15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 14-04-2026
ਜਖੇਪਲ, 13 ਅਪ੍ਰੈਲ (ਮੇਜਰ ਸਿੰਘ ਸਿੱਧੂ)-ਸੰਤ ਬਾਬਾ ਪ੍ਰੀਤਮ ਦਾਸ ਦੀ ਛਤਰ-ਛਾਇਆ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਬਾਬਾ ਪਰਮਾਨੰਦ ਕੰਨਿ੍ਹਆਂ ਮਹਾਂਵਿਦਿਆਲਾ ਜਖੇਪਲ ਦੀ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਪਿ੍ੰਸੀਪਲ ਦਰਸ਼ਨ ਖ਼ਾਨ ਨੇ ਦੱਸਿਆ ਕਿ ਸੰਸਥਾ ਦੀਆਂ ਲਗਪਗ 26 ਵਿਦਿਆਰਥਣਾਂ ਨੇ ਅੱਠਵੀਂ ਦੀ ਪ੍ਰੀਖਿਆ ਦਿੱਤੀ ਸੀ | ਜਿਸ ਵਿੱਚ ਨਵਦੀਪ ਕੌਰ ਪੁੱਤਰੀ ਗੁਰਪਿਆਰ ਸਿੰਘ ਨੇ 92.1 ਪ੍ਰਤੀਸ਼ਤ, ਗੁਰਲੀਨ ਕੌਰ ਪੁੱਤਰੀ ਜਤਿੰਦਰ ਸਿੰਘ ਤੇ ਰਸ਼ਦੀਪ ਕੌਰ ਪੁੱਤਰੀ ਗੁਰਪਿਆਰ ਸਿੰਘ ਨੇ 90.3 ਪ੍ਰਤੀਸ਼ਤ ਅਤੇ ਵਰਨੂੰਰ ਕੌਰ ਪੁੱਤਰੀ ਹਰਵਿੰਦਰ ਸਿੰਘ ਨੇ 89 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ 10 ਵਿਦਿਆਰਥਣਾਂ ਨੇ 80 ਪ੍ਰਤੀਸ਼ਤ ਤੋਂ ਉੱਪਰ ਅਤੇ ਬਾਕੀ ਵਿਦਿਆਰਥਣਾਂ ਨੇ 70 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਕੇ ਆਪਣੀ ਸੰਸਥਾ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਪਿ੍ੰਸੀਪਲ ਦਰਸ਼ਨ ਖ਼ਾਨ ਨੇ ਇਸ ਚੰਗੇ ਨਤੀਜੇ ਦੀ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਨੂੰ ਸਮਰਪਿਤ ਇੱਕ ਸਾਹਿਤਕ ਸਮਾਗਮ ਕਰਵਾਇਆ ਅਗਲੀ ਖ਼ਬਰ ਸੰਗਰੂਰ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24