ਭਵਾਨੀਗੜ੍ਹ, 13 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਕੁਝ ਹਿੱਸਿਆਂ ਵਿਚ ਲੰਘੇ ਦਿਨੀਂ ਹੋਈ ਗੜ੍ਹੇਮਾਰੀ ਨਾਲ ਕਿਸਾਨਾਂ ਦੇ ਹੋਏ ਨੁਕਸਾਨ 'ਤੇ ਲੋੜਵੰਦਾਂ ਦੀ ਮਦਦ ਕਰਨ ਦੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੇ ਐਲਾਨ ਉਪਰੰਤ ਹਲਕਾ ਸੰਗਰੂਰ ਦੇ ਅਕਾਲੀ ਆਗੂਆਂ ਵਲੋਂ ਹਲਕਾ ਇੰਚਾਰਜ ਅਰਵਿੰਦ ਖੰਨਾ ਦੀ ਅਗਵਾਈ ਵਿਚ ਗੁਰੂ ਘਰ ਵਿਖੇ ਮੀਟਿੰਗ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਲ ਪ੍ਰਧਾਨ ਹਰਵਿੰਦਰ ਸਿੰਘ ਗੋਲਡੀ ਤੂਰ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਪਾਰਟੀ ਪ੍ਰਧਾਨ ਦੇ ਨਿਰਦੇਸ਼ਾਂ 'ਤੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮਦਦ ਇਕੱਠੀ ਕਰਨ ਦਾ ਤਹੱਈਆ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਗੜ੍ਹੇਮਾਰੀ ਦੀ ਮਾਰ ਹੇਠ ਆਏ ਕਿਸਾਨਾਂ ਲਈ ਹਲਕਾ ਵਾਸੀਆਂ ਵਲੋਂ ਸ਼੍ਰੀ ਖੰਨਾ ਦੀ ਅਗਵਾਈ ਵਿਚ ਵੱਡੇ ਪੱਧਰ 'ਤੇ ਕਣਕ ਅਤੇ ਤੂੜੀ ਅਤੇ ਹੋਰ ਸਮਾਨ ਇਕੱਠਾ ਕੀਤਾ ਜਾ ਰਿਹਾ ਹੈ, ਜਿਸ ਬਾਰੇ ਜਲਦੀ ਹੀ ਪਾਰਟੀ ਹਾਈਕਮਾਂਡ ਨੂੰ ਸੂਚਿਤ ਕਰ ਕੇ ਪਾਰਟੀ ਦੇ ਹੁਕਮਾਂ 'ਤੇ ਲੋੜਵੰਦ ਵਿਅਕਤੀਆਂ ਤੱਕ ਇਹ ਮਦਦ ਪਹੁੰਚਾਈ ਜਾਵੇਗੀ | ਇਸ ਮੌਕੇ 'ਤੇ ਅਰਵਿੰਦ ਖੰਨਾ ਨੇ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨਾ ਵੱਡਾ ਕਰਮ ਹੈ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਦਿਲ ਦਿਖਾਉਂਦਿਆਂ ਮਦਦ ਕਰਨ ਦਾ ਐਲਾਨ ਕੀਤਾ ਹੈ, ਅੱਜ ਦੀ ਮੀਟਿੰਗ ਵਿਚ ਸਾਰੇ ਆਗੂਆਂ ਵਲੋਂ ਆਪਣੇ ਪੱਧਰ 'ਤੇ ਰਸਦ ਇਕੱਠੀ ਕਰ ਕੇ ਲੋੜਵੰਦਾਂ ਤੱਕ ਭੇਜੀ ਜਾਵੇਗੀ | ਮੀਟਿੰਗ ਵਿਚ ਉਕਤ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਰੁਪਿੰਦਰ ਸਿੰਘ ਰੰਧਾਵਾ, ਹਰਵਿੰਦਰ ਸਿੰਘ ਕਾਕੜਾ, ਜਥੇ: ਜੋਗਾ ਸਿੰਘ ਫੱਗੂਵਾਲਾ, ਕਰਨੈਲ ਸਿੰਘ ਕਾਲਾਝਾੜ, ਭਰਭੂਰ ਸਿੰਘ ਫੱਗੂਵਾਲਾ, ਜਗਜੀਤ ਸਿੰਘ ਜੱਗੀ ਸੰਗਤਪੁਰਾ ਮੈਨੇਜਰ ਗੁਰਦੁਆਰਾ ਪਾਤਸ਼ਾਹੀ ਨੌਵੀਂ, ਰਵਿੰਦਰ ਸਿੰਘ ਠੇਕੇਦਾਰ, ਗੁਰਮੀਤ ਸਿੰਘ ਜੈਲਦਾਰ, ਪ੍ਰਭਜੀਤ ਸਿੰਘ ਲੱਕੀ, ਜਤਿੰਦਰ ਸਿੰਘ ਜੱਜ, ਬੂਟਾ ਸਿੰਘ ਸਾਬਕਾ ਸਰਪੰਚ ਬਾਲਦ ਕਲ੍ਹਾਂ, ਰਾਜਿੰਦਰ ਸਿੰਘ ਮੁਨਸ਼ੀਵਾਲਾ, ਬਲਵਿੰਦਰ ਸਿੰਘ ਮਾਝੀ, ਬਿੰਦਰ ਸਿੰਘ ਆਲੋਅਰਖ਼, ਜਗਪਾਲ ਸਿੰਘ ਬਖੋਪੀਰ, ਜਗਤਾਰ ਸਿੰਘ ਫੱਗੂਵਾਲਾ , ਸਤਗੁਰ ਸਿੰਘ ਮੁਨਸ਼ੀਵਾਲਾ ਤੋਂ ਇਲਾਵਾ ਭਾਰੀ ਗਿਣਤੀ ਵਿਚ ਹੋਰ ਆਗੂ ਹਾਜ਼ਰ ਸਨ |