14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਧੂਰੀ ਸ਼ਹਿਰ 'ਚ 2.28 ਕਰੋੜ ਰੁਪਏ ਦੇ ਸੁੰਦਰੀਕਰਨ ਤੇ ਵਿਕਾਸ ਕਾਰਜਾਂ ਦੀ ਹੋਈ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 14-04-2026
ਧੂਰੀ, 13 ਅਪ੍ਰੈਲ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ)-ਧੂਰੀ ਸ਼ਹਿਰ ਨੂੰ ਸੁੰਦਰ, ਸਾਫ਼-ਸੁਥਰਾ ਅਤੇ ਆਧੁਨਿਕ ਸ਼ਹਿਰ ਬਣਾਉਣ ਦੇ ਮੰਤਵ ਨਾਲ ਅੱਜ ਲਗਭਗ 2.28 ਕਰੋੜ ਰੁਪਏ ਦੇ ਸੁੰਦਰੀਕਰਨ ਅਤੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ ਵੱਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਦੇ ਹੋਏ ਇਨ੍ਹਾਂ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਦਲਬੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਦੱਸਿਆ ਕਿ ਸ਼ਹਿਰ ਦੇ ਵਾਰਡ ਨੰਬਰ 1 ਵਿੱਚ ਲਗਭਗ 1.34 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਆਧੁਨਿਕ ਸਹੂਲਤਾਂ ਨਾਲ ਲੈਸ ਨੇਚਰ ਪਾਰਕ ਬਣਾਇਆ ਜਾ ਰਿਹਾ ਹੈ | ਇਸ ਪਾਰਕ ਵਿੱਚ ਗਰੀਨ ਏਰੀਆ, ਵਾਕਿੰਗ ਟਰੈਕ, ਬੱਚਿਆਂ ਲਈ ਖੇਡਣ ਵਾਲੇ ਝੂਲੇ, ਬੈਠਣ ਲਈ ਬੈਂਚਾਂ ਅਤੇ ਸੁੰਦਰ ਲਾਈਟਿੰਗ ਕੀਤੀ ਜਾਵੇਗੀ, ਜਿਸ ਨਾਲ ਇਹ ਥਾਂ ਸਵੇਰੇ-ਸ਼ਾਮ ਸੈਰ ਕਰਨ ਵਾਲਿਆਂ ਅਤੇ ਪਰਿਵਾਰਾਂ ਲਈ ਖ਼ਾਸ ਖਿੱਚ ਦਾ ਕੇਂਦਰ ਬਣੇਗੀ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਧੂਰੀ ਸ਼ਹਿਰ ਦੇ ਵਾਰਡ ਨੰਬਰ 21 ਵਿੱਚ 90 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾਉਣ ਸਮੇਤ ਹੋਰ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਕਾਰਜ ਵੀ ਸ਼ੁਰੂ ਕੀਤੇ ਗਏ ਹਨ | ਚੇਅਰਮੈਨ ਦਲਬੀਰ ਸਿੰਘ ਢਿੱਲੋਂ ਅਤੇ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਧੂਰੀ ਸ਼ਹਿਰ ਨੂੰ ਇੱਕ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕਰਨ ਲਈ ਸਰਕਾਰ ਵੱਲੋਂ ਜੰਗੀ ਪੱਧਰ 'ਤੇ ਕੰਮ ਜਾਰੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਹਰ ਪ੍ਰੋਜੈਕਟ ਨੂੰ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ | ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ, ਤਾਂ ਜੋ ਧੂਰੀ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਬਣਾਇਆ ਜਾ ਸਕੇ | ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਅਤੇ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਬਣਾਈ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ | ਇਸ ਮੌਕੇ ਡਾਇਰੈਕਟਰ ਲਘੂ ਉਦਯੋਗ ਅਨਿਲ ਮਿੱਤਲ, ਡਾਇਰੈਕਟਰ ਜਸਪਾਲ ਸਿੰਘ ਭੁੱਲਰ, ਬਲਾਕ ਧੂਰੀ ਦੇ ਚੇਅਰਮੈਨ ਰਣਜੋਧ ਸਿੰਘ, ਪੁਸ਼ਪਿੰਦਰ ਸ਼ਰਮਾ, ਨਵਰਾਜ, ਜਿਉਣਾ ਸਿੰਘ, ਬਲਾਕ ਪ੍ਰਧਾਨ ਸੁਖਪਾਲ ਸਿੰਘ ਪਾਲਾ, ਬੀਰ ਭਾਨ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ <br/> ਅਗਲੀ ਖ਼ਬਰ ਅੱਠਵੀਂ ਜਮਾਤ ਦੀ ਮੈਰਿਟ ਵਿਚ ਆਈ ਗੁਰਸਿਮਰਨਪ੍ਰੀਤ ਕੌਰ
Ad Position 24