14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

'ਆਪ' ਸਰਕਾਰ ਸੰਗਰੂਰ ਦੇ ਵਿਕਾਸ ਪ੍ਰਤੀ ਪੂਰੀ ਤਰ੍ਹਾਂ ਲਾਪ੍ਰਵਾਹ-ਰੌਕੀ ਬਾਂਸਲ <br/>

Ad Position 21
No active advertisement
ਅਜੀਤ ਡੈਸਕ 14-04-2026
ਸੰਗਰੂਰ, 13 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਬਲਾਕ ਕਾਂਗਰਸ ਦੇ ਪ੍ਰਧਾਨ ਰੌਕੀ ਬਾਂਸਲ ਨੇ ਕਿਹਾ ਕਿ ਆਪਣੇ ਸੁਹੱਪਣ ਅਤੇ ਸੁੰਦਰਤਾ ਨਾਲ ਜਾਣਿਆ ਜਾਂਦਾ ਸੰਗਰੂਰ ਅੱਜ ਆਪ ਪਾਰਟੀ ਦੀ ਸਰਕਾਰ ਦੇ ਗਲਤ ਰਵੱਈਏ ਕਾਰਨ ਵਿਕਾਸ ਦੇ ਹਰ ਖੇਤਰ ਵਿਚ ਪਛੜ ਗਿਆ ਹੈ | ਅਜੀਤ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਰੌਕੀ ਬਾਂਸਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ ਸ੍ਰੀ ਵਿਜੈਇੰਦਰ ਸਿੰਗਲਾ ਨੇ ਸੰਗਰੂਰ ਨੂੰ ਪੰਜਾਬ ਦਾ ਨਮੂਨੇ ਦਾ ਸ਼ਹਿਰ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਸਨ | ਇੱਥੋਂ ਤੱਕ ਕਿ ਉਨ੍ਹਾਂ ਆਪਣੇ ਐਮ.ਪੀ ਕਾਰਜਕਾਲ ਦੌਰਾਨ ਸੰਗਰੂਰ ਵਿਚ ਪੀ.ਜੀ.ਆਈ ਸੈਟੇਲਾਈਟ ਸੈਂਟਰ, ਵਾਰ ਹੀਰੋਜ਼ ਸਟੇਡੀਅਮ ਵਿਚ ਸਿੰਥੈਟਿਕ ਟਰੈਕ, ਟਾਟਾ ਕੈਂਸਰ ਹਸਪਤਾਲ, ਆਦਰਸ਼ ਰੇਲਵੇ ਸਟੇਸ਼ਨ ਅਤੇ ਫਲਾਈ ਉਵਰਾ ਦਾ ਨਿਰਮਾਣ ਕਰਵਾ ਕੇ ਇਸ ਸ਼ਹਿਰ ਦੀ ਮੁਹਾਂਦਰਾ ਹੀ ਬਦਲ ਕੇ ਰੱਖ ਦਿੱਤੀ ਸੀ | ਆਪ ਸਰਕਾਰ ਦੌਰਾਨ ਇਸ ਸ਼ਹਿਰ ਨੂੰ ਭਾਵੇਂ ਮੁੱਖ ਮੰਤਰੀ ਦਾ ਸ਼ਹਿਰ ਤਾਂ ਜ਼ਰੂਰ ਕਿਹਾ ਜਾਂਦਾ ਰਿਹਾ ਹੈ ਪਰ ਮੌਜੂਦਾ ਸਰਕਾਰ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੀ ਇੱਕ ਵੀ ਪ੍ਰਾਪਤੀ ਦਰਜ ਕਰਵਾਉਣ ਤੋਂ ਅਸਮਰਥ ਨਜ਼ਰ ਆ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਲਾਪਰਵਾਹੀ ਦਾ ਹੀ ਨਤੀਜਾ ਹੈ ਕਿ ਸਫ਼ਾਈ ਦੀ ਘਾਟ ਪੀਣ ਵਾਲੇ ਪਾਣੀ ਦੇ ਪ੍ਰਦੂਸ਼ਿਤ ਹੋਣ ਅਤੇ ਸੀਵਰੇਜ ਲਾਈਨਾਂ ਵਿਚੋਂ ਨਿਕਲਦਾ ਗੰਦਾ ਪਾਣੀ ਜੋ ਲੋਕਾਂ ਦੇ ਘਰਾਂ ਵਿਚ ਦਾਖਲ ਹੋ ਰਿਹਾ ਹੈ, ਦੇ ਕਾਰਨ ਸੰਗਰੂਰ ਵਾਸੀ ਚਿਕਨਗੁਨੀਆਂ, ਡੇਂਗੂ ਕਾਰਨ ਪੀੜਤ ਰਹੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਰਕਾਰ ਨੂੰ ਚਿਤਾਵਨੀ ਦਿੰਦੀ ਹੈ ਕਿ ਸ਼ਹਿਰ ਦੇ ਹਾਲਾਤ ਸੁਧਾਰੇ ਜਾਣ, ਨਹੀਂ ਤਾਂ ਵੱਡਾ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਵਲੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਕਰਵਾਏ ਜਾਣ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਇਟਲੀ ਵਿਚ ਭੇਦਭਰੀ ਹਾਲਤ ਵਿਚ ਮੌਤ ਦਾ ਸ਼ਿਕਾਰ ਹੋਏ ਪਿੰਡ ਕਾਕੜਾ ਦੇ ਨੌਜਵਾਨ ਨਵਦੀਪ ਸਿੰਘ ਦਾ ਕੀਤਾ ਸਸਕਾਰ
Ad Position 24