਰਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਸਨਮੁੱਖ ਰੱਖਿਆ ਜਾਵੇਗਾ ਤੇ ਹੱਲ ਕਰਵਾਉਣ ਦੇ ਪੁਰਜ਼ੋਰ ਯਤਨ ਕੀਤੇ ਜਾਣਗੇ | ਇਸ ਮੌਕੇ ਚੇਅਰਮੈਨ ਕੇਵਲ ਸਿੰਘ ਜਾਗੋਵਾਲ, ਸਰਪੰਚ ਜਗਦੀਸ਼ ਸਿੰਘ ਘੁੰਮਣ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਮਲੇਰਕੋਟਲਾ, ਸਰਪੰਚ ਸੁਖਵੀਰ ਸਿੰਘ ਬਿੱਟੂ ਸਲੇਮਪੁਰ, ਸਰਪੰਚ ਮਨਪ੍ਰੀਤ ਸਿੰਘ ਮਨੀ ਨੰਗਲ, ਸਰਪੰਚ ਸੁਖਵਿੰਦਰ ਸਿੰਘ ਸ਼ਾਹੀ ਝੱਲ, ਸਰਪੰਚ ਗੁਰਵਿੰਦਰ ਸਿੰਘ ਸਲਾਰ, ਤਰਸੇਮ ਸਿੰਘ ਸੰਗਾਲਾ, ਸਰਪੰਚ ਕੁਲਵਿੰਦਰ ਸਿੰਘ ਤੋਗਾਹੇੜੀ, ਸਰਪੰਚ ਬਲਵੀਰ ਸਿੰਘ ਬਾਠਾਂ, ਸਰਪੰਚ ਗੋਲਡੀ ਬੁਲਾਪੁਰ, ਸਰਪੰਚ ਮੇਵਾ ਸਿੰਘ ਬੁਰਜ, ਰਣਧੀਰ ਸਿੰਘ ਮੁਹਾਲਾ ਅਤੇ ਬੂਟਾ ਸਿੰਘ ਜਾਗੋਵਾਲ ਸਮੇਤ ਵੱਡੀ ਗਿਣਤੀ 'ਚ ਪੰਚਾਇਤੀ ਨੁਮਾਇੰਦੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਣਕ ਨਾਲ ਨੱਕੋ ਨੱਕ ਭਰੀ ਲਹਿਰਾਗਾਗਾ ਦੀ ਅਨਾਜ ਮੰਡੀ, ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ 'ਤੇ ਪ੍ਰਗਟਾਇਆ ਰੋਸ ਅਗਲੀ ਖ਼ਬਰ ਤਰੁਣ ਸ਼ਰਮਾ ਬੀਜੇਪੀ ਸਪੋਰਟਸ ਸੈੱਲ ਦੇ ਬਣੇ ਉਪ ਪ੍ਰਧਾਨ
Ad Position 24