ਮਲੇਰਕੋਟਲਾ, 13 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ) - ਸੀਨੀਅਰ ਕਪਤਾਨ ਪੁਲਿਸ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਐੱਸ.ਪੀ. (ਸਥਾਨਕ) ਗੁਰਸ਼ਰਨਜੀਤ ਸਿੰਘ ਅਤੇ ਡੀ.ਐੱਸ.ਪੀ (ਸਥਾਨਕ-ਕਮ-ਸਾਈਬਰ ਕਰਾਈਮ) ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਮਨਜੋਤ ਸਿੰਘ ਦੀ ਸਾਈਬਰ ਕਰਾਈਮ ਟੀਮ ਵੱਲੋਂ ਸਾਈਬਰ ਅਪਰਾਧਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ | ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਸਾਈਬਰ ਕਰਾਈਮ ਟੀਮ ਵੱਲੋਂ ਕੇਂਦਰੀ ਉਪਕਰਨ ਪਹਿਚਾਣ ਰਜਿਸਟਰ (ਸੀ.ਈ.ਆਈ.ਆਰ.) ਪੋਰਟਲ ਰਾਹੀਂ ਟਰੇਸ ਕਰਦੇ ਹੋਏ 'ਵਿਸਾਖੀ ਦੇ ਸ਼ੁਭ ਦਿਹਾੜੇ' ਦੇ ਮੌਕੇ 67 ਗੁੰਮ ਹੋਏ ਮੋਬਾਈਲ ਫ਼ੋਨ ਅਸਲੀ ਮਾਲਕਾਂ ਨੂੰ ਵਾਪਸ ਕੀਤੇ ਗਏ ਹਨ | ਇਨ੍ਹਾਂ ਮੋਬਾਈਲ ਫੋਨਾਂ ਦੀ ਕੁੱਲ ਕੀਮਤ ਲਗਭਗ 8,71,500 ਰੁਪਏ ਹੈ | ਇਸ ਤੋਂ ਇਲਾਵਾ, ਹੁਣ ਤੱਕ ਸੀ.ਈ.ਆਈ.ਆਰ. ਪੋਰਟਲ ਰਾਹੀਂ ਕੁੱਲ 317 ਗੁੰਮ ਹੋਏ ਮੋਬਾਈਲ ਫ਼ੋਨ ਅਸਲੀ ਮਾਲਕਾਂ ਨੂੰ ਸੌਂਪੇ ਜਾ ਚੁੱਕੇ ਹਨ, ਜਿਨ੍ਹਾਂ ਦੀ ਕੁੱਲ ਕੀਮਤ ਕਰੀਬ 46,07,500 ਰੁਪਏ ਬਣਦੀ ਹੈ | ਸੀਨੀਅਰ ਕਪਤਾਨ ਪੁਲਿਸ ਵੱਲੋਂ ਸੀ.ਈ.ਆਈ.ਆਰ. ਪੋਰਟਲ ਬਾਰੇ ਜਾਣਕਾਰੀ ਦਿੱਤੀ ਗਈ | ਅਗਰ ਕਿਸੇ ਵਿਅਕਤੀ ਦਾ ਮੋਬਾਈਲ ਗੁੰਮ ਹੁੰਦਾ ਹੈ ਤਾਂ ਉਸ ਦੀ ਸ਼ਿਕਾਇਤ ਨੇੜਲੇ ਥਾਣਾ ਵਿੱਚ ਦਰਜ ਕਰਵਾ ਕੇ ਉਸ ਦੀ ਸੂਚਨਾ ਜ਼ਿਲ੍ਹਾ ਮਲੇਰਕੋਟਲਾ ਦੇ ਸਾਈਬਰ ਪੁਲਿਸ ਸਟੇਸ਼ਨ ਵਿੱਚ ਦਰਜ ਕਰਵਾ ਕੇ ਅਗਰ ਮੋਬਾਈਲ ਫ਼ੋਨ ਚੱਲਦਾ ਹੈ ਤਾਂ ਉਸ ਨੂੰ ਟਰੇਸ ਕਰਵਾ ਸਕਦੇ ਹੋ ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਵੱਧ ਰਹੇ ਸਾਈਬਰ ਅਪਰਾਧਾਂ ਨੂੰ ਰੋਕਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਪਿੰਡਾਂ ਵਿੱਚ ਸਾਈਬਰ ਜਾਗਰੂਕਤਾ ਸੈਮੀਨਾਰ ਨਿਰੰਤਰ ਕਰਵਾਏ ਜਾ ਰਹੇ ਹਨ | ਇਸ ਤੋਂ ਇਲਾਵਾ ਜਨਤਕ ਸਥਾਨਾਂ 'ਤੇ ਫਲੈਕਸ ਬੋਰਡ ਅਤੇ ਇਸ਼ਤਿਹਾਰਾਂ ਰਾਹੀਂ ਵੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨਾਲ ਸਾਈਬਰ ਠੱਗੀ ਦੀ ਘਟਨਾ ਵਾਪਰਦੀ ਹੈ ਤਾਂ ਤੁਰੰਤ ਹੈਲਪ ਲਾਈਨ ਨੰਬਰ 1930 'ਤੇ ਸੰਪਰਕ ਕੀਤਾ ਜਾਵੇ ਜਾਂ ਸਾਈਬਰ ਕ੍ਰਾਈਮ ਦੀ ਵੈੱਬਸਾਈਟ 'ਤੇ ਆਪਣੀ ਸ਼ਿਕਾਇਤ ਦਰਜ ਕਰਵਾਈ ਜਾਵੇ, ਤਾਂ ਜੋ